34 C
Delhi
Tuesday, April 23, 2024
spot_img
spot_img

ਕੈਪਟਨ ਅਮਰਿੰਦਰ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਲਿਆਉਣ ਵਾਲੀਆਂ ਬੱਸਾਂ ’ਚ 200 ਫ਼ੈਕਟਰੀ ਵਰਕਰ ਆਉਣ ਬਾਰੇ ਚੁੱਪੀ ਤੋੜਣ: ਸਿਰਸਾ

ਨਵੀਂ ਦਿੱਲੀ, 5 ਮਈ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਵਾਲੀਆਂ ਬੱਸਾਂ ਵਿਚ ਮਹਾਰਾਸ਼ਟਰ ਤੋਂ 200 ਫੈਕਟਰੀ ਵਰਕਰ ਵੀ ਲਿਆਉਣ ਦੇ ਮਾਮਲੇ ‘ਤੇ ਆਪਣੀ ਚੁੱਪੀ ਤੋੜਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਮੰਤਰੀਆਂ ਨੇ ਵੱਧ ਚੜ ਕੇ ਦੋਸ਼ ਲਗਾਏ ਸਨ ਕਿ ਹਜ਼ੂਰ ਸਾਹਿਬ ਤੋਂ ਪਰਤੇ ਸਿੱਖ ਸ਼ਰਧਾਲੂ ਕੋਰੋਨਾ ਲੈ ਕੇ ਪੰਜਾਬ ਆਏ ਹਨ ਪਰ ਹੁਣ ਜਦੋਂ ਇਹ ਖੁਲਾਸਾ ਹੋਇਆ ਹੈ ਕਿ ਇਹਨਾਂ ਬੱਸਾਂ ਵਿਚ ਸ਼ਰਧਾਲੂਆਂ ਦੇ ਨਾਲ ਮਹਾਰਾਸ਼ਟਰ ਤੋਂ 200 ਫੈਕਟਰੀ ਵਰਕਰ ਵੀ ਆਏ ਹਨ ਤਾਂ ਇਹ ਮੰਤਰੀ ਵੀ ਚੁੱਪੀ ਵੱਟ ਗਏ ਹਨ।

ਉਹਨਾਂ ਕਿਹਾ ਕਿ ਇਸ ਖੁਲਾਸੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਿੱਖਾਂ ਨੂੰ ਬਦਨਾਮ ਕਰਨ ਵਾਸਤੇ ਵੱਡੀ ਸਾਜ਼ਿਸ਼ ਰਚੀ ਗਈ ਤੇ ਭਾਈਚਾਰੇ ਨੂੰ ਕੋਰੋਨਾ ਲਿਆਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ। ਉਹਨਾਂ ਕਿਹਾ ਕਿ ਪੰਜਾਬ ਪਰਤਣ ‘ਤੇ 200 ਫੈਕਟਰੀ ਵਰਕਰ ਕਿਥੇ ਰੱਖੇ ਗਏ ਅਤੇ ਇਸ ਬਾਰੇ ਪੰਜਾਬ ਸਰਕਾਰ ਨੇ ਖੁਲਾਸਾ ਕਿਉਂ ਨਹੀਂ ਕੀਤਾ, ਇਸਦੀ ਜਾਂਚ ਕਰਵਾਏ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਮਹਾਰਾਸ਼ਟਰ ਤੋਂ ਦਿੱਲੀ ਤੇ ਹਰਿਆਣਾ ਪਰਤਣ ਵਾਲੇ ਤਾਂ ਪਾਜ਼ੀਟਿਵ ਨਹੀਂ ਆਏ ਜਿਸ ਤੋਂ ਸਪਸ਼ਟ ਹੈ ਕਿ ਸਿਰਫ ਸਿੱਖਾਂ ਨੂੰ ਬਦਨਾਮ ਕਰਨ ਵਾਸਤੇ ਸਾਜ਼ਿਸ਼ ਰਚੀ ਗਈ।

ਸ੍ਰੀ ਸਿਰਸਾ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਨੇਤਾ ਦਿਗਵਿਜੇ ਸਿੰਘ ਦੇ ਬਿਆਨ ਨੇ ਇਸ ਤੱਥ ਨੂੰ ਹੋਰ ਪੱਕਾ ਕੀਤਾ ਕਿ ਕਾਂਗਰਸ ਪਾਰਟੀ ਦੀ ਕੌਮੀ ਲੀਡਰਸ਼ਿਪ ਇਸ ਸਾਜ਼ਿਸ਼ ਵਿਚ ਸ਼ਾਮਲ ਸੀ ਜਿਸ ਰਾਹੀਂ ਹਜ਼ੂਰ ਸਾਹਿਬ ਤੋਂ ਪਰਤੇ ਸਿੱਖ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਬਦਨਾਮ ਕੀਤਾ ਗਿਆ। ਉਹਨਾਂ ਕਿਹਾ ਕਿ ਨਾ ਤਾਂ ਮਹਾਰਾਸ਼ਟਰ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ (ਦੋਵੇਂ ਰਾਜਾਂ ਵਿਚ ਕਾਂਗਰਸ ਸਰਕਾਰਾਂ ਹਨ) ਨੇ ਇਹ ਮੰਨਿਆ ਹੈ ਕਿ ਸ਼ਰਧਾਲੂਆਂ ਦੇ ਨਾਲ 200 ਫੈਕਟਰੀ ਵਰਕਰ ਵੀ ਪੰਜਾਬ ਪਰਤੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਮਾਮਲੇ ‘ਤੇ ਆਪਣੀ ਚੁੱਪੀ ਤੋੜਨ ਅਤੇ ਉਸ ਮੰਤਰੀ ਤੇ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਜਿਸਨੇ ਸ਼ਰਧਾਲੂਆਂ ਦੇ ਨਾਲ ਫੈਕਟਰੀ ਵਰਕਰਾਂ ਨੂੰ ਲਿਆਉਣ ਦੀ ਸਾਜ਼ਿਸ਼ ਰਚੀ। ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਦੇ ਤੱਥ ਜਨਤਕ ਕੀਤੇ ਜਾਣੇ ਚਾਹੀਦੇ ਹਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION