37.8 C
Delhi
Friday, April 19, 2024
spot_img
spot_img

ਕੈਪਟਨ ਨੇ ਕੀਤੀ ਜਥੇਦਾਰ ਨਾਲ ਗੱਲਬਾਤ, ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮ ਅਕਾਲ ਤਖਤ ਦੀ ਸਰਪ੍ਰਸਤੀ ਹੇਠ ਕਰਨ ਦੀ ਪੇਸ਼ਕਸ਼

ਚੰਡੀਗੜ੍ਹ, 15 ਅਕਤੂਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਨੂੰ ਮਨਾਉਣ ਲਈ ਆ ਰਹੀ ਰੁਕਾਵਟ ਨੂੰ ਤੋੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮੰਗਲਵਾਰ ਨੂੰ ਪਹਿਲ ਕਰਦਿਆਂ ਸੁਲਤਾਨਪੁਰ ਲੋਧੀ ਵਿਖੇ 11/12 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਉਣ ਦੀ ਪੇਸ਼ਕਸ਼ ਦਿੱਤੀ ਹੈ।

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਫੋਨੇ ‘ਤੇ ਗੱਲਬਾਤ ਕੀਤੀ ਜਦੋਂ ਕਿ ਉਨ੍ਹਾਂ ਦੇ ਮੰਤਰੀ ਮੰਡਲ ਦੇ ਦੋ ਸਾਥੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸੂਬਾ ਸਰਕਾਰ ਦੀ ਇਹ ਪੇਸ਼ਕਸ਼ ਲੈ ਕੇ ਜਥੇਦਾਰ ਸਾਹਿਬ ਨੂੰ ਵੀ ਮਿਲੇ।

ਇਸ ਉਪਰੰਤ ਦੋਵੇਂ ਮੰਤਰੀਆਂ ਨੇ ਦੱਸਿਆ ਕਿ ਉਨ੍ਹਾਂ ਅੱਜ ਮੁੱਖ ਮੰਤਰੀ ਤਰਫੋਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦੇਣ ਕਿ ਉਹ ਅਧਿਕਾਰਤ ਸਮਾਗਮ ਨੂੰ ਕਰਵਾਉਣ ਵਿੱਚ ਸਹਿਯੋਗ ਦੇਣ ਤਾਂ ਜੋ ਵੱਖਰਾ ਸਟੇਜ ਸਜਾਉਣ ਲਈ ਸੰਗਤ ਦੇ ਪੈਸੇ ਵਿੱਚੋਂ ਖਰਚੇ ਜਾ ਰਹੇ 12-15 ਕਰੋੜ ਰੁਪਏ ਵਿਅਰਥ ਨਾ ਜਾਣ ਜਦੋਂ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਇਤਿਹਾਸਕ ਦਿਹਾੜੇ ਮੌਕੇ ਲੋੜੀਂਦੇ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਬਿਹਤਰ ਹੋਵੇਗਾ ਕਿ ਇਹ ਰਾਸ਼ੀ ਧਰਮ ਪ੍ਰਚਾਰ ਦੇ ਕੰਮ ਵਾਲੇ ਪਾਸੇ ਲਗਾਈ ਜਾਵੇ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਕਾਰਜ ਹੈ। ਉਨ੍ਹਾਂ ਕਿਹਾ ਕਿ ਦੋ ਸਟੇਜਾਂ ਤੋਂ ਕਰਵਾਏ ਜਾਣ ਵਾਲੇ ਵੱਖੋ-ਵੱਖਰੇ ਸਮਾਗਮ ਸੰਗਤਾਂ ਲਈ ਵੀ ਉਲਝਣ ਪਾਉਣਗੇ।

ਸੂਬਾ ਸਰਕਾਰ ਵੱਲੋਂ ਕੀਤੀ ਪੇਸ਼ਕਸ਼ ਅਨੁਸਾਰ ਮੁੱਖ ਸਮਾਗਮ ਦੌਰਾਨ ਕਿਸੇ ਨੂੰ ਵੀ ਕੋਈ ਰਾਜਸੀ ਭਾਸ਼ਣ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਸਮਾਗਮ ਦੌਰਾਨ ਸਟੇਜ ਉਪਰ ਸਿਰਫ ਪੰਜ ਤਖਤਾਂ ਦੇ ਜਥੇਦਾਰ, ਦਰਬਾਰ ਸਾਹਿਬ ਦਾ ਹੈਡ ਗ੍ਰੰਥੀ, ਪ੍ਰਧਾਨ ਮੰਤਰੀ (ਜਾਂ ਕੇਂਦਰ ਸਰਕਾਰ ਦਾ ਕੋਈ ਇਕ ਸੀਨੀਅਰ ਨੁਮਾਇੰਦਾ), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੈਠਣਗੇ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਉਹ 11-12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦੇਣ ਲਈ ਅਗਲੇ ਹਫਤੇ ਪੰਜ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਉਣਗੇ। ਇਸ ਸਮਾਗਮ ਵਿੱਚ ਲੱਖਾਂ ਸ਼ਰਧਾਲੂਆਂ ਨੇ ਆਉਣਾ ਹੈ।

ਦੋਵੇਂ ਮੰਤਰੀਆਂ ਨੇ ਜਥੇਦਾਰ ਨੂੰ ਕਿਹਾ ਕਿ ਸੂਬਾ ਸਰਕਾਰ ਮਹਿਸੂਸ ਕਰਦੀ ਹੈ ਕਿ ਇਸ ਇਤਿਹਾਸਕ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਾਂਝੀ ਵਾਲਤਾ’ ਦੇ ਫਲਸਫੇ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਇਹ ਚਾਹੀਦਾ ਹੈ ਕਿ ਸਿੱਖ ਭਾਈਚਾਰਾ ਇਹ ਸਮਾਗਮ ਮਿਲ-ਜੁਲ ਕੇ ਮਨਾਏ।

ਇਕ ਨਿਮਰ ਸਿੱਖ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਸ ਸਮਾਗਮ ਨੂੰ ਮਿਲ-ਜੁਲ ਕੇ ਮਨਾਉਣ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਦੀ ਸਰਪ੍ਰਸਤੀ ਹੇਠ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਚ ਕਿਸੇ ਵੀ ਸਿੱਖ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ ਸਿੱਖ ਧਰਮ ਦਾ ਸਰਬਉੱਚ ਤੇ ਸਤਿਕਾਰਤ ਅਸਥਾਨ ਹੈ।

ਸ੍ਰੀ ਚੰਨੀ ਅਤੇ ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਾਏ ਸੀ ਕਿ ਇਸ ਇਤਿਹਾਸਕ ਦਿਹਾੜੇ ਦੀ ਪਵਿੱਤਰਤਾ ਨੂੰ ਦੇਖਦਿਆਂ ਵਿਸ਼ਵ ਭਰ ਤੋਂ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਪੰਜਾਬ ਦੇ ਸਿੱਖਾਂ ਦਰਮਿਆਨ ਕਿਸੇ ਵੀ ਤਰ÷ ੍ਹਾਂ ਦੇ ਵਖਰੇਵੇਂ ਜਾਂ ਟਕਰਾਅ ਦੀ ਭਾਵਨਾ ਨਹੀਂ ਹੋਣੀ ਚਾਹੀਦੀ।

ਦੋਵੇਂ ਮੰਤਰੀਆਂ ਨੇ ਜਥੇਦਾਰ ਸਾਹਿਬ ਨੂੰ ਦੱਸਿਆ ਕਿ ਸੂਬਾ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਹੋਰ ਸਬੰਧਤ ਸਮਾਗਮ ਵੱਖਰੇ ਤੌਰ ‘ਤੇ ਕਰਨ ਸਬੰਧੀ ਕੋਈ ਇਤਰਾਜ਼ ਨਹੀਂ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION