35.6 C
Delhi
Tuesday, April 23, 2024
spot_img
spot_img

ਕੇਜਰੀਵਾਲ ਪੰਜਾਬ ਦੇ ਰਾਹ ਚੱਲਣ, ਕਿਸਾਨੀ ਨੂੰ ਬਚਾਉਣ ਲਈ ਬਿੱਲ ਲਿਆਉਣ: ਕੈਪਟਨ ਅਮਰਿੰਦਰ ਸਿੰਘ

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹੋਰ ਸਿਆਸੀ ਪਾਰਟੀਆਂ ਖਾਸ ਤੌਰ ’ਤੇ ‘ਆਪ’, ਜਿਸ ਦੀ ਦਿੱਲੀ ਵਿੱਚ ਸਰਕਾਰ ਹੈ, ਨੂੰ ਪੰਜਾਬ ਵਿੱਚ ਵੀ ਅਜਿਹੇ ਕਾਨੂੰਨ ਲਿਆਉਣੇ ਚਾਹੀਦੇ ਹਨ ਤਾਂ ਕਿ ਕੇਂਦਰੀ ਖੇਤੀ ਕਾਨੂੰਨਾਂ ਨੂੰ ਖਤਰਨਾਕ ਪ੍ਰਭਾਵਾਂ ਨੂੰ ਅਸਰਹੀਣ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਪੰਜਾਬ ਦੇ ਰਸਤੇ ’ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਆਖ਼ਿਆ ਕਿਹਾ ਕਿ ਜੇਕਰ ਕੇਂਦਰ ਸਰਕਾਰ ਉਨ੍ਹਾਂ ਦੀ ਸਰਕਾਰ ਬਰਖਾਸਤ ਕਰ ਦਿੰਦੀ ਹੈ ਤਾਂ ਉਨ੍ਹਾਂ ਨੂੰ ਇਸ ਦੀ ਕੋਈ ਪ੍ਰਵਾਨ ਨਹੀਂ ਪਰ ਉਹ ਆਖਰੀ ਦਮ ਤੱਕ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲੜਦੇ ਰਹਿਣਗੇ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਜੇਕਰ ਕੇਂਦਰ ਸੋਚਦਾ ਹੈ ਕਿ ਮੈਂ ਕੁਝ ਗਲਤ ਕੀਤਾ ਹੈ ਤਾਂ ਉਹ ਮੈਨੂੰ ਬਰਖ਼ਾਸਤ ਕਰ ਸਕਦੇ ਹਨ। ਮੈਂ ਡਰਨ ਵਾਲਾ ਨਹੀਂ ਹਾਂ। ਮੈਂ ਪਹਿਲਾਂ ਵੀ ਦੋ ਵਾਰ ਅਸਤੀਫਾ ਦੇ ਚੁੱਕਾ ਹਾਂ ਅਤੇ ਦੁਬਾਰਾ ਵੀ ਦੇ ਸਕਦਾ ਹਾਂ।’’

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨੀ ਤੌਰ ’ਤੇ ਬਹੁਤ ਸਾਰੇ ਰਾਹ ਮੌਜੂਦ ਹਨ ਪਰ ਉਨ੍ਹਾਂ ਨੂੰ ਉਮੀਦ ਹੈ ਕਿ ਰਾਜਪਾਲ ਲੋਕਾਂ ਦੀ ਅਵਾਜ਼ ਸੁਣਦੇ ਹੋਏ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਵਾਜ਼ ਰਾਜਪਾਲ ਕੋਲ ਪਹੁੰਚ ਚੁੱਕੀ ਹੈ ਅਤੇ ਉਹ ਭਾਰਤ ਦੇ ਰਾਸ਼ਟਰਪਤੀ ਨੂੰ ਬਿੱਲ ਭੇਜਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਸੂਬੇ ਦੇ ਲੋਕਾਂ ਦੀ ਭਾਵਨਾਵਾਂ ਅਤੇ ਅਪੀਲ ਨੂੰ ਦਰਕਿਨਾਰ ਨਹੀਂ ਕਰ ਸਕਦੇ।

ਇਸ ਤੋਂ ਪਹਿਲਾਂ ਅੱਜ ਸਦਨ ਵਿੱਚ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਮਜੀਠੀਆ ਦੇ ਬਿਆਨਾਂ ਵਾਲੇ ਅਖਬਾਰਾਂ ਦੀਆਂ ਕਾਪੀਆਂ ਲਹਿਰਾਈਆਂ ਅਤੇ ਚੁਟਕੀ ਲੈਂਦਿਆਂ ਕਿਹਾ,‘‘ਇਹ ਲੋਕ ਸਦਨ ਵਿੱਚ ਕੁਝ ਹੋਰ ਕਹਿੰਦੇ ਹਨ ਅਤੇ ਬਾਹਰ ਕੁਝ ਹੋਰ।’’ ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਅਪਣਾਉਣ ਨਾਲ ਲੋਕ ਸਿਆਸਤਦਾਨਾਂ ਦੀ ਦਿਆਨਤਦਾਰੀ ’ਤੇ ਸੰਦੇਹ ਪ੍ਰਗਟਾਉਣਾ ਸ਼ੁਰੂ ਕਰ ਦੇਣਗੇ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੁਸ਼ ਹਨ ਕਿ ਨਵਜੋਤ ਸਿੰਘ ਸਿੱਧੂ ਬੀਤੇ ਦਿਨ ਸਦਨ ਵਿੱਚ ਆਏ ਅਤੇ ਖੇਤੀ ਬਿੱਲਾਂ ’ਤੇ ਚੰਗੀ ਤਕਰੀਰ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION