35.1 C
Delhi
Thursday, April 25, 2024
spot_img
spot_img

ਕੈਪਟਨ ਅਮਰਿੰਦਰ ਸਿੰਘ ਸਕਾਲਰਸ਼ਿਪ ਸਕੀਮ ਦੇ ਫ਼ੰਡ ਕੇਂਦਰ ਤੋਂ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਸਰੋਜ

ਜਲੰਧਰ, 24 ਫਰਵਰੀ, 2020 –

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਸ੍ਰੀ ਕਿਰਪਾ ਸ਼ੰਕਰ ਸਰੋਜ਼ ਵਲੋਂ ਅੱਜ ਵਿਦਿਆਰਥੀਆਂ ਅਤੇ ਕਾਲਜ ਪ੍ਰਬੰਧਾਂ ਨਾਲ ਜਲੰਧਰ ਵਿਖੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕੀਮ ਦਾ ਲਾਭ ਉਠਾਉਣ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਜਾਣਨ ਸਬੰਧੀ ਮੀਟਿੰਗ ਕੀਤੀ ਗਈ ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਦਿਆਰਥੀਆਂ ਅਤੇ ਕਾਲਜ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਵਿਦਿਅਕ ਸੰਸਥਾਵਾਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।

ਉਨ੍ਹਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਹੋਈਆਂ ਉਲੰਘਣਾਵਾਂ ਦੀ ਵਿਭਾਗ ਵਲੋਂ ਜਾਂਚ ਕਰਵਾਈ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2017-18 ਅਤੇ 2018-19 ਲਈ ਫੰਡਜ਼ ਜਾਰੀ ਨਹੀਂ ਕੀਤੇ ਗਏ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮੁੱਦੇ ਨੂੰ ਲਗਾਤਾਰ ਕੇਂਦਰ ਸਰਕਾਰ ਪਾਸ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਓ.ਬੀ.ਸੀ. ਅਤੇ ਘੱਟ ਗਿਣਤੀ ਸਕਾਲਰਸ਼ਿਪ ਸਕੀਮ ਅਧੀਨ ਫੰਡ ਜਾਰੀ ਕੀਤੇ ਜਾ ਚੁੱਕੇ ਹਨ।


ਇਸ ਨੂੰ ਵੀ ਪੜ੍ਹੋ: 
ਡੀ.ਜੀ.ਪੀ. ਮਾਮਲਾ – ਸਿੱਖ ਮੁੱਦਿਆਂ ਦੇ ‘ਚੈਂਪੀਅਨ’ ਕਾਂਗਰਸੀ ਮੰਤਰੀਆਂ, ਵਿਧਾਇਕਾਂ ਦੀ ਚੁੱਪ ਸਵਾਲਾਂ ਦੇ ਘੇਰੇ ਵਿੱਚ!


ਵਿਦਿਆਰਥੀਆਂ ਵਲੋਂ ਫੀਸਾਂ ਦੀ ਅਦਾਇਗੀ ਨਾ ਹੋਣ ਕਰਕੇ ਕਾਲਜਾਂ ਵਲੋਂ ਡਿਗਰੀਆਂ ਨਾ ਦੇਣ ਦੀ ਸ਼ਿਕਾਇਤ ’ਤੇ ਪ੍ਰਮੁੱਖ ਸਕੱਤਰ ਨੇ ਵਿਦਿਅਕ ਸੰਸਥਾਵਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਹ ਬਹੁਤ ਗੰਭੀਰ ਜੁਰਮ ਹੈ ਅਤੇ ਅਜਿਹਾ ਕਰਨ ਵਾਲੀਆਂ ਵਿਦਿਅਕ ਸੰਸਥਾਵਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਦਿਆਰਥੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਵਿਦਿਆਰਥੀਆਂ ਨੁੂੰ ਵੱਡੀ ਰਾਹਤ ਦਿੰਦਿਆਂ ਰਜਿਸਟਰੇਸ਼ਨ ਲਈ 26, 27 ਅਤੇ 28 ਫਰਵਰੀ ਨੂੰ ਖਾਸ ਤੌਰ ’ਤੇ ਪੋਰਟਲ ਖੋਲਿ੍ਹਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੋਰਟਲ ਨੂੰ ਖੋਲਣ ਅਤੇ ਬੰਦ ਕਰਨ ਦੇ ਸਮੇਂ ਨੂੰ ਵੀ ਮੁੜ ਨਿਰਧਾਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਡਿਗਰੀਆਂ ਜਾਰੀ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸਰਬਜੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION