31.7 C
Delhi
Saturday, April 20, 2024
spot_img
spot_img

ਕੈਪਟਨ ਕਈ ਉੱਘੀਆਂ ਸ਼ਖਸੀਅਤਾਂ ਸਮੇਤ ਸੁਲਤਾਨਪੁਰ ਲੋਧੀ ਵਿਖ਼ੇ ਪੰਜਾਬ ਸਰਕਾਰ ਦੇ ਮੁੱਖ ਸਮਾਗਮ ’ਚ ਸ਼ਾਮਿਲ ਹੋਣਗੇ

ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 11 ਨਵੰਬਰ, 2019 –

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਇਥੇ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰ ਕਈ ਉਘੀਆਂ ਸ਼ਖਸੀਅਤਾਂ ਸਮੇਤ ਕਰਨਗੇ।

ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਭਲਕੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਇਹ ਸਮਾਗਮ ਪ੍ਰੇਮ, ਸਾਂਝੀਵਾਲਤਾ ਅਤੇ ਇਨਸਾਨੀਅਤ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਿੱਜਦਾ ਕਰਨ ਦਾ ਨਿਮਰਤਾ ਭਰਿਆ ਉਪਰਾਲਾ ਹਨ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਤਰੀਕੇ ਨਾਲ ਮਨਾਉਣ ਲਈ ਵਚਨਬੱਧ ਹੈ, ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਉਨਾਂ ਕਿਹਾ ਕਿ ਸੰਸਾਰ ਭਰ ਤੋਂ ਇਥੇ ਆ ਰਹੇ ਸ਼ਰਧਾਲੂਆਂ ਦੀ ਸਹੂਲਤ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਵਿੱਤਰ ਨਗਰੀ ਵਿੱਚ ਸੰਗਤਾਂ ਦੀ ਆਰਾਮਦਾਇਕ ਰਿਹਾਇਸ਼ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਮੰਗਲਵਾਰ ਨੂੰ ਹੋਣ ਵਾਲੇ ਯਾਦਗਾਰੀ ਸਮਾਗਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਡੀਪੀਐਸ ਖਰਬੰਦਾ, ਜਿਨਾਂ ਮੰਗਲਵਾਰ ਨੂੰ ਇਥੇ ਹੋਣ ਵਾਲੇ ਸਮਾਗਮ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ, ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਨਵੰਬਰ ਨੂੰ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਸਹਿਜ ਪਾਠ ਦੀ ਆਰੰਭਤਾ ਮੌਕੇ ਸੇਵਾ ਕੀਤੀ ਗਈ ਸੀ, ਜਿਸ ਦੇ ਭਲਕੇ ਭੋਗ ਪਾਏ ਜਾਣਗੇ ਅਤੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕੈਬਨਿਟ ਮੰਤਰੀਆਂ ਅਤੇ ਹੋਰ ਉਘੀਆਂ ਸ਼ਖਸੀਅਤਾਂ ਸਮੇਤ ਹਾਜ਼ਰੀ ਲਵਾਉਣਗੇ।

ਸ੍ਰੀ ਖਰਬੰਦਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਭਲਕੇ ਦੇ ਸਮਾਗਮ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION