31.7 C
Delhi
Saturday, April 20, 2024
spot_img
spot_img

ਕੇ.ਪੀ. ਨੇ ਚੰਨੀ ਅਤੇ ਅਰੁਨਾ ਚੌਧਰੀ ਦੀ ਹਾਜ਼ਰੀ ਵਿਚ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਦਸਬੰਰ, 2019:
ਸੀਨੀਅਰ ਕਾਂਗਰਸੀ ਆਗੂ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਅੱਜ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ , ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।

ਸੀ੍ਰ ਕੇ.ਪੀ, ਦੁਆਬਾ ਦੇ ਸੀਨੀਅਰ ਕਾਂਗਰਸੀ ਆਗੂ , ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਦੇ ਅਹੁਹਦਿਆਂ ‘ਤੇ ਰਹਿ ਚੁੱਕੇ ਹਨ। ਉਸ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।

ਇਸ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀ ਕੇਪੀ ਨੇ ਕਿਹਾ ਕਿ ਉਹ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨਾਲ ਮਿਲਕੇ ਵਿਭਾਗ ਅਤੇ ਬੋਰਡ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਤੇ ਹੁਨਰਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਲਏ ਗਏ ਸਾਰੇ ਫੈਸਲਿਆਂ ਨੂੰ ਲਾਗੂ ਕਰਨ ਦੀ ਸੁਹਿਰਦਤਾ ਨਾਲ ਕੋਸ਼ਿਸ਼ ਕਰਨਗੇ ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚੰਨੀ ਵੱਲੋਂ ਵਿਦਿਆਰਥੀਆਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਲਿਆਉਣ ਸਬੰਧੀ ਬੋਰਡ ਵਲੋਂ ਚੁੱਕੇ ਗਏ ਕਦਮਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਤਕਨੀਕੀ ਸਿੱਖਿਆ ਬੋਰਡ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜੀਵ ਗੁਪਤਾ ਸਕੱਤਰ, ਮੈਂਬਰ (ਪੀ.ਆਈ.ਆਰ.ਏ.) ਇੰਜ. ਮਨਮੋਹਨ ਸਿੰਘ ਅਤੇ ਮਹਿੰਦਰ ਸਿੰਘ ਕੇ.ਪੀ. ਦੇ ਪਰਿਵਾਰਕ ਮੈਂਬਰ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION