35.6 C
Delhi
Wednesday, April 24, 2024
spot_img
spot_img

ਕੈਪਟਨ ਵੱਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ’ਤੇ ਆਧਾਰਿਤ ਪੰਜਾਬੀ ਫ਼ਿਲਮ ‘ਸ਼ੂਟਰ’ ’ਤੇ ਪਾਬੰਦੀ ਦਾ ਐਲਾਨ

ਚੰਡੀਗੜ੍ਹ, 9 ਫ਼ਰਵਰੀ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਫ਼ਿਲਮ ‘ਸ਼ੂਟਰ’ ਉਤੇ ਪਾਬੰਦੀ ਦੇ ਆਦੇਸ਼ ਕੀਤੇ ਹਨ ਜਿਹੜੀ ਬਦਨਾਮ ਗੈਂਗਸਟਰ ਸੁੱਖਾ ਕਾਹਲਵਾ ਦੀ ਜ਼ਿੰਦਗੀ ਉਤੇ ਬਣੀ ਹੈ ਅਤੇ ਘਿਨਾਉਣੇ ਅਪਰਾਧ, ਹਿੰਸਾ, ਫਿਰੌਤੀ, ਖਤਰਿਆਂ ਆਦਿ ਨੂੰ ਹੁਲਾਰਾ ਦਿੰਦੀ ਹੈ।

ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਵੀ ਵੇਖਣ ਕਿ ਫ਼ਿਲਮ ਦੇ ਨਿਰਮਾਤਾ ਕੇ.ਵੀ. ਢਿੱਲੋਂ ਵਿਰੁੱਧ ਕੀ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ ਜਿਸ ਨੇ 2019 ਵਿੱਚ ਇਹ ਕਿਹਾ ਸੀ ਕਿ ਉਹ ‘ਸੁੱਖਾ ਕਾਹਲਵਾ’ ਟਾਈਟਲ ਹੇਠ ਫ਼ਿਲਮ ਬਣਾਏਗਾ।ਡੀਜੀਪੀ ਨੂੰ ਇਹ ਵੀ ਕਿਹਾ ਹੈ ਕਿ ਉਹ ਫ਼ਿਲਮ ਵਿੱਚ ਪ੍ਰਮੋਟਰਾਂ, ਡਾਇਰੈਕਟਰ ਤੇ ਐਕਟਰਾਂ ਦੇ ਰੋਲ ਬਾਰੇ ਵੀ ਦੇਖਣ।

ਸਰਕਾਰੀ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੀ ਫ਼ਿਲਮ, ਗਾਣੇ ਆਦਿ ਨੂੰ ਚਲਾਉਣ ਦੀ ਆਗਿਆ ਨਹੀਂ ਦੇਵੇਗੀ ਜੋ ਅਪਰਾਧ, ਹਿੰਸਾ ਅਤੇ ਗੈਂਗਸਟਰ ਜਾਂ ਸੂਬੇ ਵਿੱਚ ਅਪਰਾਧ ਨੂੰ ਹੁਲਾਰਾ ਦਿੰਦੀ ਹੋਵੇ ਜੋ ਅਕਾਲੀਆ ਂ ਦੇ ਸਾਸ਼ਨ ਦੌਰਾਨ ਅਕਾਲੀ ਆ ਗੂਆ ਂ ਦੀ ਸਰਪ੍ਰਸਤੀ ਹੇਠ ਵਧਿਆ ਫੁਲਿਆ ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੂੰ ਪਿਛਲੇ ਤਿੰਨ ਸਾਲ ਵਿੱਚ ਸੂਬੇ ਦੀ ਅਮਨ, ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਲੰਬਾ ਸਮਾਂ ਲੱਗਿਆ ਜਿਹੜੀ ਕਿ ਪਿਛਲੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸਭ ਤੋਂ ਹੇਠਲੇ ਪੱਧਰ ਉਤੇ ਸੀ। ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਇ ਹ ਯਕੀਨੀ ਬਣਾਇ ਆ ਜਾਵੇ ਕਿ ਪੰਜਾਬ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇ ਜ਼ਾਜਤ ਨਾ ਦਿੱਤੀ ਜਾਵੇ।

ਡੀਜੀਪੀ ਨੇ ਖੁਲਾਸਾ ਕੀਤਾ ਕਿ ਪੰਜਾਬ ਵਿੱਚ ਵਿਵਾਦਤ ਫਿਲਮ ਉਤੇ ਪਾਬੰਦੀ ਦਾ ਮਾਮਲਾ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਵਿਚਾਰਿਆ ਗਿਆ ਸੀ ਜਿਸ ਵਿੱਚ ਏਡੀਜੀਪੀ ਇ ੰਟੈਲੀਜੈਂਸ ਵਰਿੰਦਰ ਕੁਮਾਰ ਵੀ ਹਾਜ਼ਰ ਸਨ ਅਤੇ ਇਹ ਫੈਸਲਾ ਕੀਤਾ ਗਿਆ ਕਿ ਫਿਲਮ ਉਤੇ ਪਾਬੰਦੀ ਲਗਾਈ ਜਾਵੇ ਜਿਸ ਦਾ ਟਰੇਲਰ 18 ਜਨਵਰੀ ਨੂੰ ਰਿਲੀਜ਼ ਹੋਇ ਆ ਹੈ। ਮੀਟਿੰਗ ਵਿੱਚ ਇਹ ਸੁਝਾਅ ਦਿੱਤਾ ਗਿਆ ਕਿ ਇਹ ਫਿਲਮ ਬਹੁਤ ਹੀ ਹਿੰਸਕ ਹੈ।

ਏਡੀਜੀਪੀ ਨੇ ਅੱਗੇ ਕਿਹਾ ਕਿ ਇਹ ਦੇਖਦਿਆ ਂ ਕਿ ਇ ਸ ਫਿਲਮ ਦਾ ਨੌਜਵਾਨਾਂ ਉਤੇ ਮਾੜਾ ਅਸਰ ਹੋ ਸਕਦਾ ਅਤੇ ਇ ਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆ ਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ , “ਪੰਜਾਬ ਵਿੱਚ ਇ ਸ ਫਿਲਮ ਨੂੰ ਰਿਲੀਜ਼ ਅਤੇ ਦਿਖਾਉਣ ਉਤੇ ਪਾਬੰਦੀ ਲਗਾ ਦਿੱਤੀ ਜਾਵੇ।”

ਇ ਸ ਤੋਂ ਪਹਿਲਾ ਮੁਹਾਲੀ ਪੁਲਿਸ ਕੋਲ ਇ ਸ ਫਿਲਮ ਰਾਹੀਂ ਗੈਂਗਸਟਰ ਸੁੱਖਾ ਕਾਹਲਵਾ ਨੂੰ ਹੀਰੋ ਵਜੋਂ ਪੇਸ਼ ਕਰਨ ਦੀ ਸ਼ਿਕਾਇ ਤ ਮਿਲੀ ਸੀ ਜਿਸ ਵਿੱਚ ਫਿਲਮ ਦੇ ਨਿਰਮਾਤਾ ਨੇ ਗੈਂਗਸਟਰ ਨੂੰ ਸ਼ਾਰਪ ਸ਼ੂਟਰ ਵਜੋਂ ਪੇਸ਼ ਕੀਤਾ ਹੈ ਜਿਸ ਵਿਰੁੱਧ ਕਤਲ, ਅਗਵਾ ਤੇ ਫਿਰੌਤੀ ਮਾਮਲਿਆ ਂ ਸਣੇ 20 ਤੋਂ ਵੱਧ ਕੇਸ ਦਰਜ ਹਨ। ਉਸ ਨੂੰ ਗੈਂਗਸਟਰ ਵਿੱਕੀ ਗੌਡਰ ਤੇ ਉਸ ਦੇ ਸਾਥੀਆ ਂ ਨੇ 22 ਜਨਵਰੀ 2015 ਨੂੰ ਮਾਰ ਦਿੱਤਾ ਸੀ ਜਦੋਂ ਉਸ ਨੂੰ ਜਲੰਧਰ ਵਿੱਚ ਸੁਣਵਾਈ ਲਈ ਪਟਿਆ ਲਾ ਜੇਲ੍ਹ ਤੋਂ ਲਿਆ ਂਦਾ ਜਾ ਰਿਹਾ ਸੀ।

ਆ ਪਣੇ ਪੱਤਰ ਵਿੱਚ ਢਿੱਲੋਂ ਨੇ ਮੁਹਾਲੀ ਦੇ ਐਸ ਐਸ ਪੀ ਨੂੰ ਲਿਖਿਆ ਸੀ, “ਜੇ ਤੁਹਾਡਾ ਇਹ ਵਿਚਾਰ ਹੈ ਕਿ ਇ ਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ ਤਾਂ ਮੈਂ ਫਿਲਮ ਦੇ ਪ੍ਰਾਜੈਕਟ ਨੂੰ ਬੰਦ ਕਰ ਦਿੰਦਾ ਹਾਂ।” ਡੀਜੀਪੀ ਅਨੁਸਾਰ ਫਿਲਮ ਦੇ ਨਿਰਮਾਤਾ ਨੇ ਫਿਲਮ ਦਾ ਪ੍ਰਾਜੈਕਟ ਰੱਦ ਕਰਨ ਦੀ ਬਜਾਏ ਇ ਸ ਉਤੇ ਕੰਮ ਜਾਰੀ ਰੱਖਿਆ ਅਤੇ ਹੁਣ 21 ਫਰਵਰੀ ਨੂੰ ਨਵੇਂ ਟਾਈਟਲ ਅਤੇ ਨਵੇਂ ਨਾਮ ਹੇਠ ਉਸੇ ਫਿਲਮ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਹੁਣ ਫਿਲਮ ਉਤੇ ਪਾਬੰਦੀ ਲਾਉਣ ਦਾ ਫੈਸਲਾ ਮਾਨਸਾ ਪੁਲਿਸ ਵੱਲੋਂ ਪੰਜਾਬੀ ਗਾਇ ਕਾਂ ਸਿੱਧੂ ਮੂਸੇ ਵਾਲਾ ਤੇ ਮਨਕੀਰਤ ਔਲਖ ਖਿਲਾਫ ਸੋਸ਼ਲ ਮੀਡੀਆ ਉਤੇ ਹਿੰਸਾ ਤੇ ਅਪਰਾਧ ਦਾ ਪ੍ਰਚਾਰ ਕਰਦੇ ਅਪਲੋਡ ਕੀਤੇ ਵੀਡਿਓ ਕਲਿੱਪ ਬਦਲੇ ਕੇਸ ਦਰਜ ਕਰਨ ਦੇ 10 ਦਿਨਾਂ ਤੋਂ ਘੱਟ ਸਮੇਂ ਅੰਦਰ ਕੀਤਾ ਗਿਆ ।

ਕਾਬਲੇਗੌਰ ਹੈ ਕਿ ਪੰਜਾਬ ਤੇ ਹਰਿਆ ਣਾ ਹਾਈ ਕੋਰਟ ਨੇ ਸਿਵਲ ਰਿੱਟ ਪਟੀਸ਼ਨ 6213/2016 ਵਿੱਚ ਪੰਜਾਬ, ਹਰਿਆ ਣਾ ਤੇ ਯੂ ਟੀ ਚੰਡੀਗੜ੍ਹ ਦੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਸਨ ਕਿ ਇਹ ਯਕੀਨੀ ਬਣਾਇ ਆ ਜਾਵੇ ਕਿ ਕੋਈ ਅਜਿਹਾ ਗਾਣਾ ਕਿਸੇ ਲਾਈਵ ਸ਼ੋਅ ਦੌਰਾਨ ਚੱਲਣ ਨਾ ਦਿੱਤਾ ਜਾਵੇ ਜੋ ਸ਼ਰਾਬ, ਨਸ਼ੇ ਅਤੇ ਹਿੰਸਾ ਦਾ ਮਹਿਮਾ ਕਰਦਾ ਹੋਵੇ।ਅਦਾਲਤ ਨੇ ਅੱਗੇ ਹਰ ਜਿਲੇ ਦੇ ਜਿਲਾ ਮੈਜਿਸਟ੍ਰੇਟ/ਐਸ ਐਸ ਪੀ ਨੂੰ ਨਿਰਦੇਸ਼ ਦਿੱਤੇ ਸਨ ਕਿ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION