34 C
Delhi
Friday, April 19, 2024
spot_img
spot_img

ਕੇਜਰੀਵਾਲ ਨੇ ਇਕ ਵਾਰ ਫੇਰ ਪੰਜਾਬ ਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਮਾਰਿਆ: ਕਾਂਗਰਸੀ ਆਗੂ

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2020:
ਕਾਂਗਰਸੀ ਆਗੂਆਂ ਨੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਡਰਾਮਾ ਕਹਿਣ ਨਾਲ ਇਕ ਵਾਰ ਫੇਰ ਸਿੱਧ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਪੰਜਾਬ ਦੇ ਹਿੱਤਾਂ ਨਾਲ ਦੂਰ-ਦੂਰ ਤੱਕ ਕੋਈ ਵਾਸਤਾ ਨਹੀਂ।

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ ਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਕੇਜਰੀਵਾਲ ਨੂੰ ਖੁਦ ਇਕ ਸੂਬੇ ਦਾ ਮੁੱਖ ਮੰਤਰੀ ਹੁੰਦਿਆਂ ਇਸ ਗੱਲ ਦਾ ਵੀ ਇਲਮ ਨਹੀਂ ਕਿ ਖੇਤੀਬਾੜੀ ਇਕ ਸੂਬਾਈ ਵਿਸ਼ਾ ਹੈ ਜਿਸ ਬਾਰੇ ਕੋਈ ਵੀ ਕਾਨੂੰਨ ਬਣਾਉਣ ਦਾ ਸੂਬਿਆਂ ਨੂੰ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਇਸ ਟਿੱਪਣੀ ਨੇ ਸੂਬਾਈ ਵਿਧਾਨ ਸਭਾ ਦੀ ਤੌਹੀਨ ਕੀਤੀ ਹੈ।

ਕਾਂਗਰਸੀ ਆਗੂ ਕੇਜਰੀਵਾਲ ਵੱਲੋਂ ਕੀਤੇ ਟਵੀਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ ਵਿੱਚ ਉਨ੍ਹਾਂ ਸੂਬਾ ਸਰਕਾਰ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਡਰਾਮਾ ਕਰਾਰ ਦਿੰਦਿਆਂ ਸੂਬਿਆਂ ਦੇ ਅਧਿਕਾਰਾਂ ਦੀ ਖਿੱਲੀ ਉਡਾਈ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਰਬਸੰਮਤੀ ਨਾਲ ਕੀਤੇ ਫੈਸਲੇ ਦੀ ਆਲੋਚਨਾ ਕਰਨ ਨਾਲ ਇਹ ਵੀ ਸਾਫ ਹੋ ਗਿਆ ਕਿ ਆਪ ਦਾ ਪੰਜਾਬ ਯੂਨਿਟ ਦਿੱਲੀ ਦੇ ਆਗੂਆਂ ਦੀ ਕਠਪੁਤਲੀ ਹੈ। ਕੱਲ੍ਹ ਇਸੇ ਪਾਰਟੀ ਨੇ ਬਿੱਲਾਂ ਦੀ ਹਮਾਇਤ ਕੀਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਰਾਜਪਾਲ ਨੂੰ ਮਿਲੇ ਵਫਦ ਦਾ ਹਿੱਸਾ ਵੀ ਬਣੇ। ਹੁਣ ਜਦੋਂ ਦਿੱਲੀ ਵਾਲਿਆਂ ਨੇ ਤੁਣਕਾ ਹਿਲਾਇਆ ਤਾਂ ਵਿਰੋਧੀ ਧਿਰ ਦੇ ਆਗੂ ਨੇ ਵੀ ਯੂ ਟਰਨ ਲੈ ਲਿਆ।

ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੀ ਪਿੱਠ ਵਿੱਚ ਇਹ ਪਹਿਲੀ ਵਾਰ ਛੁਰਾ ਨਹੀਂ ਮਾਰਿਆ ਗਿਆ ਸੀ ਸਗੋਂ ਉਹ ਕੋਈ ਵਾਰ ਪੰਜਾਬ ਵਿਰੋਧੀ ਬਿਆਨ ਦੇ ਚੁੱਕੇ ਹਨ। ਇਹੋ ਕੇਜਰੀਵਾਲ ਹੈ ਜਿਸ ਨੇ ਦਿੱਲੀ ਜਾ ਕੇ ਪੰਜਾਬ ਦੇ ਪਾਣੀਆਂ ਉਤੇ ਮੈਲੀ ਅੱਖ ਰੱਖੀ।

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਯੂਨੀਅਨਾਂ ਸੂਬਾ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਦੀ ਹਮਾਇਤ ਕਰ ਰਹੀਆਂ ਹਨ ਤਾਂ ਕੇਜਰੀਵਾਲ ਕੌਣ ਹੁੰਦਾ ਹੈ ਸਰਟੀਫਿਕੇਟ ਦੇਣ ਵਾਲਾ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਨੂੰ ਸੂਬਾ ਸਰਕਾਰ ਦਾ ਡਰਾਮਾ ਲੱਗਦਾ ਹੈ ਤਾਂ ਉਹ ਖੁਦ ਦਿੱਲੀ ਵਿਧਾਨ ਸਭਾ ਵਿੱਚ ਕੋਈ ਬਿੱਲ ਲਿਆਵੇ ਉਦਾਹਰਨ ਪੇਸ਼ ਕਰੇ।

ਕਾਂਗਰਸੀ ਆਗੂਆਂ ਨੇ ਪੰਜਾਬ ਦੇ ਆਪ ਆਗੂਆਂ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਅਣਖ ਜਾਂ ਗੈਰਤ ਹੈ ਤਾਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਟਵੀਟ ਦੀ ਨਿਖੇਧੀ ਕਰਨ। ਉਨ੍ਹਾਂ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਸਨ ਜਿਨ੍ਹਾਂ ਨੇ ਆਪਣੀ ਹਾਈਕਮਾਨ ਅਤੇ ਕੇਂਦਰ ਵਿੱਚ ਬੈਠੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੀ ਵੀ ਪ੍ਰਵਾਹ ਨਾ ਕਰਦਿਆਂ 2004 ਵਿੱਚ ਪਾਣੀਆਂ ਦੇ ਸਮਝੌਤੇ ਰੱਦ ਕਰ ਦਿੱਤੇ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION