29.1 C
Delhi
Friday, March 29, 2024
spot_img
spot_img

ਕੇਂਦਰ ਨੇ ਪੰਜਾਬ ਨੂੰ ਅਕਤੂਬਰ ਵਿੱਚ ਝੋਨੇ ਦੀ ਖਰੀਦ ਵਾਸਤੇ ਸੀ ਸੀ ਐਲ ਦੇ 26707.50 ਕਰੋੜ ਰੁਪਏ ਮਨਜੂਰ ਕੀਤੇ

ਚੰਡੀਗੜ, 9 ਅਕਤੂਬਰ, 2019 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਕੋਸ਼ਿਸਾਂ ਸਦਕਾ ਕੇਂਦਰ ਨੇ ਬੁੱਧਵਾਰ ਨੂੰ ਸਾਉਣੀ ਦੇ 2019-20 ਖਰੀਦ ਸੀਜ਼ਨ ਦੌਰਾਨ ਅਕਤੂਬਰ ਮਹੀਨੇ ਹੋਣ ਵਾਲੀ ਝੋਨੇ ਦੀ ਖਰੀਦ ਵਾਸਤੇ ਨਗਦ ਕਰਜਾ ਹੱਦ (ਸੀ ਸੀ ਐਲ) ਦੇ 26707.50 ਕਰੋੜ ਰੁਪਏ ਮਨਜੂਰ ਕਰ ਦਿੱਤੇ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਜਰਵ ਬੈਂਕ ਆਫ ਇੰਡੀਆ ਨੇ ਅਕਤੂਬਰ 2019 ਦੇ ਅੰਤ ਤੱਕ ਲਈ ਸੀ ਸੀ ਐਲ ਦੀ ਰਾਸੀ ਜਾਰੀ ਕਰ ਦਿੱਤੀ ਹੈ।

ਕਿਸਾਨਾਂ ਨੂੰ ਫਸਲ ਵੇਚਣ ਬਦਲੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਖੁਦ ਨਿੱਜੀ ਤੌਰ ਉਤੇ ਸੀ ਸੀ ਐਲ ਜਲਦੀ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਰੱਖ ਰਹੇ ਸਨ।

ਝੋਨੇ ਦੀ ਖਰੀਦ ਦੇ ਪ੍ਰਬੰਧਾਂ ਅਤੇ ਇਸ ਦੀ ਚਾਲ ਉਤੇ ਤਸੱਲੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਨਿਰਦੇਸ ਦਿੱਤੇ ਹਨ ਕਿ ਝੋਨੇ ਦੀ ਲਿਫਟਿੰਗ ਤੁਰੰਤ ਹੋਵੇ ਅਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਵੇਚੀ ਫਸਲ ਦਾ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਹੁਣ ਤੱਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕੁਲ 3,26,839 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚ ਪਨਗ੍ਰੇਨ ਨੇ 1,27,575 ਮੀਟਰਿਕ ਟਨ, ਮਾਰਕਫੈਡ ਨੇ 80025 ਮੀਟਰਿਕ ਟਨ, ਪਨਸਪ ਨੇ 48387 ਮੀਟਰਿਕ ਟਨ ਅਤੇ ਪੀ.ਐਸ.ਡਬਲਯੂ.ਸੀ. ਨੇ 38116 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸੇ ਤਰਾਂ ਐਫ.ਸੀ.ਆਈ. ਨੇ 5627 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਦੀਆਂ ਮੰਡੀਆਂ ਵਿਚ ਨਿਰਵਿਘਨ ਅਤੇ ਪ੍ਰੇਸ਼ਾਨੀ ਮੁਕਤ ਖਰੀਦ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਝੋਨੇ ਦੀ ਖੇਤੀ ਅਧੀਨ 29.20 ਲੱਖ ਹੈਕਟੇਅਰ ਰਕਬਾ ਹੋਣ ਦੇ ਮੱਦੇਨਜਰ ਇਸ ਸੀਜਨ ਦੌਰਾਨ ਸੂਬੇ ਵਲੋਂ 170 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਪ੍ਰੇਸ਼ਾਨੀ ਰਹਿਤ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ ਪਹਿਲਾਂ ਹੀ 1734 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ।

ਪਿਛਲੇ ਸਾਉਣੀ ਖਰੀਦ ਸੀਜਨ 2018-19 ਦੌਰਾਨ ਕੁੱਲ 170.18 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਜਿਸ ਵਿਚੋਂ 169.10 ਲੱਖ ਮੀਟਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਸੀ ਜਦਕਿ ਨਿੱਜੀ ਮਿੱਲ ਮਾਲਕਾਂ ਵਲੋਂ ਸਿਰਫ 1.08 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।

ਮੌਜੂਦਾ ਸਾਉਣੀ ਖਰੀਦ ਸੀਜ਼ਨ 2019-20 ਦੌਰਾਨ ਸੂਬੇ ਦੀਆਂ ਖਰੀਦ ਏਜੰਸੀਆਂ ਵਲੋਂ 161.50 ਲੱਖ ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 8.50 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾਵੇਗੀ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

HS Bawa Gobind Singh Longowal

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION