27.1 C
Delhi
Friday, April 26, 2024
spot_img
spot_img

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ੍ਹ, 24 ਜੁਲਾਈ, 2021;
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਚੰਗੇ ਗੁਣਾਂ ਦੇ ਧਾਰਨੀ ਪਵਿੱਤਰ ਰੂਹ ਸਨ।”

ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION