26.1 C
Delhi
Saturday, April 20, 2024
spot_img
spot_img

ਕੈਪਟਨ ਵੱਲੋਂ ਕਰੋੜਾਂ ਦੇ ਤੋਹਫ਼ੇ ਅਤੇ ਪ੍ਰਸ਼ਾਸਨ ਦੀ ਭਾਵਨਾਤਮਕ ਸਾਂਝ ਸਦਕਾ 2019 ਜਲੰਧਰੀਆਂ ਲਈ ਯਾਦਗਾਰ ਬਣਿਆ

ਜਲੰਧਰ, 29 ਦਸੰਬਰ 2019:

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਜਲੰਧਰ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਕਰੋੜਾਂ ਰੁਪਏ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲਾਕ ਫਿਲੌਰ ਅਤੇ ਲੋਹੀਆਂ ਖਾਸ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਭਾਵਨਾਤਮਿਕ ਤੌਰ ’ਤੇ ਜੁੜਨ ਨਾਲ ਸਾਲ-2019 ਨੂੰ ਜਲੰਧਰ ਵਾਸੀਆਂ ਲਈ ਯਾਦਗਾਰ ਬਣਾ ਦਿੱਤਾ।

ਜਲੰਧਰ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਤੋਹਫ਼ੇ ਸਾਲ-2019 ਦੌਰਾਨ ਪ੍ਰਾਪਤ ਹੋਏ। ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲੰਧਰ ਦੇ ਬਹੁਪੱਖੀ ਵਿਕਾਸ ਲਈ ਕਰੋੜਾਂ ਰੁਪਇਆਂ ਦੇ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰ ਕੀਤਾ ਗਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਮੁੱਖ ਮੰਤਵ ਜਲੰਧਰ ਜ਼ਿਲ੍ਹੇ ਦੀ ਨੁਹਾਰ ਬਦਲਣ ਦੇ ਨਾਲ-ਨਾਲ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਸੀ।

ਸਾਲ ਦੇ ਸ਼ੁਰੂ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਥਾਨਿਕ ਬੂਟਾ ਮੰਡੀ ਵਿਖੇ ਲੜਕੀਆਂ ਲਈ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦਾ ਨਾਮ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਭੀਮ ਰਾਓ ਅੰਬੇਦਕਰ ਦੇ ਨਾਮ ’ਤੇ ਰੱਖਿਆ ਗਿਆ।

ਦੇਸ਼ ਦੇ 73ਵੇਂ ਅਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਬਣਾਏ ਗਏ ਜਲਿ੍ਹਆਂਵਾਲਾ ਬਾਗ਼ ਸਾਕੇ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਅਨੇਕਾਂ ਜਾਣੇ ਤੇ ਅਣਜਾਣੇ ਯੋਧਿਆਂ ਜਿਨਾਂ ਨੇ ਅੰਡੇਮਾਨ ਦੀ ਸੈਲੂਲਰ ਜੇਲ੍ਹ ਕੱਟੀ ਦੀ ਯਾਦ ਵਿਚ ਬਣਾਏ ਗਏ ਤੀਸਰੇ ਫੇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ।

ਇਸੇ ਤਰ੍ਹਾਂ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਜ਼ਿਲ੍ਹੇ ਵਿੱਚ 133 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਗਏ।

ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਲੋਕਾਂ ਨਾਲ ਭਾਵਨਾਤਮਿਕ ਸਾਂਝ ਨੇ ਵੀ ਸਾਲ- 2019 ਨੂੰ ਯਾਦਗਾਰ ਬਣਾ ਦਿੱਤਾ। ਇਹ ਇਸ ਸਾਲ 19 ਅਗਸਤ ਦੀ ਗੱਲ ਹੈ ਜਦੋਂ ਬਲਾਕ ਫਿਲੌਰ ਵਿਖੇ ਦਰਿਆ ਸਤਲੁਜ ਨਾਲ ਲੱਗਦਾ ਧੁੱਸੀ ਬੰਨ ਦਾ ਇਕ ਕਿਨਾਰਾ ਪਾਣੀ ਵਿੱਚ ਰੁੜ ਗਿਆ।

ਜਿਉਂ ਹੀ ਤੜਕ ਸਾਰ ਬੰਨ ਰੁੜਿਆਂ ਤਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਤੁਰੰਤ ਹਰਕਤ ਵਿੱਚ ਆ ਕੇ ਬਚਾਅ ਕਾਰਜਾਂ ਨੂੰ ਵੱਡੇ ਪੱਧਰ ’ਤੇ ਯਕੀਨੀ ਬਣਾਇਆ। ਫਿਲੌਰ ਤੋਂ ਬਾਅਦ ਜਦੋਂ ਬਲਾਕ ਲੋਹੀਆਂ ਵਿੱਚ ਬੰਨ੍ਹ ਟੁੱਟੇ ਤਾਂ ਦੋਵਾਂ ਅਧਿਕਾਰੀਆਂ ਵਲੋਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਗਈ।

ਜਦੋਂ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਘਟਿਆ ਨਹੀਂ ਉਦੋਂ ਤੱਕ ਦੋਵਾਂ ਅਧਿਕਾਰੀਆਂ ਵਲੋਂ ਉਥੇ ਰਹਿ ਕੇ ਸਾਰੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ ਗਈ। ਦੋਵਾਂ ਅਧਿਕਾਰੀਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਖੁਦ ਨਿੱਜੀ ਤੌਰ ’ਤੇ ਕਿਸ਼ਤੀਆਂ ਅਤੇ ਸੜਕੀ ਰਾਸਤਿਆਂ ਰਾਹੀਂ ਜਾ ਕੇ ਹੜ੍ਹ ਪ੍ਰਭਾਵਿਤ ਜਰੂਰਤਮੰਦ ਲੋਕਾਂ ਤੱਕ ਭੋਜਨ ਪਦਾਰਥਾਂ ਦੀ ਵੰਡ ਅਤੇ ਹੋਰ ਲੋੜੀਂਦੀ ਰਾਹਤ ਨੂੰ ਯਕੀਨੀ ਬਣਾਇਆ ਗਿਆ।

ਇਸ ਤੋਂ ਇਲਾਵਾ ਸਮੇਂ ਸਮੇਂ ’ਤੇ ਭਾਰਤੀ ਫੌਜ ਅਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰਾਂ ਦੀ ਸਹਾਇਤਾ ਨਾਲ ਬੰਨ੍ਹਾਂ ਨੁੂੰ ਪੂਰਨ ਨੂੰ ਯਕੀਨੀ ਬਣਾਉਣ ਨੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੇ ਪੁਨਰ ਵਸੇਬੇ ਨੂੰ ਵੀ ਪੂਰੀ ਪਾਰਦਰਸ਼ਤਾ, ਜਿੰਮੇਵਾਰੀ ਅਤੇ ਪੁਖ਼ਤਾ ਪ੍ਰਬੰਧਾਂ ਰਾਹੀਂ ਵੀ ਯਕੀਨੀ ਬਣਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਇਨਾਂ ਯਤਨਾਂ ਦੀ ਸਭ ਵਲੋਂ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਇਸ ਕੁਦਰਤੀ ਆਫ਼ਤ ’ਤੇ ਸੁਚਾਰੂ ਢੰਗ ਨਾਲ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਗਈ।

ਇਸ ਤੋਂ ਇਲਾਵਾ ਬਹੁਤ ਹੀ ਅਣਸੁਖਾਵੀਂਆਂ ਸਥਿਤੀਆਂ ਦੌਰਾਨ ਜ਼ਿਲ੍ਹੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਭਰਾਤਰੀ ਪਿਆਰ ਨੂੰ ਬਣਾਈ ਰੱਖਣਾ ਵੀ ਜ਼ਿਲ੍ਹਾ ਪ੍ਰਸ਼ਾਸਨ ਲਈ ਖਾਸ ਉਪਲੱਬਧੀ ਰਹੀ। ਸਿਵਲ ਅਤੇ ਪੁਲਿਸ ਦੀ ਆਪਸੀ ਸੁਚੱਜੇ ਤਾਲਮੇਲ ਨਾਲ ਹਰ ਹਾਲਤ ਵਿੱਚ ਜ਼ਿਲ੍ਹੇ ਵਿੱਚ ਸ਼ਾਂਤੀ ਨੂੰ ਬਰਕਰਾਰ ਰੱਖਿਆ ਗਿਆ।

ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਨਵਾਂ ਕੀਰਤੀਮਾਨ ਸਥਾਪਿਤ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਸੁਪਰ ਸਪੈਸ਼ਿਲਟੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਜਿਥੇ 40 ਪ੍ਰਸਿੱਧ ਡਾਕਟਰਾਂ ਵਲੋਂ ਸਵੈ ਇੱਛੁਕ ਤੌਰ ’ਤੇ ਲੋੜਵੰਦ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦਿੱਤੀਆਂ ਗਈਆਂ। ਲੋਕਾਂ ਨੂੰ ਓਰੋਲੋਜੀ, ਨਿਫਰੋਲੌਜੀ, ਗੈਸਟਰੋਲੋਜੀ, ਕਾਰਡੀਓਜੀ, ਆਨਕੋਲੌਜੀ, ਪਲਮੋਨੌਜੀ, ਕੈਂਸਰ ਸਰਜਰੀ ਅਤੇ ਨਿਊਰੋਲੌਜੀ ਆਦਿ ਵਿੱਚ ਮੁਫ਼ਤ ਸਲਾਹ ਦਿੱਤੀ ਗਈ।

ਇਸੇ ਤਰ੍ਹਾਂ ਇਕ ਹੋਰ ਪਹਿਲ ਕਦਮੀ ਕਰਦਿਆਂ ਪੰਜਾਬ ਸਰਕਾਰ ਦੁਆਰਾ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਸੂਚੀਬੱਧ ਕੀਤੇ ਗਏ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ 2.91 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ। ਜ਼ਿਲ੍ਹਾ ਵਾਸੀਆਂ ਨੂੰ ਇਕ ਹੋਰ ਖੁਸ਼ਖ਼ਬਰੀ ਦੇਣ ਲਈ ਇਸ ਸਾਲ ਸਮਾਰਟ ਸਿਟੀ ਪ੍ਰੋਜੈਕਟ ਤਹਿਤ 53 ਕਰੋੜ ਰੁਪਏ ਦੇੋ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਸਾਲ ਵੱਡਾ ਤੋਹਫ਼ਾ ਦਿੰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਮਾਰਟ ਕਲਾਸ ਰੂਮ ਸਥਾਪਿਤ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 45 ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਬਣਾਉਣ ਲਈ 17.90 ਲੱਖ ਰੁਪਏ ਖ਼ਰਚ ਕੀਤੇ ਗਏ।

ਇਨਾਂ ਕਲਾਸ ਰੂਮਾਂ ਦਾ ਮੁੱਖ ਮੰਤਵ ਡਿਜੀਟਲ ਸਿੱਖਿਆ ਰਾਹੀਂ ਵਿਦਿਆਰਥੀਆਂ ਦੇ ਸਿੱਖਣ ਦੀ ਰੂਚੀ ਵਿੱਚ ਵਾਧਾ ਕਰਨਾ, ਵਿਦਿਆਰਥੀਆਂ ਦੀ ਹਾਜ਼ਰੀ ਨੂੰ ਵਧਾਉਣਾ, ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਅਤੇ ਸਿੱਖਣ ਨੂੰ ਰੌਚਕ ਬਣਾਉਣ ਤੋਂ ਇਲਾਵਾ ਉਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸੀ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਦੀਆਂ ਚੋਣਾਂ ਨੂੰ ਪਾਰਦਰਸ਼ੀ,ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣਾ ਵੀ ਇਕ ਯਾਦਗਾਰ ਉਪਲੱਬਧੀ ਸੀ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾਂ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਮਾ ਮੰਡੀ ਫਲਾਈ ਓਵਰ ਨੂੰ ਮੁਕੰਮਲ ਕਰਵਾਇਆ ਗਿਆ। ਇਸ ਪ੍ਰੋਜੈਕਟ ਦਾ ਮੁਕੰਮਲ ਹੋਣਾ ਜਲੰਧਰ ਤੋਂ ਹੋ ਕੇ ਦਿੱਲੀ-ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਪਠਾਨਕੋਟ ਅਤੇ ਜੰਮੂ ਜਾਣ ਵਾਲੇ ਯਾਤਰੀਆ ਲਈ ਬਹੁਤ ਮਹੱਤਵ ਰੱਖਦਾ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਰੋਕਥਾਮ ਅਫ਼ਸਰ (ਡੈਪੋ) ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ । ਅਪਣੀ ਆਪ ਵਿੱਚ ਨਿਵੇਕਲੀ ਕਿਸਮ ਦੀ ਇਸ ਪਹਿਲ ਨੂੰ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲਿਆ।

ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਵਿੱਚ ਸ਼ੁਰੂ ਕੀਤੀ ਗਈ ‘ਤੰਦਰੁਸਤ ਪੰਜਾਬ’ ਮਿਸ਼ਨ ਵਲੋਂ ਖਾਸ ਭੂਮਿਕਾ ਨਿਭਾਈ ਗਈ ਜਿਸ ਤਹਿਤ ਸਾਰੇ ਵਿਭਾਗਾਂ ਵਲੋਂ ਮਿਲ ਕੇ ਸੂਬੇ ਵਿੱਚ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਗਿਆ।

ਇਸ ਮੁਹਿੰਮ ਨੂੰ ਸ਼ੁਰੂ ਕਰਨ ਦਾ ਮੁੱਖ ਮੰਤਵ ਸੂਬੇ ਦੇ ਲੋਕਾਂ ਲਈ ਚੰਗੀ ਸਿਹਤ ਨੂੰ ਯਕੀਨੀ ਬਣਾਉਣਾ ਹੈ। ਹਵਾ,ਪਾਣੀ ਅਤੇ ਅਵਾਜ਼ ਪ੍ਰਦੂਸ਼ਣ ਦੀ ਰੋਕਥਾਮ ਤੋਂ ਇਲਾਵਾ ਇਸ ਮੁਹਿੰਮ ਤਹਿਤ ਲੋਕਾਂ ਲਈ ਮਿਲਾਵਟ ਰਹਿਤ ਖਾਧ ਪਦਾਰਥਾਂ ਨੂੰ ਯਕੀਨੀ ਬਣਾਇਆ ਗਿਆ।

ਡਿਪਟੀ ਕਮਿਸ਼ਨਰ ਜਲੰਧਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਰੇ ਵਿਭਾਗਾਂ ਵਲੋਂ ਸਾਂਝੀ ਰਣਨੀਤੀ ਤਿਆਰ ਕਰਕੇ ਇਸ ’ਤੇ ਪੂਰੀ ਲਗਨ ਤੇ ਉਤਸ਼ਾਹ ਨਾਲ ਕੰਮ ਕੀਤਾ ਗਿਆ ਤਾਂ ਜੋ ਜ਼ਿਲ੍ਹਾ ਵਾਸੀਆ ਨੂੰ ਸਾਫ਼ ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਜਲੰਧਰ ਦੀ ਯੋਗ ਅਗਵਾਈ ਵਿੱਚ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਨਿਯਮਤ ਤੌਰ ’ਤੇ ਲੋਕਾਂ ਨਾਲ ਰਾਬਤਾ ਕਾਇਮ ਰੱਖਿਆ ਗਿਆ। ਪਿਛਲੇ ਸਾਲ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਉਚੱ ਅਧਿਕਾਰੀਆਂ ਵਲੋਂ ਅਨੇਕਾਂ ਥਾਵਾਂ ਦਾ ਦੌਰਾ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਯਮਤ ਤੌਰ ’ਤੇ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਅਤੇ ਹੋਰਨਾਂ ਦੀ ਜਾਂਚ ਕੀਤੀ ਗਈ।

ਦੁਆਬਾ ਖੇਤਰ ਲਈ ਜਲੰਧਰ ਨੂੰ ਕਲਾ ਦੇ ਹੱਬ ਵਜੋਂ ਜਾਣੇ ਜਾਂਦੇ ਹੋਣ ਕਰਕੇ ਸ਼ਹਿਰ ਵਿੱਚ ਕਲਾ, ਵਿਰਾਸਤੀ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਰਸਾ ਵਿਹਾਰ ਵਿਖੇ ਅਨੇਕਾਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵਿਰਸਾ ਵਿਹਾਰ ਵਿਖੇ ਓਪਨ ਏਅਰ ਥਿਏਟਰ ਬਣਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਜਿਸ ਦਾ ਨੀਂਹ ਪੱਥਰ ਪਿਛਲੇ 10 ਸਾਲਾਂ ਤੋਂ ਰੱਖਿਆ ਗਿਆ ਸੀ।

ਇਕ ਹੋਰ ਵਿਲੱਖਣ ਪਹਿਲ ਨੂੰ ਜਾਰੀ ਰੱਖਦਿਆਂ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰ ਨੂੰ ਰੈਡ ਕਰਾਸ ਅਤੇ ਪਰਿਆਸ ਸਕੂਲਾਂ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆ ਨਾਲ ਮਨਾਇਆ ਗਿਆ। ਇਸ ਦੇ ਨਾਲ ਹੀ ਉਨਾਂ ਦੀ ਯੋਗ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਏ ਲੋੜਵੰਦ ਮਰੀਜਾਂ ਨੂੰ ਰਿਆਇਤੀ ਦਰਾਂ ’ਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਸਾਂਝੀ ਰਸੋਈ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਜੋ ਅਜੇ ਵੀ ਸਫ਼ਲਤਾ ਪੂਰਵਕ ਚੱਲ ਰਿਹਾ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਅਹਿਮ ਲੋਕ ਭਲਾਈ ਸਕੀਮਾਂ ਪੰਜਾਬ ਸ਼ਹਿਰੀ ਅਵਾਸ ਯੋਜਨਾ, ਗਾਰਡੀਅਨਜ਼ ਆਫ਼ ਗਵਰਨੈਂਸ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਕਿਸਾਨ ਕਰਜ਼ਾ ਰਾਹਤ ਸਕੀਮ ਅਤੇ ਹੋਰ ਅਹਿਮ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਗਾਉਣ ਕਰਨ ਅਤੇ ਲੋੜਵਦ ਲੋਕਾਂ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾਂਦੇ ਸੰਜੀਦਾ ਯਤਨਾਂ ਸਦਕਾ ਹੀ ਇਸ ਸਾਲ 10 ਲੱਖ ਮੀਟਰਿਕ ਟਨ ਝੋਨੇ ਅਤੇ 5 ਲੱਖ ਮੀਟਰਿਕ ਟਨ ਕਣਕ ਦੀ ਜ਼ਿਲ੍ਹੇ ਵਿੱਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖ਼ਰੀਦ ਕੀਤੀ ਜਾ ਸਕੀ। ਝੋਨੇ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ 70 ਤੋਂ ਵੱਧ ਖ਼ਰੀਦ ਕੇਂਦਰਾਂ ਖ਼ਰੀਦ ਪ੍ਰਕਿਰਿਆ ਦਾ ਨਿੱਜੀ ਤੌਰ ’ਤੇ ਜਾ ਕੇ ਜਾਇਜ਼ਾ ਲਿਆ ਗਿਆ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਹੀ ਮਾਰਗ ਦਰਸ਼ਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਛੇਵਾਂ ਸਪਾਰਕ ਕੈਰੀਅਰ ਕਾਊਂਸਲਿੰਗ ਮੇਲਾ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਭਰਤੋਂ 34000 ਤੋਂ ਵੱਧ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ। ਇਸ ਮੇਲੇ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਤਿਆਰ ਕਰਨਾ ਸੀ ਜਿਸ ਤਹਿਤ ਕਈ ਵਿਦਿਅਕ ਤੇ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION