32.1 C
Delhi
Friday, April 26, 2024
spot_img
spot_img

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਯੈੱਸ ਪੰਜਾਬ
ਚੰਡੀਗੜ, 2 ਸਤੰਬਰ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਬੀਤੀ ਦੇਰ ਰਾਤ ਸੰਖੇਪ ਬੀਮਾਰੀ ਪਿੱਛੋਂ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ 65 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

ਆਪਣੇ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਸੀਨੀਅਰ ਪੱਤਰਕਾਰ ਅਤੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਚੰਦਨ ਮਿੱਤਰਾ ਦੇ ਦੇਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਮੈਂ ਉਨਾਂ ਨਾਲ ਆਪਣੀ ਪੁਰਾਣੀ ਸਾਂਝ ਨੂੰ ਯਾਦ ਕਰਦਾ ਹਾਂ। ਰੱਬ ਉਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ੇ।’’

ਜ਼ਿਕਰਯੋਗ ਹੈ ਕਿ ਮਿੱਤਰਾ ਨੇ ‘ਦ ਸਟੇਟਸਮੈਨ’, ‘ਦ ਟਾਈਮਜ਼ ਆਫ ਇੰਡੀਆ’, ‘ਦ ਸੰਡੇ ਆਬਜ਼ਰਵਰ’, ‘ਹਿੰਦੁਸਤਾਨ ਟਾਈਮਜ਼’ ਅਤੇ ‘ਦ ਪਾਇਨੀਅਰ’ ਵਿੱਚ ਕੰਮ ਕੀਤਾ ਅਤੇ ਬਾਅਦ ਵਿੱਚ ਪਾਇਨੀਅਰ ਅਖਬਾਰ ਦੇ ਸੰਪਾਦਕ ਅਤੇ ਐਮ.ਡੀ. ਬਣੇ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਅਫਸੋਸ ਪ੍ਰਗਟ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION