28.1 C
Delhi
Friday, April 26, 2024
spot_img
spot_img

ਕੈਪਟਨ ਅਮਰਿੰਦਰ ਵੱਲੋਂ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਦੀ ਜਾਂਚ ਲਈ ਐਸ.ਆਈ.ਟੀ. ਜਾਂਚ ਦੇ ਹੁਕਮ

ਯੈੱਸ ਪੰਜਾਬ
ਚੰਡੀਗੜ੍ਹ, 16 ਅਕਤੂਬਰ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।

ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜੋ ਵੀ ਕਤਲ ਦਾ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇਗਾ।

ਐਸ.ਆਈ.ਟੀ. ਬਾਰੇ ਵੇਰਵੇ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਫਿਰੋਜ਼ਪੁਰ ਦੇ ਡੀ.ਆਈ.ਜੀ. ਹਰਦਿਆਲ ਮਾਨ ਤੋਂ ਇਲਾਵਾ ਇਹ ਟੀਮ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀ.ਐਸ.ਪੀ. ਰਾਜਬੀਰ ਸਿੰਘ ਉਤੇ ਅਧਾਰਿਤ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਬਲਵਿੰਦਰ ਨੂੰ ਉਸ ਦੇ ਭਿੱਖੀਵਿੰਡ ਵਿੱਚ ਸਥਿਤ ਘਰ ਵਿੱਚ ਅੱਜ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਹਲਾਕ ਕਰ ਦਿੱਤਾ। ਉਹਨਾਂ ਦੱਸਿਆ ਕਿ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਇਸ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦਿਖਾਇਆ ਗਿਆ ਹੈ ਕਿ ਦੋ ਅਣਪਛਾਤੇ ਹਮਲਾਵਰ ਸਵੇਰੇ ਮਿਰਤਕ ਦੇ ਘਰ ਪਹੁੰਚੇ ਅਤੇ ਇਹਨਾਂ ਵਿੱਚੋਂ ਇਕ ਨੇ ਘਰ ਦੇ ਅਹਾਤੇ ਵਿੱਚ ਦਾਖਲ ਹੋ ਕੇ ਨੇੜਿਓਂ ਗੋਲੀ ਚਲਾਈ। ਡੀ.ਜੀ.ਪੀ. ਨੇ ਦੱਸਿਆ ਕਿ ਵਾਹਨ ਦੇ ਵੇਰਵਿਆਂ ਅਤੇ ਇਸ ਦੇ ਰਜਿਸਟ੍ਰੇਸ਼ਨ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।

ਐਫ.ਆਈ.ਆਰ. ਨੰਬਰ 174/20 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 302, 34 ਅਤੇ ਆਰਮਜ਼ ਐਕਟ ਦੀ ਧਾਰਾ 25, 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION