30.1 C
Delhi
Friday, April 26, 2024
spot_img
spot_img

ਕੈਂਸਰ ਹਸਪਤਾਲ ਵਿਖ਼ੇ 5 ਲੱਖ ਰੁਪਏ ਤਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ ਕੈਂਸਰ ਰੋਗੀ: ਬਲਬੀਰ ਸਿੰਘ ਸਿੱਧੂ

ਸੰਗਰੂਰ, 9 ਮਾਰਚ, 2020 –
ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਇਸ ਯੋਜਨਾ ਤਹਿਤ ਰਜਿਸਟਰਡ ਕੈਂਸਰ ਦੇ ਪੀੜਤਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇਗੀ।

ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਹਸਪਤਾਲ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਅੰਬੂਮਨੀ ਦੀ ਮੌਜੂਦਗੀ ਵਿੱਚ ਇਸ ਯੋਜਨਾ ਤਹਿਤ ਰਜਿਸਟਰਡ ਹੋਏ ਮਰੀਜ਼ਾਂ ਨੂੰ ਰਜਿਸਟਰੇਸ਼ਨ ਪੱਤਰ ਜਾਰੀ ਕਰਦਿਆਂ ਕੀਤਾ। ਸ਼੍ਰੀ ਸਿੱਧੂ ਨੇ ਕਿਹਾ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ 45 ਲੱਖ ਤੋਂ ਵੱਧ ਲੋਕਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ।

ਸਿਹਤ ਮੰਤਰੀ ਸ਼੍ਰੀ ਸਿੱਧੂ ਨੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸੰਗਰੂਰ ਨੂੰ ਮੈਡੀਕਲ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਵਾਲੀ ਸੋਚ ਅਤੇ ਸ਼੍ਰੀ ਸਿੰਗਲਾ ਦੇ ਸਾਰਥਕ ਯਤਨਾਂ ਸਦਕਾ ਸੰਗਰੂਰ ਮੈਡੀਕਲ ਹੱਬ ਵਜੋਂ ਵਿਕਸਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਵਲ ਹਸਪਤਾਲ ਸੰਗਰੂਰ ਦੀ ਇਮਾਰਤ ਦਾ ਵੀ ਨਵੀਨੀਕਰਨ ਕਰਕੇ ਇਸ ਨੂੰ ਅਤਿ ਆਧੁਨਿਕ ਇਲਾਜ ਤਕਨੀਕਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਲਈ ਸੁਵਿਧਾਵਾਂ ਦਾ ਵਿਸਥਾਰ ਵੀ ਕੀਤਾ ਜਾਵੇਗਾ ਅਤੇ ਲੋਕਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਪੀ.ਪੀ.ਪੀ. ਮਾਡਲ ਦੇ ਆਧਾਰ ‘ਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਸੀ.ਟੀ ਸਕੈਨ, ਐਮ.ਆਰ.ਆਈ, ਕੈਥ ਲੈਬ ਤੋਂ ਇਲਾਵਾ ਹੋਰ ਐਡਵਾਂਸ ਟੈਸਟ ਉਪਲਬਧ ਕਰਵਾਏ ਜਾਣਗੇ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਵਿਖੇ ਟਰਾਮਾ ਸੈਂਟਰ ਬਣਵਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਮੁਤਾਬਕ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਇਸ ਸਬੰਧੀ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।

ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਹਸਪਤਾਲ ਨੂੰ ਪ੍ਰਾਇਮਰੀ ਹੈਲਥ ਸੈਂਟਰ ਤੋਂ ਅਪਗ੍ਰੇਡ ਕਰਕੇ ਸਬ ਡਵੀਜ਼ਨਲ ਹਸਪਤਾਲ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹਸਪਤਾਲਾਂ ਵਿੱਚ ਦਰਪੇਸ਼ ਸਫ਼ਾਈ, ਫਰਨੀਚਰ, ਸਟਾਫ਼ ਆਦਿ ਦੀਆਂ ਘਾਟਾਂ ਨੂੰ ਤਰਜੀਹ ਦੇ ਆਧਾਰ ‘ਤੇ ਦੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਇਲਾਕਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਮੰਤਰੀ ਵੱਲੋਂ ਵਿਸ਼ੇਸ਼ ਕਦਮ ਪੁੱਟੇ ਜਾਣ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ ਮੈਡੀਕਲ ਕਾਲਜ ਦਾ ਦਰਜਾ ਦਿਵਾਉਣ ਲਈ ਪ੍ਰਪੋਜ਼ਲ ਤਿਆਰ ਕੀਤਾ ਗਿਆ ਹੈ ਜੋ ਪ੍ਰਵਾਨਗੀ ਲਈ ਭਾਰਤ ਸਰਕਾਰ ਕੋਲ ਭੇਜਿਆ ਜਾਵੇਗਾ ਅਤੇ ਜੇ ਇਸ ਸਬੰਧੀ ਮੰਜ਼ੂਰੀ ਮਿਲ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਗਰੂਰ ਮੈਡੀਕਲ ਹੱਬ ਵਜੋਂ ਰਾਜ ਭਰ ਵਿੱਚੋਂ ਮੋਹਰੀ ਜ਼ਿਲ੍ਹਾ ਹੋਵੇਗਾ।

ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪੀ.ਜੀ.ਆਈ ਦੇ ਸੈਟੇਲਾਈਟ ਕੇਂਦਰ ਵਿਖੇ ਪਿਛਲੇ ਦੋ ਸਾਲਾਂ ਤੋਂ ਓ.ਪੀ.ਡੀ ਸਫ਼ਲਤਾ ਨਾਲ ਚੱਲ ਰਹੀ ਹੈ ਅਤੇ ਜਲਦੀ ਹੀ ਇਹ ਹਸਪਤਾਲ ਵੀ ਸ਼ੁਰੂ ਹੋ ਜਾਵੇਗਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਕੈਂਸਰ ਹਸਪਤਾਲ ਨੂੰ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਨਾਲ ਜੋੜੇ ਜਾਣ ‘ਤੇ ਹੁਣ ਕੈਂਸਰ ਦੇ ਰੋਗੀਆਂ ਨੂੰ 5 ਲੱਖ ਰੁਪਏ ਤੱਕ ਦੀ ਨਗਦੀ ਰਹਿਤ ਇਲਾਜ ਸੁਵਿਧਾ ਹਾਸਲ ਹੋ ਸਕੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਸੀਨੀਅਰ ਆਗੂ ਮਹੇਸ਼ ਕੁਮਾਰ ਮੇਸ਼ੀ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION