29 C
Delhi
Sunday, May 12, 2024
spot_img
spot_img

ਕੇਂਦਰ ਦਾ ਐਸ.ਸੀ. ਵਜ਼ੀਫਾ ਸਕੀਮ ਵਾਪਸ ਲੈਣ ਦਾ ਫੈਸਲਾ ਪਿਛਾਂਹ ਖਿੱਚੂ: ਕੈਪਟਨ ਅਮਰਿੰਦਰ

ਯੈੱਸ ਪੰਜਾਬ
ਚੰਡੀਗੜ੍ਹ, 15 ਅਕਤੂਬਰ, 2020:
ਐਸ.ਸੀ. ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੋਂ ਹੱਥ ਪਿੱਛੇ ਖਿੱਚ ਲੈਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਪਿਛਾਂਹ ਖਿੱਚੂ ਕਦਮ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਮੰਤਰੀ ਮੰਡਲ ਦੁਆਰਾ ਬੀਤੇ ਦਿਨ ਮਨਜ਼ੂਰ ਕੀਤੀ ਗਈ ਨਵੀਂ ਵਜ਼ੀਫਾ ਸਕੀਮ ਐਸ.ਸੀ. ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੀ ਪੜ੍ਹਾਈ ਕਰਨ ਦੇ ਸਮਰੱਥ ਬਣਾਉਂਦਿਆਂ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ।

ਮੁੱਖ ਮੰਤਰੀ ਹੁਸ਼ਿਆਰਪੁਰ ਦੇ ਇਕ ਐਸ.ਸੀ. ਵਿਦਿਆਰਥੀ ਦੇ ਸਵਾਲ ਦਾ ਜਵਾਬ ਦੇ ਰਹੇ ਸਨ, ਜਿਸਦਾ ਦਾ ਭਵਿੱਖ ਕੇਂਦਰ ਦੀ ਸਕਾਲਰਸ਼ਿਪ ਸਕੀਮ ਦੇ ਅਚਾਨਕ ਬੰਦ ਹੋਣ ਨਾਲ ਖਤਰੇ ਵਿੱਚ ਪੈ ਗਿਆ ਸੀ। ਆਪਣੇ ‘ਕੈਪਟਨ ਨੂੰ ਸਵਾਲ’ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਹੋਰ ਵਿਦਿਆਰਥੀਆਂ ਨੂੰ ਸਕੀਮ ਦੇ ਦਾਇਰੇ ਵਿੱਚ ਲਿਆਉਣ ਲਈ ਆਮਦਨੀ ਮਾਪਦੰਡ ਵਧਾਉਣ ਦਾ ਵੀ ਫੈਸਲਾ ਲਿਆ ਹੈ, ਜੋ ਵਿਧਾਨ ਸਭਾ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਲਾਗੂ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਸਿਵਲ ਸੇਵਾਵਾਂ ਵਿਚ ਸਿੱਧੀ ਭਰਤੀ ਲਈ ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਵਾਸਤੇ 33 ਫੀਸਦੀ ਰਾਖਵਾਂਕਰਨ ਬਾਰੇ ਕੈਬਨਿਟ ਦੇ ਫੈਸਲੇ ਨਾਲ ਉਨ੍ਹਾਂ ਦੀ ਸਰਕਾਰ ਨੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਕਿਹਾ ਕਿ ਇਸ ਨਾਲ ਔਰਤਾਂ ਨੂੰ ਉਹ ਮਿਲੇਗਾ, ਜਿਸ ਦੀਆਂ ਉਹ ਹੱਕਦਾਰ ਹਨ।

ਉਨ੍ਹਾਂ ਕਿਹਾ, “ਸਾਡੇ ਕੋਲ ਹੁਣ ਇਕ ਮਹਿਲਾ ਰਾਫੇਲ ਲੜਾਕੂ ਪਾਇਲਟ ਵੀ ਹੈ, ਇਸ ਲਈ ਮਹਿਲਾਵਾਂ ਇਸ ਸਭ ਦੀਆਂ ਹੱਕਦਾਰ ਹਨ।” ਉਨ੍ਹਾਂ ਅੱਗੇ ਕਿਹਾ ਕਿ ਮਹਿਲਾਵਾਂ ਵੱਡੀਆਂ ਪੁਲਾਘਾਂ ਪੁੱਟ ਰਹੀਆਂ ਹਨ ਅਤੇ ਅੱਗੇ ਵਧਣ ਲਈ ਉਨ੍ਹਾਂ ਦੇ ਸਸ਼ਕਤੀਕਰਨ ਦੀ ਲੋੜ ਹੈ।

ਮੁੱਖ ਮੰਤਰੀ ਨੇ ਮੰਤਰੀ ਮੰਡਲ ਦੇ ਹੋਰ ਅਹਿਮ ਫੈਸਲਿਆਂ ਦਾ ਹਵਾਲਾ ਦਿੱਤਾ, ਜਿਨ੍ਹਾਂ ਵਿੱਚ ਕਾਸ਼ਤਕਾਰਾਂ ਅਤੇ ਝੁੱਗੀਆਂ ਝੌਂਪੜੀ ਵਾਲਿਆਂ ਲਈ ਮਾਲਕੀ ਹੱਕਾਂ ਤੋਂ ਇਲਾਵਾ ਅਗਲੇ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਅਮਲ ਵਿੱਚ ਲਿਆਉਣਾ ਹੈ ਜਿਸ ਲਈ ਪਹਿਲੇ ਪੜਾਅ ਦੀ ਭਰਤੀ ਪ੍ਰਕਿਰਿਆ ਲਈ ਵੱਖ-ਵੱਖ ਵਿਭਾਗਾਂ ਵੱਲੋਂ 31 ਅਕਤੂਬਰ ਤੱਕ ਇਸ਼ਤਿਹਾਰ ਜਾਰੀ ਕਰਨ ਲਈ ਤਿਆਰ ਹਨ।

ਕੋਵਿਡ ਦੇ ਮੁੱਦੇ ‘ਤੇ ਇਹ ਵੇਖਦਿਆਂ ਕਿ ਖ਼ਤਰਾ ਅਜੇ ਵੀ ਗੰਭੀਰ ਬਣਿਆ ਹੋਇਆ ਹੈ ਅਤੇ ਸਿਹਤਯਾਬ ਹੋਏ ਮਰੀਜ਼ਾਂ ‘ਤੇ ਲੰਮੇ ਸਮੇਂ ਦੇ ਪ੍ਰਭਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਮੁੱਖ ਮੰਤਰੀ ਨੇ ਮਾਸਕ ਪਹਿਨਣ ਅਤੇ ਹੋਰ ਸੁਰੱਖਿਆ ਉਪਾਵਾਂ ਦੀ ਜ਼ਰੂਰਤ’ ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਹਾਲਾਂਕਿ, ਸਥਿਤੀ ਵਿੱਚ ਸੁਧਾਰ ਹੋਇਆ ਹੈ, ਪਰ ਇਸ ਖ਼ਤਰੇ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਇਸ ਤੱਥ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਕਿ ਲੋਕ ਇਸ ਖ਼ਤਰੇ ਅਤੇ ਇੱਥੋਂ ਤੱਕ ਕਿ ਬਿਮਾਰੀ ਦੇ ਮੁੱਢਲੇ ਲੱਛਣਾਂ ਨੂੰ ਵੀ ਨਜ਼ਰ-ਅੰਦਾਜ਼ ਕਰ ਰਹੇ ਜੋ ਕਿ ਸੂਬੇ ਵਿੱਚ ਮੌਤਾਂ ਦੀ ਗਿਣਤੀ ਦਾ ਇਕ ਵੱਡਾ ਕਾਰਨ ਸੀ।

ਇਹ ਜ਼ਿਕਰ ਕਰਦਿਆਂ ਕਿ ਕਿਸਾਨਾਂ ਦੀ ਹਮਾਇਤ ਵਿਚ ਹਾਲ ਹੀ ਵਿੱਚ ਹੋਈਆਂ ਰੈਲੀਆਂ ਵਿਚ ਅੱਧੇ ਤੋਂ ਵੱਧ ਲੋਕਾਂ ਨੇ ਮਾਸਕ ਨਹੀਂ ਪਹਿਨ ਹੋਏ ਸਨ, ਕੈਪਟਨ ਅਮਰਿੰਦਰ ਨੇ ਇਸ ਲਾਪਰਵਾਹੀ ਵਾਲੇ ਰਵੱਈਏ ‘ਤੇ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ “ਇਹ ਵੇਖਦਿਆਂ ਕਿ ਇਸ ਮਹਾਂਮਾਰੀ ਦੀ ਦੂਜੀ ਲਹਿਰ ਕਈ ਦੇਸ਼ਾਂ ਵਿੱਚ ਦੁਬਾਰਾ ਸ਼ੁਰੂ ਹੋ ਰਹੀ ਹੈ, ਅਸੀਂ ਢਿੱਲੇ ਨਹੀਂ ਪੈ ਸਕਦੇ”। ਉਨ੍ਹਾਂ ਸਾਰਿਆਂ ਨੂੰ ਇੱਕ ਦੂਜੇ ਤੋਂ ਸਮਾਜਿਕ ਵਿੱਥ, ਮਾਸਕ ਪਹਿਨਣ, ਹੋਥ ਘੋਣ ਆਦਿ ਦੇ ਨੇਮਾਂ ਦੀ ਪਾਲਣਾ ਕਰਦਿਆਂ ਵਧੇਰੇ ਇਹਤਿਆਤ ਵਰਤਣ ਲਈ ਕਿਹਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਸਾਨੂੰ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਅਤੇ ਪੰਜਾਬ ਨੂੰ ਬਚਾਉਣਾ ਹੋਵੇਗਾ ਅਤੇ ਸਾਡਾ ਭਵਿੱਖ ਵੀ ਇਸ ਗੱਲ ‘ਤੇ ਨਿਰਭਰ ਹੈ ਕਿ ਅਸੀਂ ਕਿਵੇਂ ਕੋਵਿਡ ਖਿਲਾਫ ਕਿਵੇਂ ਲੜਦੇ ਹਾਂ ਅਤੇ ਉਦਯੋਗ, ਰੋਜ਼ਗਾਰ ਆਦਿ ਦਾ ਵਿਸਤਾਰ ਵੀ ਇਸੇ ਉਪਰ ਹੀ ਮੁਨੱਸਰ ਹੋਵੇਗਾ।”

ਇਸੇ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਦੀ ਇਕ ਨੌਜਵਾਨ ਲੜਕੀ ਨੂੰ ਵਧਾਈ ਦਿੱਤੀ ਜਿਸ ਨੇ ਕੋਵਿਡ ਦੇ ਸੰਕਟ ਦੌਰਾਨ ਰੋਜ਼ਗਾਰ ਨਾ ਮਿਲਣ ਦੀ ਨਿਰਾਸ਼ਾ ਦੇ ਦੌਰ ਵਿੱਚ ਰੋਜ਼ਗਾਰ ਮੇਲੇ ਰਾਹੀਂ ਪਹਿਲੀ ਨੌਕਰੀ ਮਿਲਣ ਦੀ ਗੱਲ ਸਾਂਝੀ ਕੀਤੀ ਹੈ।

ਬਟਾਲਾ ਵਾਸੀ ਦੇ ਇਕ ਵਾਸੀ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦਾ ਹੈ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਭਾਰਤ ਸਰਕਾਰ ਨੂੰ ਲਿਖ ਚੁੱਕੀ ਹੈ ਕਿ ਸੂਬੇ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ ਪਰ ਇਸ ਬਾਰੇ ਫੈਸਲਾ ਹੁਣ ਕੇਂਦਰ ਸਰਕਾਰ ਨੇ ਲੈਣਾ ਹੈ।

ਖੰਨਾ ਦੇ ਇਕ ਵਾਸੀ ਦੀ ਚਿੰਤਾ ਦੂਰ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਦੇ ਨਾਲ-ਨਾਲ ਸਾਫ-ਸਫਾਈ ਦਾ ਪੂਰਾ ਧਿਆਨ ਰੱਖੇ ਜਾਣ ਨੂੰ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕੇ ਜਾਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਤਿਉਹਾਰਾਂ ਦੇ ਸੀਜ਼ਨ ਦੇ ਵਿਸ਼ੇਸ਼ ਮੌਕੇ ‘ਤੇ ਵਿਕਾਸ/ਸੜਕਾਂ ਦੀ ਉਸਾਰੀ, ਮਠਿਆਈ ਵਿੱਚ ਮਿਲਾਵਟ ਸਮੇਤ ਸਥਾਨਕ ਮੁੱਦਿਆਂ ਬਾਰੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਨੇ ਅੰਮ੍ਰਿਤਸਰ ਦੇ ਇਕ ਸਵਾਲਕਰਤਾ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੇ ਮਿਲਾਵਟਖੋਰਾਂ ਖਿਲਾਫ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION