46.1 C
Delhi
Tuesday, May 28, 2024
spot_img
spot_img
spot_img

ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਐਲਾਨੇ ਭਾਅ ਖੇਤੀ ਖਰਚਿਆ ਅੱਗੇ ਬੌਣੇ: ਬੱਬੀ ਬਾਦਲ

ਯੈੱਸ ਪੰਜਾਬ
ਮੋਹਾਲੀ, 10 ਜੂਨ, 2021 –
ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਐਲਾਨੇ ਭਾਅ ਖੇਤੀ ਖਰਚ ਅੱਗੇ ਬੌਣੇ ਹਨ। ਉੱਥੇ ਹੀ ਕੇਂਦਰ ਸਰਕਾਰ ਨੇ ਡੀਜ਼ਲ, ਖਾਦ ਅਤੇ ਕਿਸਾਨੀ ਦੀ ਵਰਤੋਂ ਵਿੱਚ ਆਉਣ ਵਾਲੀਆ ਵਸਤੂਆਂ ਦੇ ਭਾਅ ਵਿਚ ਵਾਧਾ ਕਰਕੇ ਖੇਤੀ ਦੇ ਲਾਗਤ ਖਰਚੇ ਚ ਵਾਧਾ ਕਰ ਦਿੱਤਾ ਹੈ ਅਤੇ ਦੂਜੇ ਪਾਸੇ ਝੋਨੇ ਦੇ ਭਾਅ ਵਿੱਚ ਮਾਮੂਲੀ 72 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਮੋਹਾਲੀ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਉਪਰੰਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਤਿੰਨ ਖੇਤੀ ਕਾਨੂੰਨਾਂ ਕਾਰਨ ਸੰਕਟ ਵਿੱਚ ਚੱਲ ਰਹੇ ਹਨ ਤੇ ਇਹਨਾਂ ਕਾਨੂੰਨਾਂ ਕਾਰਨ ਐਮ ਐਸ ਪੀ ਖਤਮ ਹੋਣ ਦਾ ਖ਼ਦਸਾ ਬਣਿਆ ਹੋਇਆ ਹੈ।

ਬੱਬੀ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਐਮ ਐਸ ਪੀ ਤੈਅ ਕੀਤੀ ਗਈ ਉਸ ਤੋਂ ਸਰਕਾਰ ਦੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲੇ ਤੇ ਈਰਖਾ ਭਾਵਨਾ ਵਾਲੇ ਰਵੱਈਏ ਦਾ ਪਤਾ ਲੱਗਦਾ ਹੈ ।ਉਹਨਾਂ ਨੇ ਕਿਹਾ ਕਿ ਜੇਕਰ ਭਾਜਪਾ ਦੀ ਸਰਕਾਰ ਇਹ ਸੋਚਦੀ ਹੈ ਕਿ ਉਹ ਇਸ ਤੁੱਛ ਵਾਧੇ ਨਾਲ ਸੜਕਾਂ ‘ਤੇ ਉਤਰੇ ਕਿਸਾਨਾਂ ਨੂੰ ਸ਼ਾਂਤ ਕਰ ਲਵੇਗੀ ਤਾਂ ਉਹ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ।

ਕੇਂਦਰ ਵੱਲੋਂ ਕੁਝ ਫਸਲਾਂ ਦੇ ਭਾਅ ਵਿੱਚ ਮਾਮੂਲੀ ਜਿਹਾ ਵਾਧਾ ਕਰ ਕੇ ਉਨ੍ਹਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਅਤੇ ਕੇਂਦਰ ਸਰਕਾਰ ਪੂਰੀ ਤਰ੍ਹਾਂ ਕਾਰਪੋਰੇਟ ਦੇ ਪੱਖ ਵਿੱਚ ਭੁਗਤ ਰਹੀ ਹੈ। ਬੱਬੀ ਬਾਦਲ ਨੇ ਕਿਹਾ ਕਿ ਕਾਲੇ ਕਾਨੂੰਨਾਂ ਕਰਕੇ ਕਿਸਾਨ ਆਪਣੇ ਅਤੇ ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਡੁੱਬੇ ਹੋਏ ਹਨ ।

ਬੱਬੀ ਬਾਦਲ ਨੇ ਫ਼ਸਲਾ ਦੇ ਇਸ ਵਾਧੇ ਨੂੰ ਰੱਦ ਕਰਦਿਆ ਮੰਗ ਕੀਤੀ ਕਿ ਹਕੀਕਤ ਵਿੱਚ ਮੁਲਾਂਕਣ ਕੀਤੇ ਲਾਗਤ ਖਰਚੇ ਮੁਤਾਬਕ ਭਾਅ ਦਿੱਤਾ ਜਾਵੇ ਅਤੇ ਕੇਂਦਰ ਸਰਕਾਰ ਬਿਨਾਂ ਕਿਸੇ ਸਰਤ ਤੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦੇ ਜੀਵਨ ਨੂੰ ਸੁਰੱਖਿਅਤ ਬਣਾਉਣ ਦਾ ਕੰਮ ਕਰੇ।ਇਸ ਮੌਕੇ ਇੰਦਰਜੀਤ ਸਿੰਘ ਖੋਸਾ,ਮਨਜੀਤ ਸਿੰਘ, ਰਮਨਦੀਪ ਸਿੰਘ, ਹਰਜੀਤ ਸਿੰਘ ਜੀਤੀ ਜਗੀਰਦਾਰ, ਤਰਲੋਕ ਸਿੰਘ, ਮਨਪ੍ਰੀਤ ਸਿੰਘ ,ਨਰਿੰਦਰ ਸਿੰਘ ਮੈਣੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਕੰਵਲਜੀਤ ਸਿੰਘ ਪੱਤੋ, ਸਮਰਨਜੀਤ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION