39 C
Delhi
Friday, April 26, 2024
spot_img
spot_img

ਕੈਦੀਆਂ ਨੂੰ 16 ਹਫ਼ਤੇ ਤੋਂ ਵੀ ਵੱਧ ਮਿਲ ਸਕੇਗੀ ਆਰਜ਼ੀ ਪੈਰੋਲ: ਪੰਜਾਬ ਸਰਕਾਰ ਨੇ ਆਰਡੀਨੈਂਸ ਜਾਰੀ ਕੀਤਾ

ਚੰਡੀਗੜ੍ਹ, 17 ਮਈ, 2020 –

ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ। ਇਹ ਖੁਲਾਸਾ ਕਰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਸ. ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਸਮਾਜਿਕ ਵਿੱਥ ਦਾ ਖਿਆਲ ਰੱਖਣ ਲਈ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਲਈ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਰਕਰਾਰ ਰੱਖ ਸਕਣ।

ਸ. ਰੰਧਾਵਾ ਨੇ ਦੱਸਿਆ ਕਿ ਕੋਵਿਡ ਸੰਕਟ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਕੁਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿੱਤੀ ਸੀ ਤਾਂ ਜੋ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦੇ ਚੱਲਦਿਆਂ ਹੁਣ ਇਸ ਆਰਡੀਨੈਂਸ ਨੂੰ ਲਿਆਉਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜ਼ੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ।

ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਆਰਡੀਨੈਂਸ ਤਹਿਤ ਹਰ ਤਿਮਾਹੀ ਆਧਾਰ ’ਤੇ ਆਰਜ਼ੀ ਰਿਹਾਈ ਦੀ ਸ਼ਰਤ ਵੀ ਮੁਆਫ ਕਰ ਦਿੱਤੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION