32.1 C
Delhi
Friday, April 26, 2024
spot_img
spot_img

ਕੈਪਟਨ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੋਟਾਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਐਲਾਨ, ਕਿਹਾ ਰਾਜਨੀਤੀ ਨਾ ਕਰਨ ਮਜੀਠੀਆ

ਚੰਡੀਗੜ੍ਹ, 12 ਜੁਲਾਈ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੁਲੀ ਲੈਬ ਦੇ ਕੋਵਿਡ ਟੈਸਟਿੰਗ ਦੇ ਕਥਿਤ ਘੁਟਾਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਐਲਾਨ ਕੀਤਾ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਨੂੰ ਅਣਕਿਆਸੇ ਸੰਕਟ ਨਾਲ ਜੂਝ ਰਹੀ ਮਨੁੱਖਤਾ ਤੋਂ ਮੁਨਾਫਾਖੋਰੀ ਰਾਹੀਂ ਹੱਥ ਰੰਗਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।

‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਤੁਲੀ ਲੈਬ ਦੇ ਖਿਲਾਫ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ ਅਤੇ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਨੂੰ ਜਾਂਚ ਕਰਨ ਲਈ ਆਖਿਆ ਸੀ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਕਿ ਇਸ ਵਿੱਚ ਕਿਸੇ ਵੀ ਸਰਕਾਰੀ ਵਿਭਾਗ ਜਾਂ ਅਧਿਕਾਰੀਆਂ ਦੀ ਸ਼ਮੂਲੀਅਤ ਨਹੀਂ ਹੈ ਅਤੇ ਕੇਸ ਪੰਜਾਬ ਪੁਲੀਸ ਨੂੰ ਸੌਂਪ ਦਿੱਤਾ ਗਿਆ।

ਮੁੱਖ ਮੰਤਰੀ ਨੇ ਦੱਸਿਆ ਕਿ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਕਮਾਂਡ ਅੰਮਿ੍ਰਤਸਰ ਦੇ ਪੁਲੀਸ ਕਮਿਸ਼ਨਰ ਨੂੰ ਸੌਂਪੀ ਗਈ ਹੈ ਜੋ ਖੁਦ ਇਕ ਡਾਕਟਰ ਹਨ ਅਤੇ ਉਨ੍ਹਾਂ ਨਾਲ ਸਿਵਲ ਸਰਜਨ ਨੂੰ ਟੀਮ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਟੀ. ਵਿਸਥਾਰਤ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਛੇਤੀ ਸੌਂਪੇਗੀ ਤਾਂ ਕਿ ਢੁਕਵੀਂ ਕਾਰਵਾਈ ਕੀਤੀ ਜਾ ਸਕੇ।

ਇਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਜਾਂਚ ਪੁਲੀਸ ਦੇ ਹੱਥਾਂ ਵਿੱਚ ਸੌਂਪਣ ਦੇ ਸਧਾਰਨ ਨਿਆਂਇਕ ਫੈਸਲੇ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ’ਤੇ ਸਖ਼ਤ ਇਤਰਾਜ਼ ਕੀਤਾ।

ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਸ਼ੁਰੂਆਤ ਵਿੱਚ ਇਸ ਮਾਮਲੇ ’ਚ ਕਿਸੇ ਵੀ ਸਰਕਾਰੀ ਵਿਭਾਗ ਜਾਂ ਕਰਮਚਾਰੀ ਦੀ ਸ਼ਮੂਲੀਅਤ ਨਹੀਂ ਮਿਲੀ ਅਤੇ ਤੁਲੀ ਲੈਬ ਨੇ ਖੁਦ ਅਦਾਲਤ ਵਿੱਚ ਜਾ ਕੇ ਵਿਜੀਲੈਂਸ ਬਿਊਰੋ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਮਾਮਲਾ ਪੰਜਾਬ ਪੁਲੀਸ ਦੇ ਹਵਾਲੇ ਕਰਨ ਦਾ ਫੈਸਲਾ ਲਿਆ ਤਾਂ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਪੈਦਾ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਜੀਠੀਆ ਨੂੰ ਇਸ ਤਰ੍ਹਾਂ ਦਾ ਬੇਅਰਥ ਮੁੱਦਾ ਉਠਾਉਣ ਅਤੇ ਪੰਜਾਬ ਪੁਲੀਸ ਦਾ ਆਤਮ-ਵਿਸ਼ਵਾਸ ਕਮਜ਼ੋਰ ਕਰਨ ਦੀ ਥਾਂ ਆਪਣਾ ਸਮਾਂ ਅਤੇ ਸ਼ਕਤੀ ਬਰਗਾੜੀ ਅਤੇ ਹੋਰ ਬੇਅਦਬੀ ਮਾਮਲਿਆਂ ਅਤੇ ਬਾਅਦ ਦੀਆਂ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ‘ਚ ਪੁਲੀਸ ਜਾਂਚ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੇ ਦਖਲ ਨੂੰ ਰੋਕਣ ਲਈ ਅਕਾਲੀਆਂ ਦੇ ਦਿੱਲੀ ਵਿਚਲੇ ਸਿਆਸੀ ਆਕਾਵਾਂ ‘ਤੇ ਦਬਾਓ ਬਣਉਣ ‘ਤੇ ਲਾਉਣੀ ਚਾਹੀਦੀ ਹੈ।

ਇਸੇ ਦੌਰਾਨ ਕੈਪਟਨ ਨੂੰ ਸਵਾਲ ਪ੍ਰੋਗਾਰਮ ਦੌਰਾਨ ਪੁੱਛੇ ਇਕ ਸਵਾਲ ਕਿ ਸੁਖਦੇਵ ਸਿੰਘ ਢÄਡਸਾ ਵੱਲੋਂ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਣਾਉਣ ਪਿਛੇ ਕੀ ਕਾਂਗਰਸ ਦਾ ਕੋਈ ਹੱਥ ਤਾਂ ਨਹÄ, ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਪਾਰਟੀ ਵਿੱਚ ਕੀ ਵਾਪਰਦਾ ਹੈ ‘ਇਸ ਨਾਲ ਸਾਡਾ ਕੋਈ ਸਬੰਧ ਨਹÄ ਹੈ‘।

ਉਨ੍ਹਾਂ ਵਿਅੰਗ ਕਸਦਿਆਂ ਕਿਹਾ ਕਿ, ‘‘ਉਹ ਲੜਦੇ ਰਹੇ ਹਨ….. .. ਇਤਿਹਾਸ ਦੱਸਦਾ ਹੈ ਕਿ ਉਹ ਵੰਡੇ ਜਾਂਦੇ ਰਹੇ ਹਨ। ਇਸ ਵਿੱਚ ਕੁਝ ਵੀ

ਨਵਾਂ ਨਹÄ। ਇਕ ਸਮੇਂ ਸੱਤ ਅਕਾਲੀ ਦਲ ਸਨ। ਅਕਾਲੀ ਪਾਰਟੀ ਰਬਰਬੈਂਡ ਵਰਗੀ ਹੈ-ਜੋ ਪਸਰਦੀ ਤੇ ਸੁੰਗੜਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਸ ਪਾਰਟੀ ਦਾ ਆਮ ਵਰਤਾਰਾ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘‘ਜੇਕਰ ਢÄਡਸਾ ਸਾਰੀ ਉਮਰ ਅਕਾਲੀ ਦਲ ਦਾ ਹਿੱਸਾ ਰਹਿ ਕੇ ਉਨ੍ਹਾਂ ਨਾਲ ਨਹÄ ਰਹਿ ਸਕਿਆ, ਇਸ ਸਬੰਧੀ ਕੋਈ ਕੀ ਕਹਿ ਸਕਦਾ ਹੈ‘‘। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਖੂਬਸੂਰਤੀ ਹੈ ਕਿ ਕੋਈ ਕਿਸੇ ਵੀ ਸਮੇਂ ਕਿਸੇ ਵੀ ਪਾਰਟੀ ਨਾਲ ਜੁੜ ਸਕਦਾ ਹੈ।

ਇਹ ਆਖਦਿਆਂ ਕਿ ਉਹ ਸਾਰੀਆਂ ਰਾਜਨੀਤਕ ਪਾਰਟੀਆਂ ਦਾ ਸਵਾਗਤ ਕਰਦੇ ਹਨ ਜੋ ਸਿਆਸਤ ਦੀ ਗੱਡੀ ‘ਤੇ ਸਵਾਰ ਹੋਣਾ ਚਾਹੁੰਦੀ ਹਨ, ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੀ ਕਿਸੇ ਵੀ ਪਾਰਟੀ ਦੇ ਖਿਲਾਫ ਹਨ ਜਿਸਦੀ ਮੁੱਖ ਮਨਸ਼ਾ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION