ਯੈੱਸ ਪੰਜਾਬ
ਨਵੀਂ ਦਿੱਲੀ, 3 ਅਕਤੂਬਰ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੱਣਰ ਸਿੰਘ ਨੇ ਅੱਜ ਦਿੱਲੀ ਵਿਖ਼ੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਬਣਾਏ ਗਏ ਵਿਸ਼ੇਸ਼ ਲਾਂਘੇ ਰਾਹੀਂ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਪਹਿਲੇ ਜੱਥੇ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਡਾ: ਮਨਮੋਹਨ ਸਿੰਘ ਨੂੰ ਸ੍ਰੀ ਸੁਲਤਾਨਪੁਰ ਲੋਧੀ ਸਾਹਿਬ ਵਿਖ਼ੇ ਹੋਣ ਵਾਲੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵੀ ਸ਼ਮੂਲੀਅਤ ਲਈ ਸੱਦਾ ਦਿੱਤਾ।