29 C
Delhi
Saturday, April 20, 2024
spot_img
spot_img

ਕੈਪਟਨ ਦਾ ਅਕਾਲੀਆਂ ਨੂੰ ਜਵਾਬ: ਅਪ੍ਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਪੈਦਾ ਕਰਨ ਦਾ ਡਾਟਾ ਜਾਰੀ

ਚੰਡੀਗੜ੍ਹ, 7 ਫਰਵਰੀ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕਰਦਿਆਂ ਅਕਾਲੀਆਂ ਨੂੰ ਕਰਾਰ ਜਵਾਬ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੰੁਮਰਾਹ ਕਰਨ ਬਦਲੇ ਮੁਆਫੀ ਮੰਗਣ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਅਤੇ ਲੋਕਾਂ ਵੱਲੋਂ ਪੂਰੀ ਤਰ੍ਹਾਂ ਨਕਾਰੀ ਤੇ ਨਜ਼ਰਅੰਦਾਜ਼ ਕੀਤੀ ਉਸ ਦੀ ਪਾਰਟੀ ਦੇ ਸਾਥੀਆਂ ਨੂੰ ਭੋਰਾ ਪਤਾ ਨਹÄ ਲੱਗ ਰਿਹਾ ਹੈ ਕਿ ਪੰਜਾਬ ਵਿੱਚ ਕੀ ਵਾਪਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ (ਮੁੱਖ ਮੰਤਰੀ) ਵੱਲੋਂ ਕਹੇ ਹਰ ਸ਼ਬਦ ਉਤੇ ਪ੍ਰਤੀਕਿਰਿਆ ਦੇਣ ਲਈ ਅਕਾਲੀ ਆਗੂ ਇੰਨੇ ਉਤਾਰੂ ਤੇ ਬੜਬੋਲੇ ਰਹਿੰਦੇ ਹਨ ਕਿ ਉਹ ਅਸਲ ਤੱਥਾਂ ਨੂੰ ਦੇਖੇ ਬਿਨਾਂ ਹੀ ਆਪਣੀ ਬੇਲੋੜੀ ਤੇ ਬੇਬੁਨਿਆਦ ਬਿਆਨਬਾਜ਼ੀ ਸ਼ੁਰੂ ਕਰ ਦਿੰਦੇ ਹਨ।

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਅਸਲ ਵੇਰਵੇ ਜਾਰੀ ਕਰਦਿਆਂ ਕਿਹਾ ਕਿ ਅਸਲ ਵਿੱਚ 1 ਅਪਰੈਲ 2017 ਤੋਂ ਹੁਣ ਤੱਕ ਰੋਜ਼ਗਾਰ ਦੇ ਪੈਦਾ ਕੀਤੇ ਮੌਕਿਆਂ ਦਾ ਡਾਟਾ 11 ਲੱਖ ਤੋਂ ਵੀ ਵੱਧ ਹੈ ਜਿਸ ਬਾਰੇ ਉਨ੍ਹਾਂ ਦਿੱਲੀ ਵਿੱਚ ਕਾਂਗਰਸੀ ਉਮੀਦਵਾਰ ਲਈ ਪ੍ਰਚਾਰ ਕਰਦਿਆਂ ਖੁਲਾਸਾ ਕੀਤਾ ਸੀ।

ਉਨ੍ਹਾਂ ਕਿਹਾ ਕਿ ਸਰਕਾਰੀ ਤੌਰ ਉਤੇ ਉਨ੍ਹਾਂ ਕੋਲ ਉਪਲੱਬਧ ਜਾਣਕਾਰੀ ਅਨੁਸਾਰ 1 ਅਪਰੈਲ 2017 ਤੋਂ 31 ਦਸੰਬਰ 2019 ਤੱਕ 57,905 ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਜਦੋਂ ਕਿ 3,96,775 ਪ੍ਰਾਈਵੇਟ ਤੌਰ ਉਤੇ ਪਲੇਸਮੈਂਟ ਕਰਵਾਈ ਗਈ ਅਤੇ 7,61,289 ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸਵੈ ਰੋਜ਼ਗਾਰ ਤਹਿਤ ਮੱਦਦ ਮੁਹੱਈਆ ਕਰਵਾਈ ਗਈ।

ਮੁੱਖ ਮੰਤਰੀ ਨੇ ਕਿਹਾ, ‘‘ਸੁਖਬੀਰ ਅਤੇ ਉਸ ਦੇ ਸਾਥੀਆਂ ਨੂੰ ਮੈਂ ਦੱਸ ਦੇਵਾਂ ਕਿ ਉਕਤ ਕੁੱਲ ਵੇਰਵਿਆਂ ਦਾ ਜੋੜ 12,15,969 ਬਣਦਾ ਹੈ ਜੋ ਕਿ ਦਿੱਲੀ ਪ੍ਰਚਾਰ ਦੌਰਾਨ ਮੇਰੇ ਵੱਲੋਂ ਕਹੇ 11 ਲੱਖ ਦੇ ਅੰਕੜੇ ਤੋਂ ਵੀ ਵੱਧ ਹੈ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ 20,21,568 ਘਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੋਜ਼ਗਾਰ ਦਿੱਤਾ ਗਿਆ ਜਿਸ ਤਹਿਤ 648.26 ਲੱਖ ਰੁਪਏ ਅਦਾ ਹੋਏ।

ਮੁੱਖ ਮੰਤਰੀ ਨੇ ਅਕਾਲੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ 10 ਸਾਲ ਦੇ ਕੁਸ਼ਾਸਨ ਦੌਰਾਨ ਨੌਜਵਾਨਾਂ ਲਈ ਪੈਦਾ ਕੀਤੇ ਰੋਜ਼ਗਾਰ ਦੇ ਅੰਕੜੇ ਵੀ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਹੀ ਕਾਰਜਕਾਲ ਵਿੱਚ ਅਕਾਲੀਆਂ ਦੇ 10 ਸਾਲ ਵਿੱਚ ਕੀਤੇ ਕੰਮਾਂ ਤੋਂ ਵੱਧ ਕੰਮ ਕਰ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਖਿਲਵਾੜ ਅਤੇ ਜ਼ਿਆਦਤੀਆਂ ਬਦਲੇ ਕੋਈ ਪਛਤਾਵਾ ਕਰਨ ਜਾਂ ਮੁਆਫੀ ਮੰਗਣ ਅਤੇ ਪਿਛਲੇ ਛੇ ਸਾਲਾਂ ਦੌਰਾਨ ਕੇਂਦਰ ਸਰਕਾਰ ਵਿੱਚ ਸੱਤਾ ਵਿੱਚ ਭਾਈਵਾਈ ਹੁੰਦਿਆਂ ਪੰਜਾਬ ਦੇ ਲੋਕਾਂ ਲਈ ਕੋਈ ਫਾਇਦਾ ਕਰਵਾ ਕੇ ਆਪਣੀ ਹਾਜ਼ਰੀ ਦਰਜ ਕਰਵਾਉਣ ਦੀ ਬਜਾਏ ਅਕਾਲੀ ਆਗੂ ਤਰਸਯੋਗ ਢੰਗ ਨਾਲ ਸਿਆਸੀ ਡਰਾਮੇ ਕਰਦੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਵਾਰ ਫੇਰ ਸੁਖਬੀਰ ਅਤੇ ਉਸ ਦੇ ਸਾਥੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਅਸਲ ਹਾਲਤਾਂ ਤੋਂ ਪੂਰੀ ਤਰ੍ਹਾਂ ਅਣਜਾਨ ਹਨ ਅਤੇ ਲੋਕਾਂ ਦੀਆਂ ਇੱਛਾਵਾਂ ਅਤੇ ਲੋੜਾਂ ਤੋਂ ਪੂਰੀ ਤਰ੍ਹਾਂ ਅਣਭਿੱਜ ਹਨ। ਉਨ੍ਹਾਂ ਕਿਹਾ ਕਿ ਕਿ ਇਨ੍ਹਾਂ ਗਲਤੀਆਂ ਦਾ ਖਮਿਆਜ਼ਾ ਅਕਾਲੀ ਦਲ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਿਆ ਸੀ ਅਤੇ ਆਉਂਦੇ ਸਾਲਾਂ ਵਿੱਚ ਹੋਰ ਵੀ ਭੁਗਤਣਾ ਪਵੇਗਾ।

ਉਨ੍ਹਾਂ ਕਿਹਾ ਕਿ ਅਕਾਲੀ ਆਗੂ ਆਪਣੇ ਬੇਸ਼ਰਮ ਬਿਆਨਾਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹÄ ਹੋਣਗੇ ਸਗੋਂ ਅਜਿਹੀਆਂ ਕੋਝੀਆਂ ਹਰਕਤਾਂ ਉਨ੍ਹਾਂ ਨੂੰ ਰਾਜਨੀਤੀ ਵਿੱਚ ਹੋਰ ਵੀ ਨੀਵਾਣ ਵੱਲ ਲੈ ਕੇ ਜਾਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਕਾਲੀ ਅਜਿਹੇ ਬੇਬੁਨਿਆਦ ਅਤੇ ਤੱਥ ਰਹਿਤ ਝੂਠ ਵਾਲੇ

ਬਿਆਨ ਦੇਣ ਦੀ ਬਜਾਏ ਉਸਾਰੂ ਆਲੋਚਨਾ ਕਰਨ ਕਿਉਂਕਿ ਕਾਂਗਰਸ ਦੀ ਸਰਕਾਰ ਸੂਬੇ ਦੀ ਗੁਆਚੀ ਹੋਈ ਸ਼ਾਨ ਬਹਾਲ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਹੋਰ ਯੋਗ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ ਜਿਸ ਲਈ ਮਹੱਤਵਪੂਰਨ ਯੋਜਨਾ ‘ਘਰ ਘਰ ਰੋਜ਼ਗਾਰ’ ਸਫਲਤਾ ਨਾਲ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾ ਹੀ ਅਕਾਲੀਆਂ ਦੇ ਝੂਠੇ ਦਾਅਵੇ ਅਤੇ ਨਾ ਹੀ ਆਮ ਆਦਮੀ ਪਾਰਟੀ ਦੇ ਨਾ ਸਹਿਣਯੋਗ ਦੋਸ਼ਾਂ ਨਾਲ ਲੋਕਾਂ ਨੂੰ ਭੜਕਾਇਆ ਜਾ ਸਕਦਾ ਹੈ ਜਿਹੜੇ ਕਿ ਬਹੁਤ ਸੂਝਵਾਨ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਲੋਕਾਂ ਦਾ ਭਲਾ ਕਿੱਥੇ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION