39 C
Delhi
Friday, April 26, 2024
spot_img
spot_img

ਕੈਪਟਨ ਅਮਰਿੰਦਰ ਸਿਘ ਵਿਸ਼ਵ ਆਰਥਿਕ ਫੌਰਮ ਦੀ 50ਵੀਂ ਸਾਲਾਨਾ ਮਿਲਣੀ ਲਈ ਜਨਵਰੀ ‘ਚ ਜਾਣਗੇ ਸਵਿਟਜ਼ਰਲੈਂਡ

ਚੰਡੀਗੜ੍ਹ, 26 ਸਤੰਬਰ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਤੋਂ 24 ਜਨਵਰੀ 2020 ਨੂੰ ਸਵਿਟਜ਼ਰਲੈਂਡ ਦੇ ਸ਼ਹਿਰ ਡਾਵੋਸ ਵਿੱਚ ਹੋਣ ਵਾਲੀ ਵਿਸ਼ਵ ਆਰਥਿਕ ਫੋਰਮ ਦੀ ਸਾਲਾਨਾ ਮੀਟਿੰਗ ਵਿੱਚ ਸ਼ਿਰਕਤ ਕਰਨਗੇ।

ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਸ਼ਵ ਆਰਥਿਕ ਫੋਰਮ ਦੇ ਮੁਖੀ ਬੋਰਗ ਬਰੇਂਡੇ ਵਲੋਂ ਫੋਰਮ ਦੇ ਟਰੱਸਟੀਆਂ ਦੇ ਬੋਰਡ ਦੀ ਤਰਫੋਂ ਜਾਰੀ 50ਵੀਂ ਸਾਲਾਨਾ ਮੀਟਿੰਗ ਦਾ ਸੱਦਾ ਪੱਤਰ ਪ੍ਰਵਾਨ ਕਰ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਬਰੇਂਡੇ ਦਾ ਇਸ ਗੱਲੋਂ ਧੰਨਵਾਦ ਕੀਤਾ ਹੈ ਕਿ ਫੋਰਮ ਨੇ ਸੂਬਾ ਸਰਕਾਰ ਵੱਲੋਂ ਕੌਮਾਂਤਰੀ ਨਿਵੇਸ਼ਕਾਂ ਲਈ ਪੰਜਾਬ ਨੂੰ ਨਿਵੇਸ਼ ਲਈ ਮੋਹਰੀ ਸਥਾਨ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਮਾਨਤਾ ਦਿੰਦਿਆਂ ਪਛਾਣ ਦਿੱਤੀ ਹੈ।

ਆਪਣੇ ਸੱਦਾ ਪੱਤਰ ਵਿੱਚ ਫੋਰਮ ਮੁਖੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਕੀਤੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਸੂਬੇ ਵਿੱਚ ਉਦਯੋਗਾਂ ਅਤੇ ਸਨਅਤਾਂ ਨੂੰ ਹੋਰ ਹੁਲਾਰਾ ਮਿਲਿਆ ਹੈ ਜਿਸ ਨਾਲ ਪੰਜਾਬ ਨਿਵੇਸ਼ ਲਈ ਇਕ ਮੋਹਰੀ ਰਾਜ ਵਜੋਂ ਉਭਰਿਆ ਹੈ।

ਬਰੇਂਡੇ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੜਕੀ ਸੁਰੱਖਿਆ, ਟਿਕਾਊ ਖੁਰਾਕ ਪ੍ਰਣਾਲੀ ਅਤੇ ਈ-ਗਤੀਸ਼ੀਲਤਾ ਦੇ ਖੇਤਰ ਵਿੱਚ ਸਾਂਝ ਅਤੇ ਇਨ੍ਹਾਂ ਖੇਤਰਾਂ ਵਿੱਚ ਪਾਏ ਯੋਗਦਾਨ ਪ੍ਰੋਗਰਾਮ ਲਈ ਮਹੱਤਵਪੂਰਨ ਸਾਬਤ ਹੋਣਗੇ।

ਜ਼ਿਕਰਯੋਗ ਹੈ ਕਿ ਵਿਸ਼ਵ ਆਰਥਿਕ ਫੋਰਮ ਆਲਮੀ ਪੱਧਰ ‘ਤੇ ਏਜੰਡੇ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਸਰਕਾਰਾਂ ਦੇ ਨੁਮਾਇੰਦਿਆਂ, ਕੌਮਾਂਤਰੀ ਸੰਗਠਨਾਂ, ਉਦਯੋਗਾਂ ਅਤੇ ਸਮਾਜਿਕ ਕਾਰਕੁੰਨਾਂ ਲਈ ਅਹਿਮ ਮੁੱਦਿਆਂ ‘ਤੇ ਵਿਚਾਰਾਂ ਕਰਨ ਦਾ ਇਕ ਮਹੱਤਵਪੂਰਨ ਪਲੇਟਫਾਰਮ ਹੈ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Gurdas Maan HS Bawa

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION