29.1 C
Delhi
Friday, March 29, 2024
spot_img
spot_img

ਕੈਪਟਨ ਅਮਰਿੰਦਰ ਦੇ ਆਦੇਸ਼ਾਂ ’ਤੇ ਜਨਮਅਸ਼ਟਮੀ ਦੀ ਰਾਤ ਕਰਫਿਊ ਵਿੱਚ ਢਿੱਲ

ਚੰਡੀਗੜ੍ਹ, 11 ਅਗਸਤ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਮੰਗਲਵਾਰ ਨੂੰ ਗ੍ਰਹਿ ਵਿਭਾਗ ਨੇ ਜਨਮਅਸ਼ਟਮੀ ਦੇ ਮੌਕੇ 12 ਤੇ 13 ਅਗਸਤ ਦੀ ਰਾਤ ਸੂਬੇ ਭਰ ਵਿੱਚ ਕਰਫਿਊ ‘ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅੰਸ਼ਿਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਲੰਧਰ, ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਸਾਰੇ ਪੰਜਾਬ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੋਇਆ ਹੈ ਅਤੇ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਪਿਛਲੇ ਹਫਤੇ ਤੋਂ ਉਕਤ ਤਿੰਨ ਸ਼ਹਿਰਾਂ ਵਿੱਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਹੀ ਸ਼ੁਰੂ ਹੋ ਜਾਂਦਾ ਹੈ।

ਬੁਲਾਰੇ ਨੇ ਕਿਹਾ ਕਿ ਜਨਮਅਸ਼ਟਮੀ ਦੇ ਪਾਵਨ ਮੌਕੇ ਹੁਣ ਬੁੱਧਵਾਰ ਤੇ ਵੀਰਵਾਰ ਦੀ ਰਾਤ ਅੱਧੀ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।

ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਇਸ ਸਬੰਧੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਕਰਦਿਆਂ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਹੈ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION