32.1 C
Delhi
Tuesday, April 30, 2024
spot_img
spot_img

ਕੈਪਟਨ ਅਮਰਿੰਦਰ ਸਿੰਘ ਨੇ ‘ਕਾਮਯਾਬ ਤੇ ਖੁਸ਼ਹਾਲ ਪੰਜਾਬ’ ਦੇ ਵਾਅਦੇ ਨਾਲ ਭਵਿੱਖੀ ਏਜੰਡੇ ਦਾ ਪਿੜ ਬੰਨਿ੍ਹਆ

ਯੈੱਸ ਪੰਜਾਬ
ਚੰਡੀਗੜ੍ਹ, 5 ਮਾਰਚ, 2021:
ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਸਿਰਤੋੜ ਕੋਸ਼ਿਸ਼ਾਂ ਕਰਨ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਵਿਸ਼ਵਾਸ ਜ਼ਾਹਰ ਕੀਤਾ ਕਿ ਸੂਬਾ ਵਾਸੀ ਝੂਠੇ ਵਾਅਦਿਆਂ ਅਤੇ ਸਬਜ਼ਬਾਗ ਦਿਖਾਉਣ ਵਾਲੇ ਪੰਜਾਬ ਤੇ ਪੰਜਾਬੀਅਤ ਤੋਂ ਕੋਰੇ ਅਣਜਾਨ ਕੁਝ ਆਗੂਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਪਰ ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਦਰਸ਼ਤਾ ਤੇ ਜ਼ਿੰਮੇਵਾਰੀ ਵਾਲੀ ਸਰਕਾਰ ਵਿੱਚ ਵਿਸ਼ਵਾਸ ਕਾਇਮ ਰੱਖਣਾ ਜਾਰੀ ਰੱਖਣਗੇ।

ਇਹ ਐਲਾਨ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ‘ਲੋਕਾਂ ਦੀ ਸਰਕਾਰ’ ਜਿਹੜੀ ‘ਕਾਮਯਾਬ ਤੇ ਖੁਸ਼ਹਾਲ ਪੰਜਾਬ’ ਨੂੰ ਨਿਰੰਤਰ ਜਾਰੀ ਰੱਖੇਗੇ, ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸੇ ਵੀ ਹਾਲਤ ਵਿੱਚ ਲੋਕਾਂ ਨੂੰ ਨਿਰਾਸ਼ ਨਹੀਂ ਕਰੇਗੀ।

ਮੁੱਖ ਮੰਤਰੀ ਨੇ ਕਿਹਾ, ”ਅਸੀਂ ਇਸ ਸਦਨ ਦੇ ਮੈਂਬਰਾਂ ਵੱਲੋਂ ਪ੍ਰਗਟਾਈ ਹਰ ਸੱਚੀ ਚਿੰਤਾ ਨੂੰ ਨੋਟ ਕੀਤਾ ਹੈ ਅਤੇ ਅਸੀਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕਰਾਂਗੇ।” ਹਾਲਾਂਕਿ ਉਨ੍ਹਾਂ ਕਿਹਾ, ”ਇਸ ਲਈ ਕੁਝ ਹੋਰ ਸਮੇਂ ਦੀ ਲੋੜ ਹੈ ਅਤੇ ਮੈਨੂੰ ਇਹ ਯਕੀਨ ਹੈ ਕਿ ਪੰਜਾਬ ਦੇ ਲੋਕ ਇਸ ਪ੍ਰਤੀ ਸੁਚੇਤ ਹਨ।” ਇਹ ਗੱਲ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਪੇਸ਼ ਕੀਤੇ ਧੰਨਵਾਦ ਦੇ ਮਤੇ ਉਤੇ ਬਹਿਸ ਦੇ ਜਵਾਬ ਵਿੱਚ ਆਪਣੇ ਭਾਸ਼ਣ ਦੌਰਾਨ ਕਹੀ।

ਆਪਣੀ ਦੋ ਘੰਟੇ ਲੰਬੀ ਤਕਰੀਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦਾ ਹਾਲ ਹੀ ਵਿੱਚ ਹੋਈਆਂ ਮਿਉਂਸਪਲ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਭਾਰੀ ਫਤਵਾ ਦੇ ਕੇ ਸੂਬਾ ਸਰਕਾਰ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ।

ਕਾਂਗਰਸ ਪਾਰਟੀ ਨੂੰ 117 ਮਿਉਂਸਪੈਲਟੀਆਂ ਵਿੱਚੋਂ 86 ਵਿੱਚ ਬਹੁਮਤ ਹਾਸਲ ਹੋਇਆ ਹੈ ਅਤੇ 2206 ਵਾਰਡਾਂ ਵਿੱਚੋਂ 1410 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਵਜ਼ੀਰ ਤੇ ਵਿਧਾਇਕ ਭਵਿੱਖ ਵਿੱਚ ਉਨ੍ਹਾਂ ਦੀਆਂ ਇੱਛਾਵਾਂ ਪੂਰੀ ਕਰਨ ਲਈ ਕਦੇ ਨਿਰਾਸ਼ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ 546 ਵਚਨਬੱਧਤਾਵਾਂ/ਵਾਅਦਿਆਂ ਵਿੱਚੋਂ ਉਨ੍ਹਾਂ ਦੀ ਸਰਕਾਰ ਨੇ 455 ਪੂਰੀਆਂ ਕਰ ਦਿੱਤੀਆਂ ਹਨ ਜੋ ਕਿ 84.6 ਫੀਸਦੀ ਸਫਲਤਾ ਦਰ ਹੈ ਜਿਹੜੀ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਵੀ ਰਾਜਸੀ ਪਾਰਟੀ ਨੇ ਹਾਸਲ ਨਹੀਂ ਕੀਤੀ। ਉਨ੍ਹਾਂ ਹਾਊਸ ਨੂੰ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਾਅਦੇ ਵੀ ਉਨ੍ਹਾਂ ਦੀ ਸਰਕਾਰ ਬਾਕੀ ਰਹਿੰਦੇ ਸਮੇਂ ਵਿੱਚ ਪੂਰਾ ਕਰ ਦੇਵੇਗੀ।

ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਅਜ਼ੀਮ ਸਦਨ

ਰਾਹੀਂ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ:
* ਅਸੀਂ ਹਰ ਕੀਮਤ ‘ਤੇ ਸੂਬੇ ਦੀ ਜ਼ਰ ਤੇ ਜ਼ਮੀਨ ਦੀ ਪੂਰੀ ਰੱਖਿਆ ਕਰਾਂਗੇ।
* ਅਸੀਂ ਸੂਬੇ ਵਿੱਚ ਸਾਰਿਆਂ ਲਈ ਸ਼ਾਂਤਮਈ ਮਾਹੌਲ ਬਣਾਈ ਰੱਖਣਾ ਯਕੀਨੀ ਬਣਾਂਵਾਗੇ।
* ਅਸੀਂ ਸਾਰੀਆਂ ਮੁਸ਼ਕਲਾਂ ਤੇ ਸਥਿਤੀਆਂ ਵਿੱਚ ਪੰਜਾਬੀਆਂ ਦੀ ਜ਼ਿੰਦਗੀ ਤੇ ਰੋਜ਼ੀ ਰੋਟੀ (ਜਾਨ ਤੇ ਜਹਾਨ) ਬਚਾਂਵਾਗੇ।
* ਅਸੀਂ ਹਰੇਕ ਲੋੜਵੰਦ ਤੱਕ ਪਹੁੰਚ ਕਰਾਂਗੇ ਤਾਂ ਜੋ ਉਨ੍ਹਾਂ ਦੀਆਂ ਆਰਥਿਕ ਤੰਗੀਆਂ ਤੁਰਸ਼ੀਆਂ ਦੂਰ ਕੀਤੀਆਂ ਜਾ ਸਕਣ ਅਤੇ ਇਸ ਲਈ ਉਨ੍ਹਾਂ ਨੂੰ ਸਰਕਾਰ ਦੇ ਸਮਾਜਿਕ-ਆਰਥਿਕ ਪ੍ਰੋਗਰਾਮ ਤਹਿਤ ਬਣਦੇ ਲਾਭ ਪ੍ਰਦਾਨ ਕਰਾਂਗੇ।
* ਅਸੀਂ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ ‘ਤੇ ਖੜ੍ਹਨ ਦੇ ਯੋਗ ਬਣਾ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਾਂਗੇ।
* ਅਸੀਂ ਸੂਬੇ ਦੀ ਸਾਰੀ ਹੱਕਦਾਰ ਵਸੋਂ ਲਈ ਵਾਜਬ ਭਾਅ ਉਤੇ ਖਾਣਾ ਤੇ ਰਿਹਾਇਸ਼ (ਸਸਤੀ ਰੋਟੀ ਤੇ ਪੱਕੀ ਛੱਤ) ਮੁਹੱਈਆ ਕਰਨਾ ਯਕੀਨੀ ਬਣਾਵਾਂਗੇ।
* ਅਸੀਂ ਸੂਬੇ ਦੇ ਹਰੇਕ ਪਿੰਡ ਤੇ ਸ਼ਹਿਰ ਨੂੰ ਇਸ ਤਰੀਕੇ ਨਾਲ ਵਿਕਸਤ ਕਰਾਂਗੇ ਤਾਂ ਜੋ ਹਰੇਕ ਨੂੰ ਗੁਣਵੱਤਾ ਭਰਪੂਰ ਜ਼ਿੰਦਗੀ ਜਿਉਣ ਲਈ ਬਰਾਬਰ ਮੌਕੇ ਮਿਲਣ।

ਸੂਬਾ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਸਾਰ ਦਿੰਦਿਆਂ ਮੁੱਖ ਮੰਤਰੀ ਨੇ ਇਹ ਗੱਲ ਦੁਹਰਾਈ ਕਿ ਕਿਸਾਨਾਂ, ਘਰੇਲੂ ਤੇ ਉਦਯੋਗਿਕ ਗਾਹਕਾਂ ਨੂੰ ਮੁਫਤ/ਸਬਸਿਡੀ ਉਤੇ ਬਿਜਲੀ ਮੁਹੱਈਆ ਕਰਵਾਉਣ ਦੇ ਨਾਲ ਕਿਸਾਨਾਂ ਅਤੇ ਖੇਤ ਵਰਕਰਾਂ ਦੀ ਕਰਜ਼ਾ ਮੁਆਫੀ ਜਾਰੀ ਰਹੇਗੀ।

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ 38 ਲੱਖ ਪਰਿਵਾਰਾਂ (ਸੂਬੇ ਦੀ ਕਰੀਬ 68 ਫੀਸਦੀ ਵਸੋਂ) ਨੂੰ ਮੁਫਤ ਸਿਹਤ ਬੀਮਾ, 25 ਲੱਖ ਤੋਂ ਵੱਧ ਬਜ਼ੁਰਗਾਂ, ਵਿਧਾਵਾਵਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ, ਸੂਬਾ ਦੇ ਫੰਡਾਂ ਨਾਲ 9 ਲੱਖ ਵਿਅਕਤੀਆਂ ਸਮੇਤ 1.55 ਕਰੋੜ ਲੋਕਾਂ ਨੂੰ ਸਬਸਿਡੀ ਉਤੇ ਰਾਸ਼ਨ ਦਿੱਤਾ ਜਾ ਰਿਹਾ ਹੈ। 7.5 ਲੱਖ ਮਹਿਲਾ ਮੁਖੀ ਪਰਿਵਾਰ ਅਤੇ 7 ਲੱਖ ਅਪਹਾਜ ਵਿਅਕਤੀ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ 1.74 ਲੱਖ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਸਕੀਮ ਦਾ ਫਾਇਦਾ ਪਹੁੰਚਾਇਆ ਗਿਆ। ਸੂਬੇ ਦੇ ਕਰੀਬ ਸਾਰੇ ਪਿੰਡਾਂ ਤੇ ਸ਼ਹਿਰਾਂ ਵਿੱਚ ਸਥਾਨਕ ਲੋੜਾਂ ਮੁਤਾਬਕ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION