32.1 C
Delhi
Sunday, May 19, 2024
spot_img
spot_img

ਕੈਪਟਨ ਤੇ ਢੀਂਡਸਾ ਆਪਣੀਆਂ ਸੀਟਾਂ ਵੀ ਨਹੀਂ ਜਿੱਤਣਗੇ; ਸੁਖ਼ਬੀਰ ਬਾਦਲ ਨੇ ਭਾਜਪਾ ਗਠਜੋੜ ਬਾਰੇ ਵੀ ਕੀਤਾ ਵੱਡਾ ਦਾਅਵਾ

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ-ਬਸਪਾ ਗਠਜੋੜ ਦੇ ਮੁੱਖ ਮੰਤਰੀ ਦੇ ਚਿਹਰੇ ਸ: ਸੁਖ਼ਬੀਰ ਸਿੰਘ ਬਾਦਲ ਨੇ ਭਾਜਪਾ ਦੀ ਅਗਵਾਈ ਵਾਲੇ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੀ ਸ਼ਮੂਲੀਅਤ ਵਾਲੇ ਗਠਜੋੜ ਬਾਰੇ ਵੱਡਾ ਦਾਅਵਾ ਕੀਤਾ ਹੈ।

ਅੱਜ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਆਪਣੀ ਸੀਟ ਵੀ ਨਹੀਂ ਜਿੱਤ ਸਕਣਗੇ।

ਇਸੇ ਤਰ੍ਹਾਂ ਦਾ ਦਾਅਵਾ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ: ਸੁਖ਼ਦੇਵ ਸਿੰਘ ਢੀਂਡਸਾ ਦੇ ਬੇਟੇ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਬਾਰੇ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਵੀ ਆਪਣੇ ਹਲਕੇ ਵਿੱਚ ਜਿੱਤ ਦਰਜ ਨਹੀਂ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਸੀਟ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਹਨ ਅਤੇ ਅਜੇ ਕਾਂਗਰਸ ਨੇ ਇਸ ਸੀਟ ਤੋਂ ਆਪਣਾ ਉਮੀਦਵਾਰ ਨਹੀਂ ਐਲਾਨਿਆ।

ਸ: ਪਰਮਿੰਦਰ ਸਿੰਘ ਢੀਂਡਸਾ ਵੀ ਆਪਣੀ ਰਵਾਇਤੀ ਸੀਟ ਲਹਿਰਾ ਤੋਂ ਹੀ ਚੋਣ ਲੜ ਰਹੇ ਹਨ ਪਰ ਪਿਛਲੀ ਵਾਰ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਜਿੱਤੇ ਸ: ਪਰਮਿੰਦਰ ਸਿੰਘ ਢੀਂਡਸਾ ਇਸ ਵਾਰ ਆਪਣੀ ਪਾਰਟੀ ਅਕਾਲੀ ਦਲ ਸੰਯੁਕਤ ਵੱਲੋਂ ਚੋਣ ਲੜ ਰਹੇ ਹਨ।

ਇਸ ਦੇ ਨਾਲ ਹੀ ਇਕ ਹੋਰ ਵੱਡਾ ਦਾਅਵਾ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਅਸਲ ਭਾਜਪਾ ਗਠਜੋੜ ਨੂੰ ਹੀ ਪੰਜਾਬ ਵਿੱਚੋਂ ਕੋਈ ਸੀਟ ਨਹੀਂ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ 80 ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION