28.1 C
Delhi
Friday, April 26, 2024
spot_img
spot_img

ਕੈਪਟਨ ਅਮਰਿੰਦਰ ਵੱਲੋਂ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ ਦੀ ਮੈਜਿਸਟ੍ਰਟੀ ਜਾਂਚ ਦੇ ਹੁਕਮ

ਚੰਡੀਗੜ੍ਹ, 15 ਫਰਵਰੀ, 2020:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ ਨੇੜੇ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਚਾਰ ਬੱਚਿਆਂ ਦੀ ਦਰਦਨਾਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਹਰੇਕ ਪੀੜਤ ਪਰਿਵਾਰ ਨੂੰ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਸਕੂਲ ਬੱਸਾਂ ਦੀ ਸੂਬਾ ਪੱਧਰੀ ਚੈਕਿੰਗ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੇ ਦੁਖਦਾਇਕ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰਾਂ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਆਉਣ-ਜਾਣ ਲਈ ਵਰਤੇ ਜਾਂਦੇ ਖਰਾਬ ਵਾਹਨਾਂ ਦੀ ਵਰਤੋਂ ਕਰਨ ‘ਤੇ ਸਕੂਲ ਪ੍ਰਬੰਧਕਾਂ ‘ਤੇ ਵੀ ਨਜ਼ਰ ਰੱਖਣ ਲਈ ਆਖਿਆ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹੁਕਮ ਦਿੱਤੇ ਕਿ ਮੋਟਰ ਵਹੀਕਲ ਐਕਟ ਦੇ ਵੱਖ-ਵੱਖ ਉਪਬੰਧਾਂ ਤਹਿਤ ਤੈਅ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੇ ਜਾਣ ‘ਤੇ ਜ਼ਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਦੁਖਦਾਇਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬਦਕਿਸਮਤ ਸਕੂਲ ਵੈਨ ਲੌਂਗੋਵਾਲ ਦੇ ਇਕ ਪ੍ਰਾਈਵੇਟ ਸਕੂਲ ਦੇ ਨਰਸਰੀ ਵਿੰਗ ਦੇ ਬੱਚਿਆਂ ਨੂੰ ਸਬੰਧਤ ਥਾਵਾਂ ‘ਤੇ ਛੱਡਣ ਲਈ ਜਾ ਰਹੀ ਸੀ।

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਮੌਕੇ ‘ਤੇ ਪਹੁੰਚੇ ਅਤੇ ਬਾਅਦ ਵਿੱਚ ਹਸਪਤਾਲ ਵੀ ਗਏ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਸਕੂਲ ਪ੍ਰਬੰਧਕਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 304 ਦੇ ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION