29 C
Delhi
Thursday, April 18, 2024
spot_img
spot_img

ਕੈਪਟਨ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ 2017-18 ਦੇ ਬਕਾਇਆ ਫੰਡਾਂ ਦਾ ਮਾਮਲਾ ਮੋਦੀ ਕੋਲ ਉਠਾਉਣਗੇ

ਚੰਡੀਗੜ੍ਹ, 23 ਜਨਵਰੀ, 2020:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਬਕਾਇਆ ਅਦਾਇਗੀ ਜਾਰੀ ਕਰਨ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਉਹ ਇਸ ਮਸਲੇ ਨੂੰ ਪ੍ਰਧਾਨ ਮੰਤਰੀ ਕੋਲ ਉਠਾਉਣਗੇ।

ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਕੇ ਸਾਲ 2017-18 ਲਈ ਕੇਂਦਰੀ ਸਪਾਂਸਰ ਸਕੀਮ ਤਹਿਤ 780 ਕਰੋੜ ਦੀ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕਰਨਗੇ।

ਮੁੱਖ ਮੰਤਰੀ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਸੌਂਪਿਆ ਜਾਣਾ ਵਾਲਾ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਅਤੇ ਇਸ ਸਕੀਮ ਤਹਿਤ ਲੋੜੀਂਦੇ ਫੰਡ ਤੁਰੰਤ ਜਾਰੀ ਕਰਨ ਲਈ ਢੰਗ-ਤਰੀਕੇ ਤਲਾਸ਼ੇ ਜਾਣ ਲਈ ਆਖਿਆ।

ਸਾਲ 2016-17 ਲਈ ਇਸ ਸਕੀਮ ਤਹਿਤ 309 ਕਰੋੜ ਰੁਪਏ ਦੇ ਬਕਾਇਆ ਫੰਡਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਾਲ 2016-17 ਲਈ ਇਸ ਸਬੰਧ ਵਿੱਚ ਸੂਬੇ ਦੇ ਹਿੱਸੇ ਦੀ 57 ਕਰੋੜ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਲਈ ਆਖਿਆ ਤਾਂ ਕਿ ਲੋੜੀਂਦੇ ਵਰਤੋਂ ਸਰਟੀਫਿਕੇਟ ਕੇਂਦਰ ਸਰਕਾਰ ਨੂੰ ਸੌਂਪੇ ਜਾ ਸਕਣ ਜਿਸ ਨਾਲ ਇਸ ਸਮੇਂ ਦਾ 309 ਕਰੋੜ ਰੁਪਏ ਦਾ ਬਣਦਾ ਕੇਂਦਰੀ ਹਿੱਸਾ ਛੇਤੀ ਜਾਰੀ ਹੋਣ ਲਈ ਰਾਹ ਪੱਧਰਾ ਹੋਵੇਗਾ। ਉਨ੍ਹਾਂ ਨੇ ਵਿਭਾਗ ਨੂੰ 31 ਜਨਵਰੀ, 2020 ਤੱਕ ਹਰ ਹਾਲ ਵਿੱਚ ਵਰਤੋਂ ਸਰਟੀਫਿਕੇਟ ਸੌਂਪਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਨੂੰ ਆਖਿਆ ਕਿ 57 ਕਰੋੜ ਦੀ ਰਾਸ਼ੀ ਇਕ ਹਫ਼ਤੇ ਵਿੱਚ ਯੋਗ ਵਿਦਿਆਰਥੀਆਂ ਨੂੰ ਵੰਡਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਇਕ ਵਾਰ ਸਰਟੀਫਿਕੇਟ ਸੌਂਪੇ ਜਾਣ ‘ਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ 309 ਕਰੋੜ ਰੁਪਏ ਦੀ ਰਾਸ਼ੀ ਛੇਤੀ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਪੈਰਵੀ ਕੀਤੀ ਜਾਵੇ।

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਪ੍ਰਗਤੀ ਦੀ ਨਿਰੰਤਰ ਨਿਗਰਾਨੀ ਕਰਨ ਲਈ ਆਖਿਆ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਕਰੀਅਰ ਕਿਸੇ ਵੀ ਕੀਮਤ ‘ਤੇ ਖਰਾਬ ਨਹੀਂ ਹੋਣਾ ਚਾਹੀਦਾ।

ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 17 ਜੂਨ, 2018 ਨੂੰ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਈ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕਰਨ ਲਈ ਆਖਿਆ ਸੀ ਕਿਉਂ ਜੋ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ ਇਸ ਸਕੀਮ ਦਾ ਉਦੇਸ਼ ਹੀ ਖਤਮ ਹੋ ਜਾਵੇਗਾ ਅਤੇ ਇਹ ਕਦਮ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਹੋਰ ਔਖੀ ਸਥਿਤੀ ਵਿੱਚ ਧੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ‘ਤੇ ਨਾ-ਸਹਿਣਯੋਗ ਵਿੱਤੀ ਭਾਰ ਪਾਏਗਾ।

ਮੀਟਿੰਗ ਵਿੱਚ ਹਾਜ਼ਰ ਸ਼ਖਸੀਅਤਾਂ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਤਕਨੀਕੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਉਚੇਰੀ ਸਿੱਖਿਆ ਦੇ ਸਕੱਤਰ ਰਾਹੁਲ ਭੰਡਾਰੀ, ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ, ਪਸ਼ੂ ਪਾਲਣ ਦੇ ਸਕੱਤਰ ਰਾਜ ਕਮਲ ਚੌਧਰੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੇ ਡਾਇਰੈਕਟਰ ਦਵਿੰਦਰ ਸਿੰਘ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION