35.6 C
Delhi
Sunday, April 28, 2024
spot_img
spot_img

ਕੇਂਦਰ ਪਹਿਲ ਦੇ ਅਧਾਰ ‘ਤੇ ਕਿਸਾਨਾਂ ਦਾ ਮਸਲਾ ਹੱਲ ਕਰੇ: Dhindsa

ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 30, 2020:
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਦੇਸ਼ ਦੇ ਸੰਘਰਸ਼ ਕਰ ਰਹੇ ਅਨੰਦਾਤੇ ਦੀਆਂ ਵਾਜਬ ਮੰਗਾਂ ਪਹਿਲ ਦੇ ਅਧਾਰ ਤੇ ਮੰਨ ਕੇ ਮਸਲੇ ਦਾ ਨਿਪਟਾਰਾ ਕਰੇ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਬਾਰੇ ਮੰਗਾਂ ਬਿਲਕੁਲ ਵਾਜਬ ਤੇ ਸੰਵਿਧਾਨਕ ਹਨ। ਇਸ ਕਰਕੇ ਕੇਂਦਰ ਛੇਤੀ ਇਨ੍ਹਾ ਮੰਗਾਂ ਨੂੰ ਪੂਰੀ ਕਰਕੇ ਅੰਨਦਾਤਿਆਂ ਨੂੰ ਰਾਹਤ ਦੇਵੇ।

ਸ. ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਨੂੰ ਖਾਲਿਸਤਾਨੀ ਕਰਾਰ ਦੇਣ ਦੀ ਵੀ ਨਿੰਦਿਆ ਕੀਤੀ ਹੈ। ਉਨ੍ਹਾ ਕਿਹਾ ਕਿ ਕੇਂਦਰ ਦੇ ਇਸ਼ਾਰਿਆਂ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਪਹਿਲਾਂ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਰੋਕਣ ਲਈ ਅਪਣੀਆਂ ਸਰਹੱਦਾਂ ਸੀਲ ਕੀਤੀਆਂ। ਉਸਤੋਂ ਬਾਅਦ ਜਦੋਂ ਕਿਸਾਨ ਸੰਘਰਸ਼ ਲਈ ਦਿੱਲੀ ਕੂਚ ਕਰਨ ਲੱਗੇ ਤਾਂ ਉਨ੍ਹਾ ਉਤੇ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਗਿਆ।

ਉਨ੍ਹਾ ਨੇ ਕੇਂਦਰ ਸਰਕਾਰ ਨੂੰ ਫੌਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ ਹੈ। ਸ. ਢੀਂਡਸਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਕੀਤੀ ਜਾ ਰਹੀ ਵਾਜਬ ਪੇਸ਼ਕਸ਼ ਬਾਰੇ ਵਿਚਾਰ ਕਰਨ ਤਾਂਕਿ ਇਹ ਮਸਲਾ ਸ਼ਾਤਮਈ ਢੰਗ ਨਾਲ ਨਿਪਟ ਸਕੇ।

ਸ. ਢੀਂਡਸਾ ਨੇ ਅਪਣੇ ਪਾਰਟੀ ਵਰਕਰਾਂ ਨੂੰ ਰੋਸ਼ ਮਜ਼ਾਹਰੇ ਕਰ ਰਹੇ ਕਿਸਾਨਾਂ ਵਾਸਤੇ ਹਰ ਸੰਭਵ ਮਦਦ ਪਹੁੰਚਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾ ਕਿਹਾ ਕਿ ਉਨ੍ਹਾ ਦੀ ਪਾਰਟੀ ਕਿਸਾਨਾਂ ਨੂੰ ਨਿਆਂ ਦਵਾਉਣ ਵਾਸਤੇ ਇਸ ਸੰਘਰਸ਼ ਵਿਚ ਪੁਰੀ ਤਰਾਂ ਨਾਲ ਉਨ੍ਹਾ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕਜੁੱਟ ਹੋਕੇ ਹੀ ਇਸ ਲੜਾਈ ਵਿਚ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION