31.7 C
Delhi
Thursday, May 2, 2024
spot_img
spot_img

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ
ਅੰਮ੍ਰਿਤਸਰ, 28 ਨਵੰਬਰ, 2021:
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ ਵਿਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਜਸਵੀਰ ਸਿੰਘ ਖਾਲਸਾ ਅਤੇ ਦਲਬਾਰ ਸਿੰਘ ਛੀਨੀਵਾਲ ਸ਼ਾਮਲ ਹਨ।

ਤਸਵੀਰਾਂ ਤੋਂ ਪਰਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਟਾਇਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਸ਼ਖ਼ਸੀਅਤਾਂ ਆਪਣੇ ਜੀਵਨ ਦੌਰਾਨ ਕੌਮ ਅਤੇ ਸਮਾਜ ਲਈ ਵੱਡੇ ਕਾਰਜ ਕਰਕੇ ਜਾਂਦੀਆਂ ਹਨ, ਜਿਨ੍ਹਾਂ ਤੋਂ ਅਗਲੀਆਂ ਪੀੜੀਆਂ ਨੂੰ ਸਦਾ ਪ੍ਰੇਰਨਾ ਮਿਲਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ ਉਨ੍ਹਾਂ ਦਾ ਜੀਵਨ ਵੀ ਪ੍ਰੇਰਨਾਮਈ ਹੈ।

ਉਨ੍ਹਾਂ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾ ਕੋਲੋਂ ਅਜ਼ਾਦ ਕਰਵਾਉਣ ਲਈ ਭਾਈ ਈਸ਼ਰ ਸਿੰਘ ਨੇ ਆਪਣੀ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਸ਼ਹਾਦਤਾਂ ਨੇ ਕੌਮ ਨੂੰ ਨਵੀਂ ਊਰਜਾ ਦਿੱਤੀ ਅਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਬਾਬਾ ਦਲਬਾਰ ਸਿੰਘ ਛੀਨੀਵਾਲ ਅਤੇ ਬਾਬਾ ਜਸਵੀਰ ਸਿੰਘ ਖਾਲਸਾ ਕਾਲਾਮਲ੍ਹਾ ਦੇ ਪੰਥਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਸੰਬੋਧਨ ਕੀਤਾ ਅਤੇ ਤਿੰਨਾਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਨਵਾਜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਸ. ਹਰਪਾਲ ਸਿੰਘ ਜੱਲ੍ਹਾ, ਸ. ਜਰਨੈਲ ਸਿੰਘ ਭੋਤਨਾ, ਭਾਈ ਮਨਜੀਤ ਸਿੰਘ, ਸਾਬਕਾ ਮੈਂਬਰ ਬੀਬੀ ਅਜਾਇਬ ਕੌਰ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਹਰਪਾਲ ਸਿੰਘ ਰੰਧਾਵਾ, ਸ. ਜੋਗਿੰਦਰ ਸਿੰਘ, ਸ. ਅਮਰਜੀਤ ਸਿੰਘ, ਸ. ਭੁਪਿੰਦਰਜੀਤ ਸਿੰਘ, ਸ. ਰਾਜਿੰਦਰ ਸਿੰਘ ਛੀਨੀਵਾਲ, ਪ੍ਰੀਤਪਾਲ ਸਿੰਘ, ਸ. ਗੁਰਸੇਵਕ ਸਿੰਘ, ਸ. ਗੁਰਮੇਲ ਸਿੰਘ ਛੀਨੀਵਾਲ, ਸ. ਸੁਖਵੰਤ ਸਿੰਘ, ਸ. ਬਲਵੰਤ ਸਿੰਘ, ਬੀਬੀ ਬਲਜਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਸਵਰਣਜੀਤ ਕੌਰ, ਸ. ਧੰਨਾ ਸਿੰਘ, ਸ. ਗੁਰਦੇਵ ਸਿੰਘ, ਸ. ਆਗਿਆਪਾਲ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION