ਯੈੱਸ ਪੰਜਾਬ
ਨਵੀਂ ਦਿੱਲੀ, 12 ਸਤੰਬਰ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਰਾਸ਼ਟਰੀ ਸੁਰੱਖ਼ਿਆ, ਪੰਜਾਬ ਵਿੱਚ ਨਾਰਕੋ ਅੱਤਵਾਦ ਦੇ ਵੱਧ ਰਹੇ ਮਾਮਲਿਆਂ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖਚ ਦੀ ਰੂਪ-ਰੇਖ਼ਾ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਬਾਰੇ ਖ਼ਬਰਾਂ ਮਹਿਜ਼ ਕਿਆਸ ਅਰਾਈਆਂ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਹ ਗੱਲ ਚੱਲਦੀ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਰਲੇਵਾਂ ਭਾਜਪਾ ਵਿੱਚ ਕਰ ਸਕਦੇ ਹਨ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ