30.1 C
Delhi
Friday, April 26, 2024
spot_img
spot_img

ਕੈਪਟਨ ਨੇ ਟਾਂਡਾ ਦੇ ਵਿਧਾਇਕ ਗਿਲਜੀਆਂ ਵੱਲੋਂ ਦਾਨ ਕੀਤੀ ਮੋਬਾਇਲ ਹਸਪਤਾਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2019-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਟਾਂਡਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵੱਲੋਂ ਆਪਣੇ ਮਾਪਿਆਂ ਦੀ ਯਾਦ ਵਿੱਚ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਨੂੰ ਦਾਨ ਕੀਤੀ ਮੋਬਾਈਲ ਹਸਪਤਾਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਇਹ ਵੈਨ ਟਾਂਡਾ ਉੜਮੁੜ ਹਲਕੇ ਦੇ ਵਾਸੀਆਂ ਨੂੰ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਏਗੀ।

ਮੁੱਖ ਮੰਤਰੀ ਨੇ ਅੱਜ ਸਵੇਰੇ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ਦੇ ਬਾਹਰ ਇਸ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਹੀ ਹਾਜ਼ਰ ਸਨ।

ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ, ਸ਼ਾਮ ਚੁਰਾਸੀ ਦੇ ਵਿਧਾਇਕ ਰਾਜ ਕੁਮਾਰ ਆਦੀਆ ਅਤੇ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION