30.1 C
Delhi
Friday, April 26, 2024
spot_img
spot_img

ਕੇਂਦਰ ਵੱਲੋਂ ਸਰਹੱਦੀ ਖ਼ੇਤਰਾਂ ਵਿੱਚ ਮਨੁੱਖੀ ਤਸਕਰੀ ਤੇ ਬੰਧੂਆ ਮਜ਼ਦੂਰਾਂ ਬਾਰੇ ਪੱਤਰ ਦਾ ਮਕਸਦ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ: ਬੱਬੀ ਬਾਦਲ

ਯੈੱਸ ਪੰਜਾਬ
ਜਲੰਧਰ, 3 ਅਪ੍ਰੈਲ, 2021:
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਪੱਤਰ ਜਿਸ ਵਿਚ ਪੰਜਾਬ ਦੀ ਸਰਹੱਦੀ ਪੱਟੀ ਵਿਚ ਵੱਡੀ ਪੱਧਰ ’ਤੇ ਮਨੁੱਖੀ ਤਸਕਰੀ ਹੋਣ ,ਬੰਧੂਆ ਮਜ਼ਦੂਰ ਬਣਾਏ ਜਾਣ ਅਤੇ ਨਸ਼ਿਆ ਦੀ ਲੱਤ ਲਾਉਣ ਸਬੰਧੀ ਲਗਾਏ ਗਏ ਗੰਭੀਰ ਦੋਸ਼ਾ ਨੂੰ ਹਾਸੋਹੀਣਾ ਦੱਸਿਆ ਤੇ ਕਿਹਾ ਕਿ ਇਸਦਾ ਮਕਸਦ ਸੂਬੇ ਦੇ ਕਿਸਾਨਾਂ ਨੁੰ ਬਦਨਾਮ ਕਰਨਾ ਹੈ।

ਉਨ੍ਹਾਂ ਗ੍ਰਹਿ ਮੰਤਰਾਲੇ ਦੀ ਚਿੱਠੀ ਨੂੰ ਕਿਸਾਨਾਂ ਤੇ ਮਜ਼ਦੂਰਾਂ ਵਿਚਕਾਰ ਵੰਡੀਆਂ ਪਾਉਣ ਦੀ ਸਾਜਿਸ਼ ਦੱਸ ਦਿਆ ਚਿੰਤਾ ਪ੍ਰਗਟ ਕੀਤੀ ।

ਬੱਬੀ ਬਾਦਲ ਨੇ ਕਿਹਾ ਕਿ ਇਕ ਪਾਸੇ ਤਾ ਚਿੱਠੀ ਵਿਚ ਦਾਅਵਾ ਕੀਤਾ ਗਿਆ ਹੈ ਕਿ ਬੀ ਐਸ ਐਫ ਨੇ 58 ਬੰਦੇ ਫੜੇ ਹਨ ਜੋ ਮਾਨਸਿਕ ਤੌਰ ’ਤੇ ਬਿਮਾਰ ਹਨ ਅਤੇ ਨਾਲ ਹੀ ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਮਨੁੱਖੀ ਤਸਕਰੀ ਦੇ ਸਿੰਡੀਕੇਟ ਅਜਿਹੇ ਵਿਅਕਤੀਆਂ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਤੇ ਅਬੋਹਰ ਇਲਾਕਿਆਂ ਵਿਚ ਚੰਗੀ ਤਨਖਾਹ ਦਾ ਲਾਲਚ ਦੇ ਕੇ ਲਿਆ ਰਹੇ ਹਨ ਪਰ ਇਹਨਾਂ ਦੀ ਲੁੱਟ ਖਸੁੱਟ ਕੀਤੀ ਜਾਂਦੀ ਹੈ ਤੇ ਇਹਨਾਂ ਨੁੰ ਬੰਧੂਆ ਮਜ਼ਦੂਰ ਬਣਾ ਕੇ ਕੰਮ ਕਰਵਾਇਆ ਜਾਂਦਾ ਹੈ। ਉਹਨਾਂ ਪੁੱਛਿਆ ਕਿ ਇਹ ਦੋਵੇਂ ਚੀਜ਼ਾ ਨਾਲੋਂ ਨਾਲ ਕਿਵੇਂ ਹੋ ਸਕਦੀਆਂ ਹਨ।

ਉਹਨਾਂ ਗ੍ਰਹਿ ਮੰਤਰਾਲੇ ਨੂੰ ਕਿਹਾ ਕਿ ਉਹ ਬੇਤੁਕੇ ਤਾਰਾਂ ਨਾ ਜੋੜੇ।ਬੱਬੀ ਬਾਦਲ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਤੋਂ ਅਜਿਹੇ ਪੱਤਰਾਂ ਨਾਲ ਦੇਸ਼ ਵਿਚ ਇਕ ਗਲਤ ਸੰਦੇਸ਼ ਜਾਂਦਾ ਹੈ ਤੇ ਇਸ ਨਾਲ ਟਕਰਾਅ ਦਾ ਮਾਹੌਲ ਪੈਦਾ ਹੋਵੇਗਾ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅਜਿਹੀ ਕੋਈ ਵੀ ਐਫ ਆਰ ਆਈ ਦਰਜ ਨਹੀਂ ਹੋਈ ਕਿ ਕਿਸੇ ਵਿਅਕਤੀ ਨੂੰ ਕਿਸੇ ਵੀ ਇਲਾਕੇ ਵਿਚ ਜਬਰੀ ਬੰਧੂਆ ਮਜ਼ਦੂਰ ਬਣਾ ਕੇ ਕੰਮ ਕਰਵਾਇਆ ਜਾ ਰਿਹਾ ਹੋਵੇ।

ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਕਿਸਾਨ ਮਜ਼ਦੂਰਾਂ ਨੂੰ ਉਹਨਾਂ ਦੇ ਕੰਮਾਂ ਲਈ ਪੇਸ਼ਗੀ ਅਦਾਇਗੀਆਂ ਕਰ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਹਰ ਸਾਲ ਲੱਖਾਂ ਪ੍ਰਵਾਸੀ ਮਜ਼ਦੂਰ ਝੋਨੇ ਦੀ ਲੁਆਈ ਲਈ ਪੰਜਾਬ ਆਉਂਦੇ ਹਨ।ਬੱਬੀ ਬਾਦਲ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਸਰਕਾਰ ਕਿਸਾਨ ਅੰਦੋਲਨ ਤੋਂ ਪੂਰੀ ਤਰ੍ਹਾਂ ਨਾਲ ਘਬਰਾਈ ਹੋਈ ਹੈ ਤੇ ਅੰਦੋਲਨ ਨੂੰ ਢਾਅ ਲਗਾਉਣ ਲਈ ਨਿੱਤ ਨਵੀਆਂ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ।

ਬੱਬੀ ਬਾਦਲ ਨੇ ਮੰਗ ਕੀਤੀ ਕਿ ਰਿਪੋਰਟ ਤੁਰੰਤ ਵਪਸ ਲਈ ਜਾਵੇ ਤੇ ਇਸ ਪਿੱਛੇ ਅਸਲ ਕਾਰਨ ਦੱਸਿਆ ਕੇ ਇਸਦੀ ਪੜਤਾਲ ਕੀਤੀ ਜਾਵੇ।ਇਸ ਮੌਕੇ ਬਾਬਾ ਅਮਰ ਸਿੰਘ ਰੁੜਕਾ, ਸੁਖਵੀਰ ਸਿੰਘ, ਕੁਲਬੀਰ ਸਿੰਘ, ਇਕਬਾਲ ਸਿੰਘ, ਜਸਵੰਤ ਸਿੰਘ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰੀਤਮ ਸਿੰਘ, ਮਨਪ੍ਰੀਤ ਸਿੰਘ, ਦਰਸਨ ਸਿੰਘ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION