30.1 C
Delhi
Friday, May 17, 2024
spot_img
spot_img

ਕੈਪਟਨ ਅਮਰਿੰਦਰ ਵੱਲੋਂ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਹਾਈ ਅਲਰਟ ਦੇ ਹੁਕਮ

ਚੰਡੀਗੜ, 16 ਅਗਸਤ, 2019:
ਅਗਲੇ 48 ਤੋਂ 72 ਘੰਟਿਆਂ ਦਰਮਿਆਨ ਸੂਬੇ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਤ ਹਾਈ ਅਲਰਟ ਜਾਰੀ ਕਰਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ’ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਚਿਤਾਵਨੀ ਦੇ ਸੰਦਰਭ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਅਗਲੇ 2-3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਨਾਲ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਸੂਰਤ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।

ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਖੁਦ ਵੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਉਨਾਂ ਨੇ ਮਾਲ ਵਿਭਾਗ, ਡਰੇਨੇਜ਼, ਸਿਹਤ, ਖੁਰਾਕ ਅਤੇ ਪਸ਼ੂ ਧਨ ਵਿਭਾਗਾਂ ਦੇ ਫੀਲਡ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਭਾਰੀ ਮੀਂਹ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਹੁਕਮ ਦਿੱਤੇ।

ਉਨਾਂ ਨੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਵੀ ਕਾਰਜ ਯੋਜਨਾ ਤਿਆਰ ਰੱਖਣ ਲਈ ਆਖਿਆ ਤਾਂ ਜੋ ਲੋੜ ਪੈਣ ’ਤੇ ਇਸ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾ ਸਕੇ।

ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਫੀਲਡ ਅਧਿਕਾਰੀਆਂ ਨੂੰ ਆਪੋ-ਆਪਣੇ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ ਦਿੱਤੇ ਹਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION