30.1 C
Delhi
Thursday, March 28, 2024
spot_img
spot_img

ਕੈਪਟਨ ਅਮਰਿੰਦਰ ਨੇ ਸੁਰਜੀਤ ਹਾਕੀ ਸੁਸਾਇਟੀ ਨੂੰ ਜਾਰੀ ਕੀਤੀ 21 ਲੱਖ ਰੁਪਏ ਦੀ ਗ੍ਰਾਂਟ

ਜਲੰਧਰ, 2 ਜਨਵਰੀ, 2020:

ਰਾਜ ਵਿੱਚ ਹਾਕੀ ਨੂੰ ਉਤਸ਼ਾਹਤ ਕਰਨ ਵਿੱਚ ਸੁਰਜੀਤ ਹਾਕੀ ਸੁਸਾਇਟੀ ਦੇ ਵਿਸ਼ਾਲ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਰਜੀਤ ਹਾਕੀ ਸੁਸਾਇਟੀ ਲਈ 21 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।

ਸੁਰਜੀਤ ਹਾਕੀ ਸੁਸਾਇਟੀ ਜਲੰਧਰ ਵਿੱਚ ਹਾਕੀ ਦੀ ਖੇਡ ਨੂੰ ਹੋਰ ਪ੍ਰਫੂਲਤ ਕਰਨ ਦੇ ਯਤਨਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਇਸ ਸੁਸਾਇਟੀ ਵਲੋਂ ਅਜਿਹੇ ਖਿਡਾਰੀ ਪੈਦਾ ਕੀਤੇ ਗਏ ਜਿਨ੍ਹਾਂ ਨੇ ਕੌਮੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਫਲਤਾ ਪ੍ਰਾਪਤ ਕੀਤੀ ।

ਇਸ ਤੋਂ ਇਲਾਵਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ’ਤੇ 550 ਉਭਰ ਰਹੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਦਿੱਤੀਆਂ ਅਤੇ 36ਵਾਂ ਸੁਰਜੀਤ ਹਾਕੀ ਟੂਰਨਾਮੈਟ 2019 ਦੇ ਸਫਲਤਾਪੂਰਵਕ ਆਯੋਜਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਰਜੀਤ ਹਾਕੀ ਸੁਸਾਇਟੀ ਜਲੰਧਰ ਨੂੰ ਆਪਣੇ ਅਖਤਿਆਰੀ ਕੌਟੇ ਤੋਂ 21 ਲੱਖ ਦੀ ਗ੍ਰਾਂਟ ਜਾਰੀ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ-ਕਮ-ਸੁਸਾਇਟੀ ਦੇ ਪ੍ਰਧਾਨ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਗ੍ਰਾਂਟ ਨੌਜਵਾਨਾਂ ਵਿੱਚ ਕੌਮੀ ਖੇਡ ਨੂੰ ਉਤਸ਼ਾਹਤ ਕਰਨ ਦੇ ਨਾਲ ਨਾਲ ਖੇਤਰ ਵਿੱਚ ਇਸ ਨੂੰ ਵੀ ਵੱਡਾ ਹੁਲਾਰਾ ਦੇਵੇਗੀ।

ਸ਼੍ਰੀ ਸ਼ਰਮਾ ਨੇ ਕਿਹਾ ਕਿ ਸੁਰਜੀਤ ਹਾਕੀ ਸੁਸਾਇਟੀ ਨੌਜਵਾਨ ਖਿਡਾਰੀਆਂ ਨੂੰ ਨਿਖਾਰਨ ਲਈ ਇੱਕ ਮੋਹਰੀ ਭੂਮਿਕਾ ਨਿਭਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸੁਸਾਇਟੀ ਨੌਜਵਾਨਾਂ ਦੀ ਊਰਜਾ ਖਾਸਕਰ ਕੇ ਖੇਡਾਂ ਦੇ ਖੇਤਰ ਵਿੱਚ ਸਕਾਰਾਤਮਕ ਦਿਸ਼ਾ ਵੱਲ ਲਾਉਣ ਲਈ ਯਤਨ ਕਰ ਰਹੀ ਹੈ । ਸ਼੍ਰੀ ਸ਼ਰਮਾ ਨੇ ਅੱਗੇ ਕਿਹਾ ਕਿ ਸਮਾਜ ਨੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਟਰੇਨਿੰਗ ਦੇ ਕੇ ਕੌਮੀ ਖੇਡ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਇੱਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION