26.7 C
Delhi
Saturday, April 27, 2024
spot_img
spot_img

ਕੈਨੇਡਾ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ 12 ਵੈਂਟੀਲੇਟਰ ਭੇਟ, ਬੀਬੀ ਜਗੀਰ ਕੌਰ ਨੇ ਸਹਿਯੋਗ ਲਈ ਕੀਤਾ ਧੰਨਵਾਦ

ਯੈੱਸ ਪੰਜਾਬ
ਅੰਮ੍ਰਿਤਸਰ, 5 ਜੂਨ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਸਹਿਯੋਗੀ ਬਣਦਿਆਂ ਕੈਨੇਡਾ ਦੀਆਂ ਸੰਗਤਾਂ ਵੱਲੋਂ 12 ਵੈਂਟੀਲੇਟਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ ਗਏ ਹਨ। ਇਹ ਵੈਂਟੀਲੇਟਰ ਇੰਗਲੈਂਡ ਦੇ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਤੇ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦੀ ਪ੍ਰੇਰਨਾ ਨਾਲ ਕੈਨੇਡਾ ਨਿਵਾਸੀ ਸ. ਗਿਆਨ ਸਿੰਘ, ਸ. ਹਰਦੀਪ ਸਿੰਘ, ਸ. ਸਤਵੰਤ ਸਿੰਘ, ਸ. ਪ੍ਰਦੀਪ ਸਿੰਘ ਤੇ ਸ. ਸੁਖਜੀਵਨ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਭੇਜੇ ਹਨ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੈਂਟੀਲੇਟਰ ਪ੍ਰਾਪਤ ਕਰਨ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤਾਂ ਅਨੁਸਾਰ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਤਤਪਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਕੋਰੋਨਾ ਮਹਾਂਮਾਰੀ ਦੌਰਾਨ ਵੀ ਸੰਸਥਾ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ, ਜਿਸ ਤਹਿਤ ਬਿਮਾਰੀ ਤੋਂ ਬਚਾਅ ਲਈ ਫਰੀ ਵੈਕਸੀਨੇਸ਼ਨ ਕਰਨ ਦੇ ਨਾਲ-ਨਾਲ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਕੋਵਿਡ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ।

ਸ਼੍ਰੋਮਣੀ ਕਮੇਟੀ ਵੱਲੋਂ 10 ਕੋਰੋਨਾ ਕੇਅਰ ਕੇਂਦਰ ਸਥਾਪਤ ਕਰਨ ਦੇ ਨਾਲ ਫਰੀ ਵੈਕਸੀਨੇਸ਼ਨ ਲਈ ਕੈਂਪ ਵੀ ਲਗਾਏ ਜਾ ਰਹੇ ਹਨ। ਪਹਿਲਾਂ ਕੈਂਪ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲਗਾਇਆ ਗਿਆ ਸੀ, ਜਿਸ ਵਿਚ ਇੱਕ ਹਜ਼ਾਰ ਦੇ ਕਰੀਬ ਵੈਕਸੀਨੇਸ਼ਨ ਕੀਤੀ ਗਈ।

ਦੂਜਾ ਕੈਂਪ 4 ਜੂਨ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਵਿਖੇ ਲਗਾਇਆ ਗਿਆ ਹੈ ਅਤੇ 9 ਜੂਨ ਨੂੰ ਤੀਸਰਾ ਕੈਂਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਸੰਗਤਾਂ ਦਾ ਵੱਡਾ ਸਹਿਯੋਗ ਰਿਹਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਬਹੁਤ ਸਾਰੇ ਮਰੀਜ਼ਾਂ ਨੂੰ ਵੈਂਟੀਲੇਟਰ ਦੀ ਲੋੜ ਪੈਂਦੀ ਹੈ, ਜਿਸ ਦੀ ਤਿਆਰੀ ਲਈ ਉਨ੍ਹਾਂ ਨੇ ਸੰਗਤਾਂ ਨੂੰ ਵੈਂਟੀਲੇਟਰ ਭੇਜਣ ਦੀ ਅਪੀਲ ਕੀਤੀ ਸੀ, ਜਿਸ ਦੇ ਤਹਿਤ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਸੇਵਾਵਾਂ ਵਿਚ ਹਿੱਸਾ ਪਾਇਆ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ ਦੇ ਸਪੁੱਤਰ ਵੱਲੋਂ ਵੀ ਇੱਕ ਵੈਂਟੀਲੇਟਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕੈਨੇਡਾ ਦੀਆਂ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਇਹ ਵੈਂਟੀਲੇਟਰ ਮਰੀਜ਼ਾਂ ਦੇ ਇਲਾਜ਼ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਨੂੰ ਸੌਂਪ ਦਿੱਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਮਲਕੀਤ ਸਿੰਘ ਕਾਉਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉਪਲ, ਡਾ. ਬਲਜੀਤ ਸਿੰਘ, ਡਾ. ਪੰਕਜ ਸ਼ਰਮਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ. ਡਾ. ਅਮਰੀਕ ਸਿੰਘ ਤੇ ਡਾ. ਸੁਖਬੀਰ ਸਿੰਘ ਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION