34 C
Delhi
Thursday, April 25, 2024
spot_img
spot_img

ਕੇਜਰੀਵਾਲ ਦੇ ਚੰਡੀਗੜ੍ਹ ’ਚ ਪੱਤਰਕਾਰ ਸੰਮੇਲਨ ਨੂੰ ਲੈ ਕੇ ਭਖ਼ੀ ਸਿਆਸਤ: ਕੈਪਟਨ ਨੇ ਕਿਹਾ ਡਰਾਮਾ ਛੱਡੋ, ਮੈਂ ਤਾਂ ‘ਲੰਚ’ ਕਰਵਾਉਣ ਨੂੰ ਵੀ ਤਿਆਰ

ਯੈੱਸ ਪੰਜਾਬ
ਚੰਡੀਗੜ੍ਹ, 28 ਜੂਨ, 2021:
‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਐਲਾਨੀ ਮੰਗਲਵਾਰ ਦੀ ਇਕ ਰੋਜ਼ਾ ਚੰਡੀਗੜ੍ਹ ਫ਼ੇਰੀ ਦੌਰਾਨ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਪੱਤਰਕਾਰ ਸੰਮੇਲਨ ਨੂੰ ਲੈ ਕੇ ਸਿਆਸਤ ਭਖ਼ ਗਈ ਹੈ। ਇਸ ਮਾਮਲੇ ਵਿੱਚ ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਮਿਹਣੋ-ਮਿਹਣੀ ਹੋ ਰਹੇ ਨੇ, ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ੍ਰੀ ਕੇਜਰੀਵਾਲ ਡਰਾਮੇਬਾਜ਼ੀ ਛੱਡਣ ਅਤੇ ਝੂਠ ਬੋਲਣ ਤੋਂ ਗੁਰੇਜ਼ ਕਰਨ।

ਸ੍ਰੀ ਕੇਜਰੀਵਾਲ ਦੇ ਪੱਤਰਕਾਰ ਸੰਮੇਲਨ ਬਾਰੇ ਵਿਵਾਦ ਉਦੋਂ ਸ਼ੁਰੂ ਹੋਇਆ ਜਦ ‘ਆਪ’ ਪੰਜਾਬ ਦੇ ਕੁਝ ਸੀਨੀਅਰ ਆਗੂਆਂ ਨੇ ਦਾਅਵਾ ਕੀਤਾ ਸ੍ਰੀ ਕੇਜਰੀਵਾਲ ਵੱਲੋਂ ਮੰਗਲਵਾਰ ਨੂੰ ਦੁਪਹਿਰ ਇਕ ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖ਼ੇ ਪੱਤਰਕਾਰ ਸੰਮੇਲਨ ਕੀਤਾ ਜਾਣਾ ਸੀ ਜਿਸ ਲਈ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਨਾਂਹ ਕਰ ਦਿੱਤੀ ਗਈ ਹੈ।

ਇਹ ਖ਼ਬਰ ਕੁਝ ਟੀ.ਵੀ.ਚੈਨਲਾਂ ’ਤੇ ਚੱਲਣ ਮਗਰੋਂ ਹਰਕਤ ਵਿੱਚ ਆਏ ਮੁੱਖ ਮੰਤਰੀ ਦਫ਼ਤਰ ਨੇ ਸਪਸ਼ਟ ਕੀਤਾ ਕਿ ਕੋਈ ਨਾਂਹ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਇਹ ਵੀ ਹੈ ਕਿ ‘ਆਪ’ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਜ਼ੁਬਾਨੀ ਕਲਾਮੀ ਨਾਂਹ ਕੀਤੀ ਗਈ ਸੀ ਅਤੇ ਲਿਖ਼ਤ ਵਿੱਚ ਕੋਈ ਨਾਂਹ ਨਹੀਂ ਕੀਤੀ ਗਈ।

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਮੁੱਖ ਮੰਤਰੀ ਦੇ ਬਿਆਨ ਵਜੋਂ ਇਕ ਟਵੀਟ ਜਾਰੀ ਕਰਦਿਆਂ ਕਿਹਾ ਕਿ ਇਹ ਬਿਲਕੁਲ ਸੱਚ ਨਹੀਂ ਹੈ। ਅਸੀਂ ਤਾਂ ਅਰਵਿੰਦ ਕੇਜਰੀਵਾਲ ਨੂੰ ਕੁਝ ਹੀ ਸਮਾਂ ਪਹਿਲਾਂ ਪੰਜਾਬ ਵਿੱਚ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਸੀ ਇਸ ਕਰਕੇ ਹੁਣ ਉਨ੍ਹਾਂ ਨੂੰ ਪੱਤਰਕਾਰ ਸੰਮੇਲਨ ਕਰਨ ਤੋਂ ਕਿਉਂ ਰੋਕਾਂਗੇ? ਜੇ ਉਹ ਚਾਹੁੰਦੇ ਹਨ, ਮੈਂ ਖੁਸ਼ੀ ਖੁਸ਼ੀ ਉਨ੍ਹਾਂ ਲਈ ‘ਲੰਚ’ ਦਾ ਇੰਤਜ਼ਾਮ ਕਰਨ ਲਈ ਵੀ ਤਿਆਰ ਹਾਂ। ‘ਆਮ ਆਦਮੀ ਪਾਰਟੀ’ ਕੇਵਲ ਡਰਾਮਾ ਕਰਨਾ ਚਾਹੁੰਦੀ ਹੈ, ਭਾਵੇਂ ਇਸ ਲਈ ਝੂਠ ਹੀ ਬੋਲਣਾ ਪਵੇ: ਕੈਪਟਨ ਅਮਰਿੰਦਰ ਸਿੰਘ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਖ਼ੁਦ ਸਾਹਮਣੇ ਆ ਕੇ ਪੰਜਾਬ ਭਵਨ ਦੀ ਵਰਤੋਂ ਤੋਂ ਇਨਕਾਰ ਕਰਨ ਦੇ ਦਾਅਵੇ ਨੂੰ ਖ਼ਾਰਿਜ ਕਰਨ ਦੇ ਬਾਵਜੂਦ, ਤਾਜ਼ਾ ਖ਼ਬਰ ਇਹ ਹੈ ਕਿ ਹੁਣ ‘ਆਮ ਆਦਮੀ ਪਾਰਟੀ’ ਨੇ ਇਹ ਪੱਤਰਕਾਰ ਸੰਮੇਲਨ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਕਰਨ ਦਾ ਫ਼ੈਸਲਾ ਲਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION