25.1 C
Delhi
Friday, March 29, 2024
spot_img
spot_img

ਕੈਪਟਨ ਅਮਰਿੰਦਰ ਵੱਲੋਂ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਸਹੁਰੇ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 28 ਅਪਰੈਲ, 2021:
ਚੰਡੀਗੜ੍ਹ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਸਹੁਰਾ ਸਾਹਿਬ ਡਾ: ਰਾਜਬੀਰ ਕੌਸ਼ਲ ਦਾ ਅੱਜ ਦਿਹਾਂਤ ਹੋ ਗਿਆ।

ਡਾ.ਕੌਸ਼ਲ ਜੋ 81 ਵਰਿ੍ਹਆਂ ਦੇ ਸਨ, ਅੱਜ ਪੰਚਕੂਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਚੱਲ ਵਸੇ।

ਉਹ ਆਪਣੇ ਪਿੱਛੇ ਪਤਨੀ ਅਤੇ ਚਾਰ ਧੀਆਂ ਛੱਡ ਗਏ। ਉਹ ਆਪਣੇ ਜੱਦੀ ਕਸਬਾ ਹੰਢਿਆਇਆ (ਬਰਨਾਲਾ) ਵਿਖੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਵੀ ਜੁੜੇ ਹੋਏ ਸਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਰਾਜਬੀਰ ਕੌਸ਼ਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਡਾ.ਰਾਜਬੀਰ ਕੌਸ਼ਲ ਦੇ ਦੇਹਾਂਤ ਉਤੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION