29 C
Delhi
Wednesday, April 17, 2024
spot_img
spot_img

ਕੈਪਟਨ ਅਮਰਿੰਦਰ ਅਤੇ ਰਵੀਨ ਠੁਕਰਾਲ ਵੱਲੋਂ ਪੱਤਰਕਾਰ ਪ੍ਰਵੀਨ ਪਰਵ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਫਰਵਰੀ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੈਨਿਕ ਭਾਸਕਰ ਦੇ ਜਲੰਧਰ ਐਡੀਸ਼ਨ ਦੇ ਬਿਊਰੋ ਚੀਫ ਪ੍ਰਵੀਨ ਪਰਵ ਦੀ ਮਾਤਾ ਬਲਜੀਤ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਬਲਜੀਤ ਕੌਰ ਨੇ ਜਲੰਧਰ ਵਿਚ ਬੂਟਾ ਮੰਡੀ ’ਚ ਲੰਮੀ ਬਿਮਾਰੀ ਉਪਰੰਤ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤੀ, ਤਿੰਨ

ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਬਲਜੀਤ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਪਰਵ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION