27.1 C
Delhi
Saturday, April 27, 2024
spot_img
spot_img

ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੇ ਕਾਂਗਰਸ ਲੋਕ ਸਭਾ ਮੈਂਬਰਾਂ ਨਾਲ ਸੰਸਦ ਦੇ ਕੇਂਦਰੀ ਹਾਲ ’ਚ ਮੁਲਾਕਾਤ

ਯੈੱਸ ਪੰਜਾਬ
ਨਵੀਂ ਦਿੱਲੀ, 16 ਜੁਲਾਈ, 2019:
ਪੰਜਾਬਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਦੇ ਕਾਂਗਰਸ ਲੋਕ ਸਭਾ ਮੈਂਬਰਾਂ ਨਾਲ ਸੰਸਦ ਦੇ ਕੇਂਦਰੀ ਹਾਲ ਵਿਚ ਮੁਲਾਕਾਤ ਕੀਤੀ।

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ: ਰਵਨੀਤ ਸਿੰਘ ਬਿੱਟੂ ਨੂੰ ਛੱਡ ਕੇ ਰਾਜ ਦੇ ਸਾਰੇ ਕਾਂਗਰਸ ਸੰਸਦ ਮੈਂਬਰ ਹਾਜ਼ਰ ਸਨ।

ਮੁੱਖ ਮੰਤਰੀ ਜਿਨ੍ਹਾਂ ਦੇ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਵੀ ਸਨ, ਨੇ ਲੋਕ ਸਭਾ ਮੈਂਬਰਾਂ ਨਾਲ ਲਗਪਗ ਇਕ ਘੰਟਾ ਸਮਾਂਬਿਤਾਇਆ।

ਯਾਦ ਰਹੇ ਕਿ ਕੁਝ ਲੋਕ ਸਭਾ ਮੈਂਬਰਾਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਸੀ ਕਿ ਉਹ ਸੰਸਦ ਦੇ ਕੇਂਦਰੀ ਹਾਲ ਵਿਚ ਫ਼ੇਰੀ ਪਾਉਣ।

ਹਾਜ਼ਰ ਲੋਕ ਸਭਾ ਮੈਂਬਰਾਂ ਵਿਚ ਸ੍ਰੀਮਤੀ ਪ੍ਰਨੀਤ ਕੌਰ, ਸ੍ਰੀ ਮਨੀਸ਼ ਤਿਵਾੜੀ, ਸ੍ਰੀ ਸੰਤੋਖ਼ ਸਿੰਘ ਚੌਧਰੀ, ਸ:ਗੁਰਜੀਤ ਸਿੰਘ ਔਜਲਾ, ਸ੍ਰੀ ਮੁਹੰਮਦ ਸਦੀਕ, ਡਾ: ਅਮਰ ਸਿੰਘ ਅਤੇ ਸ: ਜਸਬੀਰ ਸਿੰਘ ਡਿੰਪਾ ਸ਼ਾਮਿਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION