31.7 C
Delhi
Sunday, May 5, 2024
spot_img
spot_img

ਕੈਪਟਨ ਅਮਰਿੰਦਰ ‘ਸਿੱਟ’ ਜਾਂਚ ਦਾ ਸਿਆਸੀਕਰਨ ਕਰਨ ਲਈ ਨੈਤਿਕ ਜ਼ਿੰਮੇਵਾਰੀ ਲੈਣ: ਹਰਸਿਮਰਤ ਬਾਦਲ

ਸਰਦੂਲਗੜ੍ਹ/ਬੁਢਲਾਡਾ/ਮਾਨਸਾ, 02 ਜੂਨ, 2019:

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਅਧਿਕਾਰੀ ਵੱਲੋਂ ਦਾਖ਼ਲ ਕੀਤੀ ਚਾਰਜਸ਼ੀਟ ਨੂੰ ਸਿਟ ਟੀਮ ਦੇ ਸੀਨੀਅਰ ਮੈਂਬਰਾਂ ਵੱਲੋਂ ਰੱਦ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਕਾਰਵਾਈ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਆਸੀਕਰਨ ਕਰਨ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਕਾਂਗਰਸ, ਆਪ ਅਤੇ ਪੀਈਪੀ ਦੇ ਗਠਜੋੜ ਖਿਲਾਫ ਮਿਸਾਲੀ ਜਿੱਤ ਹਾਸਿਲ ਕਰਨ ਮਗਰੋਂ ਆਪਣੇ ਧੰਨਵਾਦੀ ਦੌਰੇ ਦੌਰਾਨ ਵੱਖ ਵੱਖ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਲੋਕਾਂ ਵਿਚ ਜਾ ਕੇ ਉਹਨਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਉਹਨਾਂ ਨੂੰ ਹੱਲ ਕਰਨ ਲਈ ਕਿਹਾ। ਉਹਨਾਂ ਨੇ ਆਪਣੀ ਜੇਬ ਵਿਚੋਂ ਲੋੜਵੰਦ ਪਰਿਵਾਰਾਂ ਨੂੰ ਲੜਕੀਆਂ ਦੇ ਵਿਆਹਾਂ ਲਈ ਮੱਦਦ ਦੀ ਪੇਸ਼ਕਸ਼ ਵੀ ਕੀਤੀ।

ਇਸ ਮੌਕੇ ਉੱਤੇ ਬੋਲਦਿਆਂ ਬੀਬਾ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਉੱਤੇ ਝੂਠੀ ਸਹੁੰ ਖਾਣ ਵਾਲੇ ਮੁੱਖ ਮੰਤਰੀ ਦਾ ਪਹਿਲਾਂ ਵੀ ਪਰਦਾਫਾਸ਼ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਹੁਣ ਸਿਟ ਦੀ ਸਮੁੱਚੀ ਟੀਮ ਵੱਲੋਂ ਪੁਲਿਸ ਕਾਰਵਾਈ ਦੀ ਜਾਂਚ ਦੇ ਸਿਆਸੀਕਰਨ ਖ਼ਿਲਾਫ ਉਠਾਈ ਆਵਾਜ਼ ਨਾਲ ਮੁੱਖ ਮੰਤਰੀ ਦੀ ਦੁਬਾਰਾ ਪੋਲ ਖੁੱਲ੍ਹ ਗਈ ਹੈ।

ਜਾਂਚ ਟੀਮ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਚਹੇਤੇ ਆਈਜੀ ਕੁੰਵਰ ਵਿਜੇ ਨੇ ਉਹਨਾਂ ਨਾਲ ਸਲਾਹ ਕੀਤੇ ਬਿਨਾਂ ਚਾਰਜਸ਼ੀਟ ਦਾਖ਼ਲ ਕੀਤੀ ਸੀ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਇਸ ਜਾਂਚ ਦਾ ਕਿੰਨਾ ਸਿਆਸੀਕਰਨ ਹੋ ਚੁੱਕਿਆ ਹੈ।

ਉਹਨਾਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਵਾਂਗ ਇਹ ਚਾਰਜਸ਼ੀਟ ਵੀ ਕਾਂਗਰਸ ਭਵਨ ਵਿਚ ਬੈਠ ਕੇ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਹਨਾਂ ਖ਼ਿਲਾਫ ਕੀਤੇ ਕੂੜ ਪ੍ਰਚਾਰ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ ਬੇਅਦਬੀ ਦੇ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਹੈ। ਉਹਨਾਂ ਕਿਹਾ ਕਿ ਕੋਈ ਵੀ ਵਾਅਦਾ ਪੂਰਾ ਨਾ ਕਰਨ ਕਰਕੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ।

ਕਾਂਗਰਸ ਸਰਕਾਰ ਨੂੰ ਦੂਸ਼ਣਬਾਜ਼ੀ ਦੀ ਖੇਡ ਛੱਡ ਕੇ ਕਾਰਗੁਜ਼ਾਰੀ ਵਿਖਾਉਣ ਲਈ ਆਖਦਿਆਂ ਬੀਬਾ ਬਾਦਲ ਨੇ ਕਿਹਾ ਕਿ ਸਰਕਾਰ ਦੀ ਮੈਡੀਕਲ ਅਧਿਆਪਕਾਂ ਦੀ ਭਰਤੀ ਕਰਨ ‘ਚ ਲਾਪਰਵਾਹੀ ਕਾਰਣ ਸਿਹਤ ਸੇਵਾਵਾਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ।

ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਏਮਜ਼ ਸੰਸਥਾਨ ਦੀ ਉਸਾਰੀ ਦੇ ਰਾਹ ਵਿਚ ਰੋੜੇ ਅਟਕਾਏ ਸਨ। ਹੁਣ ਇਹ ਮੈਡੀਕਲ ਅਧਿਆਪਕਾਂ ਦੀ ਭਰਤੀ ਕਰਨ ਤੋਂ ਇਨਕਾਰ ਕਰਕੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ।

ਸਰਕਾਰ ਲੋਕਾਂ ਨੂੰ ਇਲਾਜ ਕਰਾਉਣ ਵਾਸਤੇ ਪੰਜ ਲੱਖ ਰੁਪਏ ਦੇ ਮੈਡੀਕਲ ਕਾਰਡ ਜਾਰੀ ਕਰਨ ਵਿਚ ਵੀ ਨਾਕਾਮ ਸਾਬਿਤ ਹੋਈ ਹੈ। ਇਸ ਨੇ ਮਜ਼ਦੂਰਾਂ ਲਈ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕੀਤਾ ਹੈ ਅਤੇ ਨਾ ਹੀ ਗਰੀਬਾਂ ਨੂੰ ਮਕਾਨ ਬਣਾਉਣ ਵਾਸਤੇ ਡੇਢ ਲੱਖ ਰੁਪਏ ਜਾਰੀ ਕੀਤੇ ਹਨ।

ਲੋਕਾਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਹ ਲੋਕ ਵਿਰੋਧੀ ਕਾਂਰਗਸ ਸਰਕਾਰ ਨੂੰ ਇੱਕ ਵੱਡਾ ਝਟਕਾ ਦੇਣਗੇ, ਬੀਬਾ ਬਾਦਲ ਨੇ ਕਿਹਾ ਕਿ ਅਸੀਂ ਕੇਂਦਰ ਵੱਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਪੰਜਾਬੀਆਂ ਨੂੰ ਦਿਵਾਉਣ ਵਾਸਤੇ ਇੱਕ ਵੱਡਾ ਅੰਦੋਲਨ ਸ਼ੁਰੂ ਕਰਾਂਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION