30.6 C
Delhi
Monday, May 13, 2024
spot_img
spot_img

ਕੈਪਟਨ ਅਮਰਿੰਦਰ 24 ਅਕਤੂਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਗਮਾਂ ਦੀ ਤਿਆਰੀਆਂ ਦਾ ਲੈਣਗੇ ਜਾਇਜ਼ਾ: ਰੰਧਾਵਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 20 ਅਕਤੂਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਅਤੇ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਵਲੋਂ ‘ਟੈਂਟ ਸਿਟੀ’ ਡੇਰਾ ਬਾਬਾ ਨਾਨਕ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਅਤੇ ਓਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ ਬਟਾਲਾ ਵੀ ਮੋਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ 550 ਸਾਲਾਂ ਗੁਰਪੁਰਬ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 24 ਅਕਤੂਬਰ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਡੇਰਾ ਬਾਬਾ ਨਾਨਕ ਵਿਖੇ ਪਹੁੰਚਣਗੇ ਤੇ ਤਿਆਰੀਆਂ ਦਾ ਜਾਇਜ਼ਾ ਲੈਣਗੇ।

ਉਨਾਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਸਮਾਗਮ ਸੰਬਧੀ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਕਰਵਾਈਆਂ ਜਾ ਰਹੀਆਂ ਤਿਆਰੀਆਂ ਦੀ ਮੁੱਖ ਮੰਤਰੀ ਪੰਜਾਬ ਵਲੋਂ ਰੋਜਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਨਾਂ ਸਮਾਗਮਾਂ ਵਿਚ ਦੇਸ਼-ਵਿਦੇਸ਼ ਵਿਚੋਂ ਪੁਹੰਚਣ ਵਾਲੀਆਂ ਸੰਗਤਾਂ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਜਾਂਦਾ ਹੈ।

ਮੀਟਿੰਗ ਦੌਰਾਨ ਸ. ਰੰਧਾਵਾ ਨੇ ਸਾਰੇ ਵਿਭਾਗਾਂ ਨੂੰ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਸਮਾਗਮਾਂ ਨੂੰ ਮਨਾਉਣ ਲਈ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ।

ਉਨਾਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 09 ਸੈਕਟਰ ਬਣਾਏ ਗਏ ਹਨ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨਾਂ ਨੂੰ ਹਰ ਸਹੂਲਤ ਦਾ ਧਿਆਨ ਰੱਖਿਆ ਜਾ ਸਕੇ।

ਸੰਗਤਾਂ ਦੇ ਠਹਿਰਣ, ਪਾਰਕਿੰਗ ਅਤੇ ਆਵਾਜਾਈ ਸਬੰਧੀ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਦਿਆਂ ਸ. ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ 31 ਅਕਤੂਬਰ ਤਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਉਨਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ ਕੀਤੇ ਜਾਣਗੇ। ਹੈਲਪ ਲਾਈਨ ਨੰਬਰ ਜਾਰੀ ਕੀਤੇ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕੈਬਨਿਟ ਮੰਤਰੀ ਸ. ਰੰਧਾਵਾ ਨੂੰ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਸਿਵਲ ਤੇ ਪੁਲਿਸ ਵਿਭਾਗ ਵਲੋਂ ਸਮਾਗਮ ਦੀਆਂ ਤਿਆਰੀਆਂ ਪੂਰੇ ਜੋਰਾਂ ਤੇ ਚੱਲ ਰਹੀਆਂ ਹਨ ਅਤੇ 31 ਅਕਤੂਬਰ ਤਕ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ।

ਉਨਾਂ ਅੱਗੇ ਦੱਸਿਆ ਕਿ 550 ਸਾਲਾਂ ਗੁਰਪੁਰਬ ਸਮਾਗਮਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜਿਲੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ 30 ਨਵੰਬਰ ਤਕ ਛੁੱਟੀਆਂ ਬੰਦ ਕੀਤੀਆਂ ਗਈਆਂ ਹਨ ਤਾਂ ਜੋ ਸਮਾਗਮ ਨੂੰ ਸਫਲ ਬਣਾਉਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਮੌਕੇ ਸਰਵ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਦੀਨਾਨਗਰ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਰਜਤ ਓਬਰਾਏ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਅੰਮ੍ਰਿਤਸਰ, ਬਲਦੇਵ ਸਿੰਘ ਰੰਧਾਵਾ ਆਰ.ਟੀ.ਏ, ਨਿਰਮਲਜੀਤ ਸਿੰਘ ਐਸ.ਪੀ ਬਟਾਲਾ, ਲਖਵਿੰਦਰ ਸਿੰਘ ਡੀ.ਐਸ.ਪੀ, ਡਾ. ਕਿਸ਼ਨ ਚੰਦ ਸਿਵਲ ਚੰਦ, ਐਕਸੀਅਨ ਪੀ.ਡਬਲਿਊ ਡੀ. ਹਰਜੋਤ ਸਿੰਘ, ਐਕਸੀਅਨ ਅਨੂਪ ਸਿੰਘ, ਐਕਸੀਅਨ ਪਾਵਰਕਾਮ ਮੋਹਤਮ ਸਿੰਘ, ਡੀ.ਐਸ.ਪੀ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION