33.1 C
Delhi
Wednesday, April 24, 2024
spot_img
spot_img

ਕੈਪਟਨ ਅਮਰਿੰਦਰ ਵੱਲੋਂ ਭੇਜੇ 20 ਲੱਖ ਰੁਪਏ ਨਾਲ ਪੁਲਿਸ ਲਾਈਨ ਵਿਖੇ ਬਣਿਆ ਘੋੜਿਆਂ ਲਈ ਨਵਾਂ ਅਸਤਬਲ

ਪਟਿਆਲਾ, 21 ਅਕਤੂਬਰ, 2019:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਪੁਲਿਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਹੁਣ ਘੋੜਿਆਂ ਦੇ ਨਵੇਂ ਅਸਤਬਲ ਲਈ ਭੇਜੇ 20 ਲੱਖ ਰੁਪਏ ਨਾਲ ਪੁਲਿਸ ਲਾਈਨ ਪਟਿਆਲਾ ਵਿਖੇ ਨਵੇਂ ਅਸਤਬਲ ਦਾ ਨਿਰਮਾਣ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਅੱਜ ਆਈ.ਜੀ. ਪਟਿਆਲਾ ਰੇਂਜ ਸ੍ਰੀ ਜਤਿੰਦਰ ਸਿੰਘ ਔਲਖ ਨੇ ਕੀਤਾ।

ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਭੇਜੇ 20 ਲੱਖ ਰੁਪਏ ਨਾਲ ਘੋੜਿਆਂ ਲਈ ਨਵੇਂ ਛੇ ਕਮਰੇ ਬਣਾਏ ਗਏ ਹਨ ਅਤੇ ਇਸ ਦੇ ਨਾਲ ਹੀ ਇਕ ਕਮਰਾ ਹਰੇ-ਚਾਰੇ ਲਈ ਤੇ ਨਾਲ ਹੀ ਸਟਾਫ ਲਈ ਨਵੇਂ ਬਾਥਰੂਮਾਂ ਦਾ ਵੀ ਨਿਰਮਾਣ ਕੀਤਾ ਗਿਆ ਹੈ।

ਆਈ.ਜੀ. ਸ੍ਰੀ ਔਲਖ ਨੇ ਕਿਹਾ ਕਿ ਪੁਲਿਸ ਵਿਚ ਘੋੜਿਆਂ ਦੀ ਬਹੁਤ ਅਹਿਮੀਅਤ ਹੈ ਅਤੇ ਉਨ੍ਹਾਂ ਦੀ ਦੇਖਭਾਲ ਲਈ ਪੁਲਿਸ ਲਾਈਨ ਪਟਿਆਲਾ ਵਿਖੇ ਜੋ ਅਸਤਬਲ ਸੀ ਉਸ ਦੀ ਇਮਾਰਤ ਕਾਫ਼ੀ ਪੁਰਾਣੀ ਸੀ ਜਿਸ ਕਾਰਨ ਅਸਤਬਲ ਦੇ ਨਿਰਮਾਣ ਲਈ ਮੁੱਖ ਮੰਤਰੀ ਪਾਸੋਂ ਗਰਾਂਟ ਦੀ ਮੰਗ ਕੀਤੀ ਗਈ ਜੋ ਉਨ੍ਹਾਂ ਤੁਰੰਤ ਸਵੀਕਾਰ ਕਰਕੇ ਅਸਤਬਲ ਬਣਾਉਣ ਦੀ ਮੰਨਜੂਰੀ ਦੇ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਅਸਤਬਲ ਦੇ ਬਣਨ ਨਾਲ ਜਿਥੇ ਘੋੜਿਆਂ ਦੀ ਸਾਂਭ-ਸੰਭਾਲ ਵਿਚ ਆਸਾਨੀ ਹੋਵੇਗੀ ਉਥੇ ਹੀ ਘੋੜੇ ਰੱਖਣ ਦੀ ਸਮਰੱਥਾ ਵਿਚ ਵੀ ਵਾਧਾ ਹੋਇਆ ਹੈ।

ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾ ਵੀ ਪੁਲਿਸ ਲਾਈਨ ਪਟਿਆਲਾ ਦੀਆਂ ਸੜਕਾਂ ਦੇ ਨਿਰਮਾਣ ਲਈ 40 ਲੱਖ ਰੁਪਏ ਦਿੱਤੇ ਗਏ ਸਨ ਜਿਸ ਨਾਲ ਸਾਰੀਆਂ ਸੜਕਾਂ ‘ਤੇ ਪ੍ਰੀਮਿਕਸ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘੋੜਿਆਂ ਦੇ ਅਸਤਬਲ ਲਈ ਜਾਰੀ ਹੋਏ 20 ਲੱਖ ਰੁਪਏ ਨਾਲ ਨਵੀਂ ਤਕਨੀਕ ਨਾਲ ਬਿਲਡਿੰਗ ਬਣਾਈ ਗਈ ਹੈ ਜਿਸ ਵਿਚ ਘੋੜਿਆਂ ਦੇ ਖੜਨ ਲਈ ਖੁੱਲਾ ਥਾਂ ਅਤੇ ਹਵਾ ਦਾ ਚੰਗਾ ਪ੍ਰਬੰਧ ਹੈ।

ਆਈ.ਜੀ. ਪਟਿਆਲਾ ਸ੍ਰੀ ਜੇ.ਐਸ. ਔਲਖ ਨੇ ਪਟਿਆਲਾ ਪੁਲਿਸ ਦੀ ਸ਼ਲਾਘਾ ਕਰਦਿਆ ਕਿਹਾ ਕਿ ਜਿਥੇ ਪਿਛਲੇ ਸਮੇਂ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਅਪਰਾਧੀਆਂ ‘ਤੇ ਨਕੇਲ ਪਾਈ ਗਈ ਹੈ ਉਥੇ ਹੀ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਵੱਲੋਂ ਨਿਜੀ ਦਿਲਚਸਪੀ ਲੈਕੇ ਪੁਲਿਸ ਲਾਈਨ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ ਜੋ ਕਿ ਇਥੇ ਰਹਿੰਦੇ ਪਰਿਵਾਰਾਂ ਅਤੇ ਪੁਲਿਸ ਮੁਲਾਜ਼ਮਾਂ ਵਿਚ ਕੰਮ ਕਰਨ ਲਈ ਹੋਰ ਊਰਜਾ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਪੁਲਿਸ ਲਾਈਨ ਵਿਖੇ ਹਰੇਕ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਇਥੇ ਰਹਿੰਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਐਸ.ਪੀ. ਹੈਡਕੁਆਟਰ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਪੀ. ਇਨਵੈਸਟੀਗੇਸ਼ਨ ਸ. ਹਰਮੀਤ ਸਿੰਘ ਹੁੰਦਲ, ਐਸ.ਪੀ. ਟਰੈਫਿਕ ਸ. ਪਲਵਿੰਦਰ ਸਿੰਘ ਚੀਮਾਂ, ਡੀ.ਐਸ.ਪੀ. ਹੈਡਕੁਆਟਰ ਸ. ਪੁਨੀਤ ਸਿੰਘ ਚਾਹਲ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION