35.1 C
Delhi
Saturday, April 20, 2024
spot_img
spot_img

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲਖ਼ਾ ਸਿੰਘ ਦੇ ਸਤਿਕਾਰ ਵਿੱਚ ਇਕ ਦਿਨ ਦੇ ਸਰਕਾਰੀ ਸੋਗ, ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 19 ਜੂਨ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ।

ਦੱਸਣਯੋਗ ਹੈ ਕਿ ‘ਉਡਣਾ ਸਿੱਖ’ ਮਿਲਖਾ ਸਿੰਘ ਬੀਤੀ ਦੇਰ ਰਾਤ ਪੀ.ਜੀ.ਆਈ. ਵਿਖੇ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹੋਏ ਚੱਲ ਵਸੇ।

ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION