27.1 C
Delhi
Friday, April 26, 2024
spot_img
spot_img

ਕੈਪਟਨ ਅਮਰਿੰਦਰ ਨੇ ਕੈਬਨਿਟ ਮੰਤਰੀ ਉ.ਪੀ. ਸੋਨੀ ਨੂੰ ਦਿੱਤੀ 4 ਜ਼ਿਲਿ੍ਹਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਅੰਮ੍ਰਿਤਸਰ, 21 ਅਕਤੂਬਰ, 2019:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਰਾਜ ਦੇ ਸਮੂਹ ਜਿਲਿ੍ਹਆਂ ਵਿੱਚ ਮਹੱਤਪੂਰਨ ਪ੍ਰੋਗਰਮਾਂ/ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਪੰਜਾਬ ਦੇ ਮੰਤਰੀ ਸਾਹਿਬਾਨਾਂ ਵਲੋਂ ਕੀਤੀ ਜਾਣੀ ਹੈ ਦੀ ਕਮੇਟੀ ਬਣਾਈ ਗਈ ਹੈ। ਇਸ ਮੰਤਵ ਲਈ ਜਿਲ੍ਹਾ ਪੱਧਰੀ ਕਮੇਟੀਆਂ ਦੇ ਚੇਅਰਪਰਸਨ ਮੰਤਰੀ ਸਾਹਿਬਾਨ ਹੋਣਗੇ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਕਮੇਟੀ ਦਾ ਕੰਮ ਮਹੱਤਪੂਰਨ ਪ੍ਰੋਗਰਾਮਾਂ ਦੀ ਖਾਸ ਨਿਗਰਾਨੀ, ਵੱਖ ਵੱਖ ਪ੍ਰੋਗਰਾਮਾਂ ਦਾ ਆਪਸ ਵਿਚ ਤਾਲਮੇਲ, ਸਰਕਾਰੀ ਵਿਭਾਗਾਂ ਅਤੇ ਏਜੰਸੀਆਂ ਨਾਲ ਤਾਲਮੇਲ ਯਕੀਨੀ ਬਣਾਉਣਾ ਹੈ।

ਬੁਲਾਰੇ ਨੇ ਦੱਸਿਆ ਕਿ ਕਮੇਟੀ ਮਨਰੇਗਾ, ਆਟਾ ਦਾਲ ਸਕੀਮ, ਬੁਢਾਪਾ , ਵਿਧਵਾ, ਬੇਸਹਰਾ ਵਿਅਕਤੀ ਨੂੰ ਪੈਨਸ਼ਨ, ਅਤੇ ਅਨਾਥਾਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਨੂੰ ਪਹਿਲ ਦੇ ਆਧਾਰ ਤੇ ਨਿਗਰਾਨੀ ਕਰੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION