27.1 C
Delhi
Friday, April 26, 2024
spot_img
spot_img

ਕੈਪਟਨ ਨੇ ਚੰਨੀ ਨੂੰ 2020 ਦੌਰਾਨ 550ਵੇਂ ਪੁਰਬ ਸੰਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਵਿਕਾਸ ਕਾਰਜਾਂ ਲਈ ਜ਼ਿੰਮੇਵਾਰੀ ਸੌਂਪੀ

ਚੰਡੀਗੜ੍ਹ, 2 ਜਨਵਰੀ, 2020:

ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਮਨਾਉਣ ਲਈ ਕਰਵਾਏ ਗਏ ਸਮਾਗਮਾਂ ਅਤੇ ਪ੍ਰਬੰਧਾਂ ਲਈ ਦੁਨੀਆਂ ਭਰ ਵਿਚ ਵਾਹ ਵਾਹ ਹੋਈ ਹੈ|

ਜਿਸ ਲਈ ਮੁੱਖ ਮੰਤਰੀ ਨੂੰ ਦੁਨੀਆਂ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ।ਮੁੱਖ ਮੰਤਰੀ ਨੇ ਇਸ ਸਬੰਧੀ ਜਾਣਕਾਰੀ 2 ਦਸੰਬਰ, 2019 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਸਾਂਝੀ ਕੀਤੀ, ਇਸ ਦਾ ਸਿਹਰਾ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਹੈ, ਜਿਸ ਲਈ ਸਮੁੱਚੀ ਕੈਬਨਿਟ ਵਲੋਂ ਚੰਨੀ ਦਾ ਵਿਸੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।

ਕੈਬਨਿਟ ਮੀਟਿੰਗ ਦੌਰਾਨ ਲਏ ਫੈਸਲੇ ਅਨੁਸਾਰ ਪ੍ਰਕਾਸ਼ ਪੁਰਬ ਸਮਾਗਮਾਂ ਦੇ ਵਧੀਆ ਪ੍ਰਬੰਧਾਂ ਲਈ ਮੁੱਖ ਮੰਤਰੀ ਕੈਪਟਨ ਅੰਰਿੰਦਰ ਸਿੰਘ ਨੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰਸੰਸਾ ਪੱਤਰ ਭੇਜਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤਰ ਵਿਚ ਸਾਲ ਭਰ ਚੱਲਣ ਵਾਲੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਜਿੰਮੇਵਾਰੀ ਸ. ਚੰਨੀ ਨੂੰ ਸੌਂਪਦਿਆਂ ਆਸ ਪ੍ਰਗਟਾਈ ਹੈ ਕਿ ਗੁਰੂ ਸਾਹਿਬ ਨੂੰ ਸਮਰਪਿਤ ਕਰਵਾਈਆਂ ਜਾਣ ਵਾਲੀਆਂ ਵੱਖ ਵੱਖ ਗਤੀਵਿਧੀਆਂ ਲਈ ਵੀ ਵਧੀਆ ਪ੍ਰਬੰਧ ਕੀਤੇ ਜਾਣਗੇ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਗੁਰੁ ਸਾਹਿਬ ਨੂੰ ਸਮਰਪਿਤ ਅਰੰਭੇ ਗਏ ਵਿਕਾਸ ਕਾਰਜ ਵੀ ਮਿਤੀ ਬੱਧ ਮੁਕੰਮਲ ਕੀਤੇ ਜਾਣਗੇ।

ਓਧਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਵਿਚ ਪ੍ਰਗਟਾਏ ਭਰੋਸੇ ਅਤੇ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ ਹੈ।

ਸ. ਚੰਨੀ ਨੇ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਹਿਯੋਗ ਕਰਨ ਵਾਲੀਆਂ ਸਮੁੱਚੀ ਨਾਨਕ ਨਾਨਕ ਨਾਮ ਲੇਵਾ ਸੰਗਤਾਂ, ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਪ੍ਰਾਈਵੇਟ ਅਦਾਰਿਆਂ, ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਦਾ ਵਿਸੇਸ਼ ਧੰਨਵਾਦ ਕੀਤਾ ਹੈ।

ਇਸ ਦੇ ਨਾਲ ਹੀ ਚੰਨੀ ਨੇ ਭਰੋਸਾ ਦਿਵਾਇਆ ਕਿ ਇਸ ਸਾਲ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੀਆਂ ਗਤੀਧੀਆਂ ਅਤੇ ਵਿਕਾਸ ਕਰਾਜ ਵੀ ਮਿਤੀ ਬੱਧ ਪੂਰੇ ਕਰ ਲਏ ਜਾਣਗੇ।ਮੀਟਿੰਗ ਦੌਰਾਨ ਮੰਤਰੀ ਚੰਨੀ ਨੇ ਅੀਧਕਾਰੀਆਂ ਦੀ ਵਧੀਆ ਕਰਗੁਜਾਰੀ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਕਿਹਾ ਕਿ ਇਸ ਸਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਕੈਬਨਿਟ ਮੰਤਰੀ ਚੰਨੀ ਨੇ ਨਾਲ ਹੀ ਕਿਹਾ ਕਿ ਜੇਕਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੇਕਰ ਸਰਕਾਰ ਨਾਲ ਮਿਲ ਕੇ ਇਹ ਸਮਾਗਮ ਮਨਾਉਂਦੀ ਤਾਂ ਦੁਨੀਆਂ ਭਰ ਵਿਚ ਸਿੱਖਾਂ ਦੀ ਸਾਖ ਹੋਰ ਵਧਣੀ ਸੀ, ਪਰ ਸ੍ਰੋਮਣੀ ਅਕਾਲੀ ਦਲ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਕਾਰਨ ਅਜਿਹਾ ਨਹੀਂ ਹੋਣ ਦਿੱਤਾ, ਜਿਸ ਨਾਲ ਸ੍ਰੌਮਣੀ ਕਮੇਟੀ ਦੀ ਕਾਰਜਸ਼ੈਲੀ ‘ਤੇ ਲੋਕਾਂ ਨੇ ਸਵਾਲ ਉਠਾਏ ਹਨ।

ਚੰਨੀ ਨੇ ਇੱਕ ਵਾਰ ਫਿਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਦਾ ਦਿੱਤਾ ਹੈ ਕਿ ਭਵਿੱਖ ਵਿਚ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਸਰਕਾਰ ਦਾ ਸਹਿਯੋਗ ਕਰੇ ਤਾਂ ਜੋ ਗੁਰੂ ਸਾਹਿਬ ਦਾ ਸਰਭ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ, ਜਿਸ ਨਾਲ ਸਮੁੱਚੇ ਪੰਜਾਬੀਆਂ ਦਾ ਮਾਣ ਦੁਨੀਆ ਭਰ ਵਿਚ ਵਧੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ, ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਜੱਗੀ, ਸੰਯੁਕਤ ਡਾਇਰੈਕਟਰ ਸ੍ਰੀ ਲਖਮੀਰ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਿਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION