38.1 C
Delhi
Thursday, May 23, 2024
spot_img
spot_img
spot_img

ਕੇਂਦਰ ਸਰਕਾਰ ਕਿਸਾਨਾਂ ’ਤੇ ਹਮਲੇ ਬੰਦ ਕਰੇ, ਝੋਨੇ ਦੀ ਖ਼ਰੀਦ ’ਚ ਦੇਰੀ ਲਈ ਕੇਂਦਰ ਤੇ ਸੂਬਾ ਸਰਕਾਰਾਂ ਜ਼ਿੰਮੇਵਾਰ: ਬੱਬੀ ਬਾਦਲ

ਯੈੱਸ ਪੰਜਾਬ
2 ਅਕਤੂਬਰ, 2021 –
ਝੋਨੇ ਦੀ ਖਰੀਦ ਵਿੱਚ ਦੇਰੀ ਲਈ ਕੇਂਦਰ ਤੇ ਸੂਬਾ ਸਰਕਾਰ ਜਿੰਮੇਵਾਰ ਹਨ ਜਿਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਸੰਯੁਕਤ ਦੇ ਜਰਨਲ ਸਕੱਤਰ ਤੇ ਨੌਜੁਆਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪਿੰਡ ਨਡਿਆਲੀ ਵਿਖੇ ਕਿਸਾਨਾਂ ਨੂੰ ਮਿਲਣ ਉਪਰੰਤ ਆਖੇ

ਬੱਬੀ ਬਾਦਲ ਨੇ ਮੋਦੀ ਸਰਕਾਰ ਵੱਲੋਂ ਖ਼ਰੀਦ ਸ਼ੁਰੂ ਹੋਣ ਵਾਲੇ ਦਿਨ ਤੋਂ ਮਹਿਜ ਇੱਕ ਘੰਟਾ ਪਹਿਲਾ ਪੰਜਾਬ ਵਿੱਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਨਾ ਕਰਕੇ ਪੰਜਾਬ ਵਿੱਚ 11 ਅਕਤੂਬਰ ਤੋਂ ਸ਼ੁਰੂ ਕਰਨ ਦੇ ਫ਼ੈਸਲੇ ਦੀ ਸਖ਼ਤ ਅਲੋਚਨਾ ਕੀਤੀ ਹੈ ਅਤੇ ਇਸ ਨੂੰ ਮੋਦੀ ਸਰਕਾਰ ਦਾ ‘ਤੁਗਲਕੀ ਫ਼ੁਰਮਾਨ’ ਕਰਾਰ ਦਿੱਤਾ ਹੈ। ਬੱਬੀ ਬਾਦਲ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਪਣਾ ਫ਼ੈਸਲਾ ਵਾਪਸ ਲਵੇ ਅਤੇ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ।

ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਐਨ ਮੌਕੇ ਸਿਰ ਝੋਨੇ ਦੀ ਖ਼ਰੀਦ ਰੋਕ ਕੇ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈਣ ਦੀ ਸਾਜਿਸ਼ ਕੀਤੀ ਹੈ, ਕਿਉਂਕਿ ਇੱਥੋਂ ਦੇ ਕਿਸਾਨ ਹੀ ਅੱਗੇ ਹੋ ਕੇ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।’’

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਲਈ ਫ਼ਸਲ ਨੂੰ 10 ਦਿਨਾਂ ਤੱਕ ਸੰਭਾਲਣਾ ਮੁਸ਼ਕਲ ਹੋ ਜਾਵੇਗਾ। ਮੰਡੀਆਂ ਵਿੱਚ ਆਈ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ, ਕਿਉਂਕਿ ਫ਼ਸਲ ਨੂੰ ਮੰਡੀਆਂ ਵਿੱਚ ਲਿਆਉਣ ਦੀ ਤਰੀਕ 1 ਅਕਤੂਬਰ ਸਰਕਾਰ ਨੇ ਹੀ ਤਹਿ ਕੀਤੀ ਸੀ।

ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ ਉਹਨਾਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਕਈ ਦਿਨਾਂ ਤੋਂ ਕੁਰਸੀ ਦੀ ਲੜਾਈ ਵਿੱਚ ਰੁੱਝੀ ਕਾਂਗਰਸ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਦੇ ਪ੍ਰਬੰਧ ਕਰਨ ਵਿੱਚ ਅਸਫਲ ਰਹੀ ਹੈ ਸੂਬੇ ਕੋਲ ਬਾਰਦਾਨਾ ਨਹੀਂ ਲੇਬਰ ਤੇ ਟਰਾਂਸਪੋਰਟ ਦੇ ਟੈਂਡਰ ਹੁਣ ਤੱਕ ਨਹੀਂ ਹੋਏ ਹੁਣ ਜਦੋਂ ਝੋਨਾ ਮੰਡੀਆਂ ਵਿੱਚ ਪੁੱਜਣਾ ਸ਼ੁਰੂ ਹੋ ਗਿਆ ਹੈ ਅਤੇ ਖਰਾਬ ਮੌਸਮ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।

ਦੂਜੇ ਪਾਸੇ ਪ੍ਰਾਈਵੇਟ ਅਦਾਰੇ ਕਿਸਾਨਾਂ ਦੀ ਮਜਬੂਰੀ ਦਾ ਫਾਇਦਾ ਚੁੱਕਦੇ ਹੋਏ ਮੰਡੀਆਂ ਵਿੱਚ ਪੁਜੀ ਫਸਲ ਨੂੰ ਘੱਟ ਰੇਟ ਤੇ ਖ਼ਰੀਦ ਰਹੇ ਹਨ ਜੋ ਸਿੱਧੇ ਤੌਰ ਤੇ ਕਿਸਾਨਾਂ ਦੀ ਲੁੱਟ ਹੈ ਬੱਬੀ ਬਾਦਲ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਣ ਲਈ ਝੋਨੇ ਦੀ ਫਸਲ ਦੀ ਖਰੀਦ ਤਰੁੰਤ ਜਾਰੀ ਕੀਤੀ ਜਾਵੇ ।

ਇਸ ਮੌਕੇ ਦਵਿੰਦਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ ਪੰਚ, ਹਰਵਿੰਦਰ ਸਿੰਘ, ਜਸਪ੍ਰੀਤ ਸਿੰਘ ਚਹਿਲ, ਕੁਲਵਿੰਦਰ ਸਿੰਘ,ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕਵੰਲਜੀਤ ਸਿੰਘ ਪੱਤੋ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION