26.7 C
Delhi
Friday, April 19, 2024
spot_img
spot_img

ਕੈਪਟਨ ਵੱਲੋਂ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਬੇਟੇ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਸਤਬੀਰ ਸਿੰਘ ਦੇ ਦੇਹਾਂਤ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

ਯੈੱਸ ਪੰਜਾਬ
ਚੰਡੀਗੜ੍ਹ, 16 ਫਰਵਰੀ, 2021:
ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ ‘ਤੇ ਡੂੰਘਾ ਸਦਮਾ ਪਹੁੰਚਿਆ ਹੈ। ਸਤਬੀਰ ਸਿੰਘ ਦਰਦੀ 42 ਵਰ੍ਹਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਗਜੀਤ ਸਿੰਘ ਦਰਦੀ ਨਾਲ ਪੁੱਤਰ ਦੀ ਮੌਤ ਹੋ ਜਾਣ ‘ਤੇ ਦੁੱਖ ਸਾਂਝਾ ਕੀਤਾ ਜੋ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਵੀ ਸਨ।

ਸਦਮੇ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੋਗ ਦੀ ਇਸ ਘੜੀ ਵਿੱਚ ਜਗਜੀਤ ਸਿੰਘ ਦਰਦੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁੱਤਰ ਦਾ ਵਿਛੋੜਾ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਸਦਮਾ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION