33.1 C
Delhi
Wednesday, April 24, 2024
spot_img
spot_img

ਕੈਪਟਨ ਵੱਲੋਂ ਮਨੀਸ਼ ਤਿਵਾੜੀ ਦੇ ਪੱਤਰ ਦੇ ਆਧਾਰ ’ਤੇ ‘ਵਾਅਦਾ ਖਿਲਾਫ਼’ ਰੀਅਲ ਐਸਟੇਟ ਡਿਵੈਲਪਰਾਂ ਖਿਲਾਫ਼ ਜਾਂਚ ਦੇ ਹੁਕਮ

ਯੈੱਸ ਪੰਜਾਬ
ਮੁਹਾਲੀ, 5 ਅਗਸਤ, 2021 –
ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਮੁਹਾਲੀ, ਖਰੜ, ਕੁਰਾਲੀ ਅਤੇ ਨਿਊ ਚੰਡੀਗੜ੍ਹ ਵਿੱਚ ਡਿਵੈਲਪਰਾਂ ਵੱਲੋਂ ਵਾਅਦੇ ਮੁਤਾਬਕ ਲੋਕਾਂ ਨੂੰ ਸੁਵਿਧਾਵਾਂ ਨਾ ਦੇਣ ਦਾ ਮੁੱਦਾ ਚੁੱਕਣ ਅਤੇ ਇਸ ਸੰਬੰਧੀ ਚਿੱਠੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿੱਖਣ ਤੋਂ ਬਾਅਦ ਮਾਮਲੇ ਤੇ ਸਖਤ ਨੋਟਿਸ ਲੈਂਦੇ ਹੋਏ, ਸੀ.ਐਮ ਨੇ ਇਸਦੀ ਜਾਂਚ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਡਿਪਾਰਟਮੈਂਟ ਦੇ ਪ੍ਰਿੰਸੀਪਲ ਸੈਕਟਰੀ ਨੂੰ ਸੌਂਪ ਦਿੱਤੀ ਹੈ।

ਮੈਂਬਰ ਪਾਰਲੀਮੈਂਟ ਵੱਲੋਂ ਲਿਖੀ ਗਈ ਚਿੱਠੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰੀਅਲ ਅਸਟੇਟ ਡਿਵੈਲਪਰਾਂ ਵੱਲੋਂ ਮੁਹਾਲੀ, ਖਰੜ, ਕੁਰਾਲੀ ਅਤੇ ਨਿਊ ਚੰਡੀਗਡ਼੍ਹ ਚ ਪਲਾਟਾਂ ਅਤੇ ਫਲੈਟਾਂ ਦੀ ਵਿਕਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰਕੇ ਉਨ੍ਹਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨੂੰ ਨੁਕਸਾਨ ਪਹੁੰਚਾਏ ਜਾਣ ਦਾ ਮਾਮਲਾ ਬਹੁਤ ਗੰਭੀਰ ਹੈ, ਜਿਸਦੀ ਜਾਂਚ ਉਨ੍ਹਾਂ ਨੇ ਹਾਊਸਿੰਗ ਐਂਡ ਅਰਬਨ ਡਿਵੈੱਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੂੰ ਸੌਂਪੀ ਹੈ ਅਤੇ ਦੋ ਹਫ਼ਤਿਆਂ ਦੇ ਅੰਦਰ ਇਕ ਰਿਪੋਰਟ ਸਬਮਿਟ ਕਰਨ ਲਈ ਕਿਹਾ ਹੈ।

ਤੁਹਾਨੂੰ ਦੱਸ ਦਈਏ ਕਿ ਐਮ.ਪੀ ਤਿਵਾੜੀ ਨਾਲ ਸਥਾਨਕ ਲੋਕਾਂ ਵੱਲੋਂ ਮੁਲਾਕਾਤ ਦੌਰਾਨ ਉਨ੍ਹਾਂ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ ਗਿਆ ਸੀ, ਜਿੱਥੇ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਵੀ ਨਹੀਂ ਮਿਲ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION