29.1 C
Delhi
Saturday, April 27, 2024
spot_img
spot_img

ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਅਤੇ ਹਰਸਿਮਰਤ ਬਾਦਲ ਨੇ ਕੀਤਾ ਏਮਜ਼ ਬਠਿੰਡਾ ਦੀ ਉ.ਪੀ.ਡੀ. ਸੇਵਾ ਦਾ ਉਦਘਾਟਨ

ਬਠਿੰਡਾ, 23 ਦਸੰਬਰ, 2019:

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ਵਰਧਨ ਨੇ ਡਬਵਾਲੀ ਰੋਡ ‘ਤੇ ਸਥਿਤ 925 ਕਰੋੜ ਦੀ ਲਾਗਤ ਤਿਆਰ ਹੋ ਰਹੇ ਏਮਜ਼ ਹਸਪਤਾਲ ਦਾ ਉਦਘਾਟਨ ਕੀਤਾ। ਲਗਭਗ 170 ਏਕੜ ਵਿਚ ਬਣ ਰਿਹਾ ਇਹ ਹਸਪਤਾਲ ਮਾਲਵੇ ਖਿੱਤੇ ਦੇ ਲੋਕਾਂ ਨੂੰ ਨਾ-ਮਾਤਰ ਫ਼ੀਸਾਂ ‘ਤੇ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਸਹਾਈ ਸਿੱਧ ਹੋਵੇਗਾ।

ਇਸ ਮੌਕੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਅਤੇ ਮੈਂਬਰ ਪਾਰਲੀਮੈਂਟ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਐਮ.ਪੀ. ਸ਼੍ਰੀ ਸੁਖਬੀਰ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਹਰਸ਼ਵਰਧਨ ਨੇ ਕਿਹਾ ਕਿ 750 ਬਿਸਤਰਿਆਂ ਵਾਲੇ ਇਸ ਹਸਪਤਾਲ ‘ਚ ਆਮ ਲੋਕਾਂ ਨੂੰ ਦੂਰ-ਦੁਰਾਡੇ ਵੱਡੇ ਹਸਪਤਾਲਾਂ ਵਿਚ ਜਾਣ ਦੀ ਬਜਾਏ ਇੱਥੇ ਹੀ ਵਧੀਆਂ ਅਤੇ ਘੱਟ ਦਰਾਂ ‘ਤੇ ਸਿਹਤ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇੱਥੇ 12 ਓ.ਪੀ.ਡੀਜ਼ ਜਿਨ੍ਹਾਂ ਵਿਚ ਓਰਥੋਪੈਡਿਕ, ਜਨਰਲ ਸਰਜਰੀ, ਜਨਰਲ ਮੈਡੀਸਨ, ਈ.ਐਨ.ਟੀ, ਅੱਖਾਂ ਦੇ ਰੋਗ, ਮਨੋਰੋਗ ਚਮੜੀ ਰੋਗ, ਇਸਤਰੀ ਤੇ ਪ੍ਰਜਨਨਾ ਰੋਗ, ਦੰਦਾਂ ਦੇ ਰੋਗ, ਰੈਡੀਓਲਾਜੀ, ਬਾਇਓਕੈਮਿਸਟਰੀ ਤੇ ਪੈਥੋਲੌਜੀ ਆਦਿ ਇੱਥੇ ਸ਼ੁਰੂ ਕੀਤੀਆਂ ਗਈਆਂ ਹਨ।

ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਇਹ ਵੀ ਕਿਹਾ ਕਿ ਸ਼ੁਰੂ ਵਿਚ ਇੱਥੇ ਓ.ਪੀ.ਡੀ. ਸੇਵਾਵਾਂ ਤਹਿਤ ਇੱਕ ਦਿਨ ਵਿਚ ਇੱਕ ਹਜ਼ਾਰ ਦੇ ਕਰੀਬ ਮਰੀਜ਼ਾਂ ਨੂੰ ਵੇਖਿਆ ਜਾਵੇਗਾ ਅਤੇ ਜਲਦੀ ਮਰੀਜ਼ਾਂ ਨੂੰ ਚੈਕੱਅਪ ਕਰਨ ਦੀ ਗਿਣਤੀ 5 ਹਜ਼ਾਰ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਚਾਲੂ ਵਰ੍ਹੇ 2019-20 ਦੌਰਾਨ ਪਹਿਲੇ ਬੈਚ ‘ਚ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਨਾਲ ਮਾਲਵੇ ਖਿੱਤੇ ਦੇ ਮਾਪੇ ਹੁਣ ਆਪਣੇ ਬੱਚਿਆਂ ਨੂੰ ਮੈਡੀਕਲ ਦੀ ਸਿੱਖਿਆ ਦਿਵਾਉਣਾ ਆਸਾਨ ਹੋ ਜਾਵੇਗਾ।

ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਦੇ ਚੱਲ ਰਹੇ ਕੰਮ ਨੂੰ 2022 ਤੱਕ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇੱਥੇ ਆਮ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਘੱਟ ਰੇਟਾਂ ‘ਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਬਾਅਦ ਵਿਚ ਇਸ ਹਸਪਤਾਲ ਵਿਚ ਮਰੀਜ਼ਾਂ ਨੂੰ ਭਰਤੀ ਕਰਕੇ ਉਨ੍ਹਾਂ ਦਾ ਇਲਾਜ ਕਰਨਾ ਵੀ ਸ਼ੁਰੂ ਕਰ ਦਿੱਤਾ ਜਾਵੇਗਾ।

ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਡਾਕਟਰਾਂ ਦੀ ਭਰਤੀ ਹੁੰਦੇ ਹੀ ਜਲਦੀ ਸੁਪਰ ਸਪੈਸ਼ਲਿਟੀ ਦੇ ਚਾਰ ਵਿਭਾਗ ਯੂਰੋਲਾਜੀ, ਪੀਡੀਐਟਰਿਕ ਸਰਜਰੀ, ਸਰਜੀਕਲ ਓਨਕੋਲਾਜੀ ਤੇ ਨਿਊਰੋਲੌਜੀ ਕੰਮ ਕਰਨਾ ਸ਼ੁਰੂ ਕਰ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 45 ਬਿਸਤਰਿਆਂ ਵਾਲਾ ਟਰੋਮਾ ਸੈਂਟਰ ਅਗਲੇ ਸਾਲ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵਿਖੇ ਸ਼ੁਰੂ ਹੋ ਚੁੱਕਾ ਮੈਡੀਕਲ ਕਾਲਜ ਵੀ ਅਗਲੇ ਸਾਲ ਬਠਿੰਡਾ ਵਿਖੇ ਤਬਦੀਲ ਕਰ ਦਿੱਤਾ ਜਾਵੇਗਾ।

ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਹਸਪਤਾਲ ਦਾ ਉਦਘਾਟਨ ਕਰਨ ਲਈ ਪਹੁੰਚੇ ਡਾ. ਹਰਸ਼ਵਰਧਨ ਅਤੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਦਾ ਪਹੁੰਚਣ ‘ਤੇ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ, ਜ਼ਿਲ੍ਹਾ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਅਮਰਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਹੋਰ ਸ਼ਖਸ਼ੀਅਤਾਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION