22.1 C
Delhi
Wednesday, April 24, 2024
spot_img
spot_img

ਕੈਪਟਨ ਨੇ ਕਸ਼ਮੀਰ ਤੋਂ ਆਉਣ ਵਾਲੇ ਯਾਤਰੂਆਂ ਅਤੇ ਸੈਲਾਨੀਆਂ ਦੀ ਸੁਰੱਖ਼ਿਅਤ ਵਾਪਸੀ ਲਈ ਪਠਾਨਕੋਟ ਪ੍ਰਸ਼ਾਸ਼ਨ ਨੂੰ ਆਦੇਸ਼ ਦਿੱਤੇ

ਚੰਡੀਗੜ, 2 ਅਗਸਤ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿੱਚ ਸਰਹੱਦੀ ਸੂਬੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰਨ ਵਾਸਤੇ ਪਠਾਨਕੋਟ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ।

ਕਸ਼ਮੀਰ ਵਿੱਚ ਅੱਤਵਾਦੀ ਖ਼ਤਰੇ ਸਬੰਧੀ ਖੂਫੀਆ ਜਾਣਕਾਰੀ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਖਾਸਕਰ ਪਠਾਨਕੋਟ ਪ੍ਰਸ਼ਾਸਨ ਨੂੰ ਕਸ਼ਮੀਰ ਘਾਟੀ ਤੋਂ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਦੇ ਬਿਨਾਂ ਅੜਚਣ ਆਉਣ ਲਈ ਸੁਵਿਧਾ ਪ੍ਰਦਾਨ ਕਰਨ ਵਾਸਤੇ ਆਖਿਆ ਹੈ। ਅੱਤਵਾਦ ਸਬੰਧੀ ਰਿਪੋਰਟਾਂ ਦੇ ਮੱਦੇਨਜ਼ਰ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਦਾਖਲ ਹੋਣ ਤੋਂ ਬਾਅਦ ਯਾਤਰੀਆਂ ਦੀ ਸੁਰੱਖਿਆ ਵਾਸਤੇ ਡਿਪਟੀ ਕਮਿਸ਼ਨਰ ਨੂੰ ਪੂਰੇ ਤਾਲਮੇਲ ਨਾਲ ਕਾਰਵਾਈ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਇਸ ਸਬੰਧ ਵਿੱਚ ਸਾਰੇ ਸਬੰਧਤ ਵਿਭਾਗਾਂ ਨੂੰ ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਅਤਿ ਚੌਕਸ ਰਹਿਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਸ਼ਮੀਰ ਤੋਂ ਸੂਬੇ ਵਿੱਚ ਅੱਤਵਾਦੀਆਂ ਦੀ ਕਿਸੇ ਵੀ ਘੁਸਪੈਠ ਨੂੰ ਰੋਕਿਆ ਜਾ ਸਕੇ। ਡੀ.ਜੀ.ਪੀ. ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ ਤਾਂ ਜੋ ਅੱਤਵਾਦ ਬਾਰੇ ਹਾਲ ਹੀ ਦੀਆਂ ਖੂਫੀਆ ਰਿਪੋਟਾਂ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਵਿੱਚ ਕਿਸੇ ਵੀ ਤਰਾਂ ਦੇ ਖਤਰੇ ਨੂੰ ਰੋਕੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਗਵਾਂਢੀ ਸੂਬੇ ਵਿੱਚ ਅੱਤਵਾਦ ਦੇ ਖ਼ਤਰੇ ਦੇ ਮੱਦੇਨਜ਼ਰ ਸੂਬੇ ਦੀਆਂ ਸਭ ਅਹਿਮ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਸਾਰੇ ਤਰਾਂ ਦੇ ਸੰਚਾਰ ਅਤੇ ਹਲਚਲ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇ।

ਬੁਲਾਰੇ ਅਨੁਸਾਰ ਮੁੱਖ ਮੰਤਰੀ ਸਰਹੱਦੀ ਸਥਿਤੀ ਬਾਰੇ ਲਗਾਤਾਰ ਜਾਣਕਾਰੀ ਪ੍ਰਾਪਤ ਕਰ ਰਹੇ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION