42.8 C
Delhi
Sunday, May 19, 2024
spot_img
spot_img

ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਪੈਸੇ ਨੂੰ ਆਮ ਆਦਮੀ ਕਲੀਨਿਕਾਂ ਤੇ ਖਰਚ ਕਰ ਰਹੀ ਹੈ ਮਾਨ ਸਰਕਾਰ: ਅਸ਼ਵਨੀ ਸ਼ਰਮਾ

ਯੈੱਸ ਪੰਜਾਬ
ਚੰਡੀਗੜ੍ਹ, 16 ਫ਼ਰਵਰੀ, 2023:
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ‘ਤੇ ਇੱਕ ਵਾਰ ਫਿਰ ਪੰਜਾਬੀਆ ਨੂੰ ਝੂਠ ਬੋਲਣ, ਧੋਖਾ ਕਰਨ, ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਅਤੇ ਪੰਜਾਬ ਦੇ ਸੰਵੇਦਨਸੀਲ ਮੁੱਦਿਆਂ ‘ਤੇ ਵੀ ਰਾਜਨੀਤੀ ਕਰਨ ਦਾ ਆਰੋਪ ਲਾਇਆ।

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਜਿਹੜੇ 400 ਨਵੇਂ ਆਮ ਆਦਮੀ ਕਲੀਨਿਕ ਖੋਲੇ ਹਨ, ਅਸਲ ਵਿੱਚ ਇਹ ਸਾਰੇ ਪੁਰਾਣੀਆਂ ਡਿਸਪੈਂਸਰੀਆਂ, ਮੁੱਢਲੇ ਸਿਹਤ ਕੇਂਦਰ ਵਗੈਰਾ ਹੀ ਹਨ।

ਜ਼ਿਹਨਾਂ ਨੂੰ ਮੁਰੰਮਤ ਕਰਕੇ, ਥੋੜ੍ਹਾ ਮੋਟਾ ਰੈਨੋਵੇਟ ਕਰਕੇ ਨਵੇਂ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਪੰਜ ਪਿਆਰਿਆਂ ਦੇ ਨਾਮ ‘ਤੇ ਬਣੇ ਸਿਹਤ ਕੇਂਦਰਾਂ ਦਾ ਨਾਮ ਬਦਲ ਕੇ ਆਮ ਆਦਮੀ ਕਲੀਨਿਕ ਕਰਕੇ ਅਤੇ ਉਥੇ ਭਗਵੰਤ ਮਾਨ ਦੀ ਫੋਟੋ ਲਗਾਉਣਾ ਬਹੁਤ ਨਿੰਦਨਯੋਗ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਮ ਆਦਮੀ ਕਲੀਨਿਕ ਖੋਲਣ ਦੇ ਨਾਮ ਤੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਕਰੋੜਾਂ ਰੁਪਏ ਨੂੰ ਖੁਰਦ-ਪੁਰਦ ਕਰਨ ‘ਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪ੍ਰਾਇਮਰੀ ਹੈਲਥ ਸੈਟਰਾਂ ਨੂੰ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਨੈਸਨਲ ਹੈਲਥ ਮਿਸ਼ਨ ਤਹਿਤ ਕੇਂਦਰੀ ਖਜਾਨੇ ਵਿੱਚੋਂ ਅਰਬਾਂ ਰੁਪਏ ਦੇ ਫੰਡ ਦੇ ਰਹੀ ਹੈ। ਇਸ ਮਿਸ਼ਨ ਤਹਿਤ ਪੰਜਾਬ ਨੂੰ ਇਸ ਸਾਲ ਵਿੱਚ ਕੇਂਦਰ ਸਰਕਾਰ ਵੱਲੋਂ 438 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਪੈਸੇ ਨੂੰ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਦਾ ਨਾਮ ‘ਤੇ ਖਰਚ ਕਰਕੇ ਪੰਜਾਬੀਆ ਨੂੰ ਮੂਰਖ ਬਣਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜੋ 400 ਨਵੇਂ ਮੁਹੱਲਾ ਕਲੀਨਿਕ ਖੋਲਣ ਦਾ ਤੁਸੀਂ ਦਾਅਵਾ ਕਰ ਰਹੇ ਹੋ, ਉਸ ਵਿਚੋਂ ਕੋਈ ਇੱਕ ਵੀ ਅਜਿਹਾ ਆਮ ਆਦਮੀ ਕਲੀਨਿਕ ਦੱਸ ਦਿਓ, ਜਿਸ ਤੇ ਪੰਜਾਬ ਸਰਕਾਰ ਨੇ ਆਪਣਾ ਪੈਸਾ ਖਰਚ ਕੀਤਾ ਹੋਵੇ ਅਤੇ ਉਸ ਦੀ ਉਸਾਰੀ ਕਿਸੇ ਨਵੀਂ ਜਗਹ ‘ਤੇ ਹੋਈ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਪੈਸੇ ਦੀ ਦੁਰਵਰਤੋਂ ਕਰਕੇ ਆਪਣੀ ਵਾਹ ਵਾਹ ਖੱਟ ਰਹੀ ਹੈ।

ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲਈ ਨਵੇਂ ਡਾਕਟਰਾਂ ‘ਤੇ ਸਹਾਇਕ ਸਟਾਫ਼ ਦੀ ਕੋਈ ਨਵੀਂ ਭਰਤੀ ਵੀ ਨਹੀਂ ਕੀਤੀ। ਉਹਨਾਂ ਕਿਹਾ ਕਿ ਮੁੱਢਲੇ ਸਿਹਤ ਕੇਂਦਰ ‘ਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ‘ਤੇ ਸਟਾਫ਼ ਨੂੰ ਹੀ ਇਹਨਾਂ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਵਿੱਚ ਲਗਾਇਆ ਜਾ ਰਿਹਾ ਹੈ। ਜਿਸ ਕਰਕੇ ਓ ਪੀ ਡੀ ਅਤੇ ਐਮਰਜੈਸੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਮੁਹੱਲਾ ਕਲੀਨਿਕ ਦੇ ਉਦਘਾਟਨ ਸਮਾਰੋਹਾਂ ਦਾ ਵੱਡੇ ਪੱਧਰ ‘ਤੇ ਵਿਰੋਧ ਹੋ ਰਿਹਾ ਹੈ, ਪਰ ਇਹ ਗੂੰਗੀ ਬਹਿਰੀ ਭਗਵੰਤ ਮਾਨ ਸਰਕਾਰ ਟੱਸ ‘ਤੋਂ ਮੱਸ ਨਹੀਂ ਹੋ ਰਹੀ।

ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕਾਂ ਲਈ ਬੇਹੱਦ ਲਾਭਕਾਰੀ ਯੋਜਨਾਵਾਂ ਨੂੰ ਪੰਜਾਬ ਵਿੱਚ ਲਾਗੂ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਇੱਕ ਪਾਸੇ ਤਾਂ ਪੰਜਾਬ ਸਰਕਾਰ ਵਧੀਆ ਸਿਹਤ ਸਹੂਲਤਾ ਦੇਣ ਦੇ ਵਾਅਦੇ ਕਰ ਰਹੀ ਹੈ ਅਤੇ ਦੂਸਰੇ ਪਾਸੇ ਆਯੁਸ਼ਮਾਨ ਭਾਰਤ ਵਰਗੀਆਂ ਕੇਂਦਰ ਸਰਕਾਰ ਦੀ ਯੋਜਨਾਵਾਂ ਜਿਸ ਵਿੱਚ ਪੰਜ ਲੱਖ ਤੱਕ ਦਾ ਮੁਫਤ ਮੁਫ਼ਤ ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿੱਤਾ ਜਾਂਦਾ ਹੈ, ਜਿਸਦਾ ਪੰਜਾਬ ਦੇ ਲੱਗਭੱਗ 4511600 ‘ਤੋਂ ਵਧ ਪਰਿਵਾਰਾਂ ਨੂੰ ਇਸਦਾ ਲਾਭ ਮਿਲਣਾ ਚਾਹੀਦਾ ਹੈ, ਨੂੰ ਲਾਗੂ ਕਰਨ ਦੇ ਲਈ ਕੋਈ ਉਚਿਤ ਕਦਮ ਨਹੀਂ ਚੁੱਕ ਰਹੀ।

ਨਾ ਹੀ ਕਿਸੇ ਬੀਮਾ ਕੰਪਨੀ ਨਾਲ ਕੋਈ ਐਗਰੀਮੇੰਟ ਕਰ ਰਹੀ ਹੈ, ਬਲਕਿ ਬਹੁਤ ਸਾਰੇ ਹਸਪਤਾਲਾਂ ਦਾ ਦੇਣ ਵਾਲਾ ਕਰੋੜਾਂ ਰੁਪਏ ਦਾ ਬਕਾਇਆ ਵੀ ਪੰਜਾਬ ਸਰਕਾਰ ਨਹੀਂ ਦੇ ਰਹੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਵਾਹ ਵਾਹ ਖੱਟਣ ਲਈ ਕਰੋੜਾਂ ਰੁਪਏ ਦੇ ਫਾਲਤੂ ਇਸ਼ਤਿਹਾਰ ਦੇ ਕੇ ਪੰਜਾਬ ਦੇ ਖਜਾਨੇ ਨੂੰ ਲੁੱਟ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ, ਭਗਵੰਤ ਸਿੰਘ ਮਾਨ ਸਰਕਾਰ ਦੀ ਝੂਠ ‘ਤੇ ਧੋਖੇ ਦੀ ਰਾਜਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਪੰਜਾਬੀਆ ਨਾਲ ਖਿਲਵਾੜ ਕਰਨਾ ਬੰਦ ਕਰੇ। ਪੰਜਾਬ ਦਾ ਬੱਚਾਂ ਬੱਚਾ ਭਗਵੰਤ ਸਿੰਘ ਮਾਨ ਸਰਕਾਰ ‘ਤੋਂ ਦੁਖੀ ਹੈ।

ਪੰਜਾਬੀ ਸਮਝ ਚੁੱਕੇ ਹਨ ਕਿ ਬੀਜੇਪੀ ਇੱਕ ਅਜਿਹੀ ਪਾਰਟੀ ਹੈ, ਜੋ ਪੰਜਾਬ ਨੂੰ ਨਸ਼ਾ ਮੁਕਤ, ਭ੍ਰਸ਼ਟਾਚਾਰ ਮੁਕਤ, ਡਰ ਮੁਕਤ ਅਤੇ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ। ਉਹਨਾਂ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ, ਆਉਣ ਵਾਲੀਆਂ ਪੰਜਾਬ ਦੀਆਂ ਸਥਾਨਿਕ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਹੂਝਾਫੇਰ ਜਿੱਤ ਪ੍ਰਾਪਤ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION